12.64C Vancouver
ADS

Jun 16, 2021 10:39 PM -

ਐਨਮੀ ਪੌਲ ਨੇ ਪਾਰਟੀ ਮੈਂਬਰਾਂ 'ਤੇ ਲਾਏ ਨਿਸ਼ਾਨੇ, ਕਿਹਾ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ "ਰੇਸਿਸਟ" ਤੇ "ਸੈਕਸਿਸਟ"; ਟਰੂਡੋ ਬਾਰੇ ਵੀ ਕੀਤੀ ਸਖਤ ਟਿੱਪਣੀ

Share On
annamie-paul-is-firing-back-against-the-party-executives-says-efforts-to-remove-her-from-post-racist-and-sexist
Annamie Paul is firing back against the party executives who sought to oust her as Green party leader, calling them out for ``racist'' and ``sexist'' accusations. (Photo - Annamie Paul/Twitter)

ਦੇਸ਼ ਦੀ ਗ੍ਰੀਨ ਪਾਰਟੀ ਦੀ ਲੀਡਰ ਐਨਮੀ ਪੌਲ ਨੇ ਪਾਰਟੀ ਦੀ ਗਵਰਨਿੰਗ ਬੌਡੀ ਦੇ ਮੈਂਬਰਾਂ ਦੀ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਨੂੰ ਨਸਲਵਾਦੀ ਅਤੇ ਲਿੰਗਵਾਦੀ ਦੱਸਿਆ ਹੈ।

ਲੀਡਰਸ਼ਿਪ ਦੇ ਫੈਸਲੇ 'ਤੇ ਹੋਈ ਐਮਰਜੈਂਸੀ ਬੈਠਕ ਤੋਂ ਇੱਕ ਦਿਨ ਬਾਅਦ ਪੌਲ ਨੇ ਕਿਹਾ ਕਿ ਫੈਡਰਲ ਕਾਉਂਸਿਲ ਦੇ ਬਹੁਤੇ ਮੈਂਬਰ 'ਟ੍ਰਾੰਸਫੌਰਮੇਸ਼ਨ ਅਤੇ ਡਾਈਵਰਸਿਟੀ' ਪ੍ਰਤੀ ਕਮਿਟਿਡ ਹਨ।

ਪਰ ਉਨ੍ਹਾਂ ਕਿਹਾ ਕਿ ਕੁਝ ਮੈਂਬਰ ਅਜਿਹੇ ਹਨ ਜੋ ਇਸ ਮੈਂਡੇਟ ਨੂੰ ਭੁੱਲ ਗਏ ਹਨ।

ਮੈਂਬਰਾਂ ਨੇ ਇੰਟਰਨਲ ਨੀਤੀਆਂ 'ਤੇ ਵਿਵਾਦਾਂ ਦਾ ਹਵਾਲਾ ਦਿੰਦੇ ਹੋਏ ਪੌਲ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।

ਪੌਲ ਨੇ ਕਿਹਾ ਕਿ ਕੁਝ ਕੁ ਮੈਂਬਰਾਂ ਦੇ ਗਰੁੱਪ ਨੇ ਉਨ੍ਹਾਂ ਵਿਰੁੱਧ ਬਿਨਾ ਕਿਸੇ ਮਜ਼ਬੂਤ ਆਧਾਰ ਦੇ ਬੇਭਰੋਸਗੀ ਮਤਾ ਲਿਆਉਣ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਕਿਹਾ ਕਿ ਇਸ ਦੇ ਲਈ ਅਜਿਹੇ ਇਲਜ਼ਾਮ ਲਗਾਏ ਗਏ ਜੋ ਕਿ ਬੇਹੱਦ ਰੇਸਿਸਟ ਅਤੇ ਸੈਕਸਿਸਟ ਸਨ ਅਤੇ ਪਾਰਟੀ ਦੇ ਦੋਵਾਂ ਐਮ.ਪੀ.'ਸ ਨੇ ਇਹਨਾਂ ਨੂੰ ਰੱਦ ਕਰ ਦਿੱਤਾ।

ਉਨ੍ਹਾਂ ਇਸ ਮੌਕੇ ਪ੍ਰਧਾਨ ਮੰਤਰੀ ਟਰੂਡੋ ਨੂੰ ਵੀ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਟਰੂਡੋ ਵੀ ਔਰਤਾਂ ਪ੍ਰਤੀ ਹਮਦਰਦੀ ਨਹੀਂ ਰੱਖਦੇ ਹਨ।

ਉਨ੍ਹਾਂ ਕਿਹਾ ਕਿ ਟਰੂਡੋ ਦੀਆਂ ਗੱਲਾਂ ਅਤੇ ਉਨ੍ਹਾਂ ਦੇ ਕੰਮ ਦੇ ਫਰਕ ਇਸ ਨੂੰ ਸਾਬਿਤ ਕਰਦੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link