14.26C Vancouver
ADS

Aug 12, 2020 3:34 PM -

ਐਂਡਰਿਊ ਸ਼ੀਅਰ ਦਾ ਅੱਜ ਹਾਊਸ ਆਫ ਕਾਮਨਜ਼ ਵਿੱਚ ਕੰਜ਼ਰਵੇਟਿਵ ਲੀਡਰ ਵਜੋਂ ਆਖਰੀ ਦਿਨ

Share On
andrew-scheer-likely-marking-last-day-in-house-of-commons-as-opposition-leader
Conservative Leader Andrew Scheer holds a press conference on Parliament Hill in Ottawa on Tuesday, Aug. 11, 2020. THE CANADIAN PRESS/Sean Kilpatrick

ਐਂਡਰਿਊ ਸ਼ੀਅਰ ਦਾ ਅੱਜ ਹਾਊਸ ਆਫ ਕਾਮਨਜ਼ ਵਿੱਚ ਕੰਜ਼ਰਵੇਟਿਵ ਲੀਡਰ ਵਜੋਂ ਆਖਰੀ ਦਿਨ ਹੋ ਸਕਦਾ ਹੈ।

ਹੁਣ 26 ਅਗਸਤ ਨੂੰ ਹੋਣ ਜਾ ਰਹੀ ਅਗਲੀ ਬੈਠਕ ਪਾਰਟੀ ਮੈਂਬਰਾਂ ਵੱਲੋਂ ਨਵਾਂ ਲੀਡਰ ਚੁਣੇ ਜਾਣ ਤੋਂ ਬਾਅਦ ਹੋਣ ਦਾ ਅੰਦਾਜ਼ਾ ਹੈ।

2004 ਤੋਂ ਰਜਾਈਨਾ ਵਿੱਚ ਮੈਂਬਰ ਆਫ ਪਾਰਲੀਮੈਂਟ ਰਹਿਣ ਤੋਂ ਇਲਾਵਾ ਸ਼ੇਅਰ 2011 ਤੋਂ ਲੈ ਕੇ 2015 ਤੱਕ ਹਾਊਸ ਆਫ ਕਾਮਨਜ਼ ਦੇ ਸਪੀਕਰ ਸਨ।

2015 ਵਿੱਚ ਸਟੀਵਨ ਹਾਰਪਰ ਦੇ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵਜੋਂ ਅਸਤੀਫੇ ਤੋਂ ਬਾਅਦ ਸ਼ੀਅਰ ਨੇ ਪਾਰਟੀ ਲੀਡਰ ਵਜੋਂ ਖੜੇ ਹੋਣ ਦਾ ਫੈਸਲਾ ਕੀਤਾ ਸੀ।

2017 ਵਿੱਚ ਮੈਕਸੀਮ ਬਰਨੀਏ ਨੂੰ ਹਰਾ ਕੇ ਉਹ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਚੁਣੇ ਗਏ ਸਨ।

2019 ਦੀਆਂ ਫੈਡਰਲ ਚੋਣਾਂ ਵਿੱਚ ਸ਼ੀਅਰ ਦੀ ਅਗਵਾਈ ਵਿੱਚ ਉਨ੍ਹਾਂ ਦੀ ਪਾਰਟੀ ਵਿਵਾਦਾਂ ਵਿੱਚ ਘਿਰੀ ਲਿਬਰਲ ਪਾਰਟੀ ਨੂੰ ਹਰਾਉਣ ਵਿੱਚ ਅਸਫ਼ਲ ਰਹੀ।

ਪਿਛਲੇ ਸਾਲ ਪਾਰਟੀ ਦੇ ਫੰਡਾਂ ਦੀ ਵਰਤੋਂ ਨੂੰ ਲੈ ਕੇ ਸ਼ੀਅਰ ‘ਤੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ।

ਉਨ੍ਹਾਂ ਉੱਤੇ ਪਾਰਟੀ ਦੇ ਪੈਸਿਆਂ ਦੀ ਵਰਤੋਂ ਆਪਣੇ ਬੱਚਿਆਂ ਦੀ ਪ੍ਰਾਇਵੇਟ ਸਕੂਲ ਦੀ ਪੜ੍ਹਾਈ ਲਈ ਕਰਨ ਦੇ ਦੋਸ਼ ਵੀ ਲਾਏ ਗਏ ਸਨ।

ਵਿਵਾਦਾਂ ਦੇ ਚਲਦਿਆਂ ਦਸੰਬਰ 2019 ਵਿੱਚ ਉਨ੍ਹਾਂ ਨੇ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵਜੋਂ ਆਪਣਾ ਅਸਤੀਫਾ ਦੇ ਦਿੱਤਾ ਸੀ ਅਤੇ ਕਿਹਾ ਸੀ ਕਿ ਪਾਰਟੀ ਦਾ ਅਗਲਾ ਲੀਡਰ ਚੁਣੇ ਜਾਣ ਤੱਕ ਉਹ ਆਪਣੇ ਅਹੁਦੇ ਉੱਤੇ ਬਰਕਰਾਰ ਰਹਿਣਗੇ।

ਅਗਲੇ ਕੁਝ ਦਿਨਾਂ ਤੱਕ ਕੰਜ਼ਰਵੇਟਿਵ ਪਾਰਟੀ ਵੱਲੋਂ ਆਪਣਾ ਨਵਾਂ ਲੀਡਰ ਐਲਾਨੇ ਜਾਣ ਦੀ ਉਮੀਦ ਹੈ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link