14.79C Vancouver
ADS

Mar 26, 2021 11:04 AM -

ਆਂਧਰਾ ਪ੍ਰਦੇਸ਼: ਸਾਰੀਆਂ ਵਿਰੋਧੀ ਪਾਰਟੀਆਂ ਨੇ ਐੱਸਕੇਐੱਮ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਕੀਤਾ ਸਮਰਥਨ

Share On
andhra-pradesh-all-opposition-parties-observe-skms-bharat-bandh-call
Andhra Pradesh: All Opposition parties observe SKM's Bharat Bandh call

ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੱਦੇ ਗਏ 'ਭਾਰਤ ਬੰਦ' ਦਾ ਆਂਧਰਾ ਪ੍ਰਦੇਸ਼ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਇਸਦੀ ਭਾਈਵਾਲ ਜਨ ਸੈਨਾ ਪਾਰਟੀ (ਜੇਐੱਸਪੀ) ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸਮਰਥਨ ਕੀਤਾ ਗਿਆ। ਜਿੱਥੇ ਖੱਬੇਪੱਖੀ ਪਾਰਟੀਆਂ ਬੰਦ ਦੀ ਅਗਵਾਈ ਕਰ ਰਹੀਆਂ ਹਨ, ਉੱਥੇ ਹੀ ਆਂਧਰਾ ਪ੍ਰਦੇਸ਼ ਦੀ ਸੱਤ ਧਾਰੀ ਪਾਰਟੀ ਵਾਈਐੱਸਆਰ ਕਾਂਗਰਸ ਪਾਰਟੀ ਵੱਲੋਂ ਵੀ ਹੜਤਾਲ ਦੇ ਸਮਰਥਨ ਦਾ ਐਲਾਨ ਕੀਤਾ ਗਿਆ ਹੈ।

ਸੂਬਾ ਸਰਕਾਰ ਵੱਲੋਂ ਪਹਿਲਾ ਹੀ ਐਲਾਨ ਕਰ ਦਿੱਤਾ ਗਿਆ ਹੈ ਕਿ ਆਰਟੀਸੀ ਬੱਸਾਂ ਦੁਪਹਿਰ 1 ਵਜੇ ਤੱਕ ਨਹੀਂ ਚੱਲਣਗੀਆਂ।

ਤੇਲਗੂ ਦੇਸਮ ਪਾਰਟੀ ਵੱਲੋਂ ਨੂੰ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ ਹੈ।

ਸੀਪੀਐੱਮ ਦੇ ਸੂਬਾਈ ਸਕੱਤਰ ਪੀ ਮਧੁ ਨੇ ਆਖਿਆ,"ਆਂਧਰਾ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਬੰਦ ਦਾ ਸੱਦਾ ਕਾਮਯਾਬ ਰਿਹਾ। ਬੀਜੇਪੀ ਵਿਰੋਧੀ ਲਹਿਰ ਪੂਰੇ ਮੁਲਕ ਵਿੱਚ ਵਧ ਰਹੀ ਹੈ। ਸਮਾਜ ਦੇ ਵੱਖੋ-ਵੱਖ ਤਬਕਿਆਂ ਵੱਲੋਂ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ ਹੈ। ਵਾਈਐੱਸਆਰਸੀਪੀ ਅਤੇ ਟੀਡੀਪੀ, ਜੋ ਪਹਿਲਾ ਬੀਜੇਪੀ ਦਾ ਸਮਰਥਨ ਕਰਦੀਆਂ ਸਨ, ਉਹ ਵੀ ਬੰਦ ਦਾ ਸਮਰਥਨ ਕਰ ਰਹੀਆਂ ਹਨ।"

ਪਹਿਲਾਂ ਕਿਸਾਨਾਂ ਦੇ ਹੱਕਾਂ ਦੇ ਸਮਰਥਨ ਵਿੱਚ ਨਿੱਜੀਕਰਨ ਦੇ ਵਿਰੋਧ ਵਿੱਚ ਸਿਰਫ ਕਮਿਊਨਿਸਟ ਹੀ ਧਰਨੇ ਲਾਉਂਦੇ ਸਨ। ਅੱਜ ਕਈ ਧਾਰਮਿਕ ਪਾਰਟੀਆਂ ਵੀ ਭਾਜਪਾ ਦੇ ਵਿਰੋਧ ਵਿੱਚ ਇਕੱਠੀਆਂ ਹੋ ਕੇ ਅੱਗੇ ਆ ਰਹੀਆਂ ਹਨ। ਬੀਜੇਪੀ ਦੀਆਂ ਇੱਕਪਾਸੜ ਨੀਤੀਆਂ ਕਰਕੇ ਲੋਕਾਂ ਦੇ ਹੱਕ ਲਗਾਤਾਰ ਮਾਰੇ ਜਾ ਰਹੇ ਹਨ,"ਮਧੁ ਨੇ ਅੱਗੇ ਆਖਿਆ।

ਸੀਪੀਐੱਮ ਦੇ ਸੂਬਾਈ ਸਕੱਤਰ ਨੇ ਇਹ ਵੀ ਆਖਿਆ ਕਿ ਅਸਾਮ, ਬੰਗਾਲ ਅਤੇ ਦੂਜੇ ਚੋਣਾਂ ਹੋਣ ਵਾਲੇ ਸੂਬੇ ਵੀ ਆਮ ਲੋਕਾਂ ਵਿੱਚ ਬੀਜੇਪੀ ਦੇ ਖ਼ਿਲਾਫ਼ ਵਧ ਰਹੀ ਇਸ ਲਹਿਰ ਦਾ ਪ੍ਰਭਾਵ ਵੇਖਣਗੇ।

"ਸੱਤਾਧਾਰੀ ਪਾਰਟੀ ਵਾਈਐੱਸਆਰਸੀਪੀ ਅਤੇ ਵੱਡੀ ਵਿਰੋਧੀ ਧਿਰ ਟੀਡੀਪੀ ਵੀ ਬੰਦ ਦੇ ਇਸ ਸੱਦੇ ਦਾ ਹਿੱਸਾ ਬਣ ਰਹੀਆਂ ਹਨ। ਤਕਰੀਬਨ 500 ਕਿਸਾਨ ਜਥੇਬੰਦੀਆਂ ਪੂਰੇ ਮੁਲਕ ਵਿੱਚ ਇਸ ਵਿੱਚ ਹਿੱਸਾ ਲੈ ਰਹੀਆਂ ਹਨ। ਮੈਂ ਕੇਂਦਰ ਨੂੰ ਕਿਸਾਨਾਂ ਦੇ ਹੱਕ 'ਚ ਆਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਵਿਸ਼ਾਖਾਪਟਨਮ ਸਟੀਲ ਪਲਾਂਟ ਦੇ ਨਿੱਜੀਕਰਨ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਬੇਨਤੀ ਨੂੰ ਮੁੜ ਦੁਹਰਾਉਂਦਾ ਹਾਂ," ਸੀਪੀਆਈ ਦੇ ਸੂਬਾਈ ਸਕੱਤਰ ਕੇ ਰਾਮ ਕ੍ਰਿਸ਼ਨ ਨੇ ਆਖਿਆ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ, ਜੋ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ 'ਤੇ ਹੈ, ਵੱਲੋਂ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਆਖਿਆ ਗਿਆ ਹੈ "ਸਾਰੇ ਵੱਡੇ ਅਤੇ ਛੋਟੇ ਰਾਹ ਅਤੇ ਰੇਲਾਂ ਰੋਕਿਆਂ ਜਾਣਗੀਆਂ" ਅਤੇ ਐਮਬੂਲੈਂਸ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਹੋਰ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ।"

ਇਹ ਬੰਦ ਦਾ ਸੱਦਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ, ਐੱਮਐੱਸਪੀ ਅਤੇ ਖ਼ਰੀਦ 'ਤੇ ਕਾਨੂੰਨ ਬਣਾਉਣ, ਕਿਸਾਨਾਂ 'ਤੇ ਸਾਰੇ ਪੁਲਿਸ ਮਾਮਲੇ ਰੱਦ ਕਰਨ, "ਬਿਜਲੀ ਅਤੇ ਪ੍ਰਦੂਸ਼ਣ ਬਿੱਲ ਵਾਪਸ ਲੈਣ" ਅਤੇ ਡੀਜ਼ਲ, ਪੈਟਰੋਲ ਤੇ ਗੈਸ ਦੇ ਰੇਟ ਘਟਾਉਣ ਲਈ ਦਿੱਤਾ ਗਿਆ ਹੈ।

ਗ਼ੌਰਤਲਬ ਹੈ ਕਿ ਬੀਤੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link