19.09C Vancouver
ADS

Mar 3, 2025 4:42 PM - The Canadian Press

ਬੀ.ਸੀ. ਦੇ ਸਿਡਨੀ ਨੇੜੇ ਲੱਗੇ ਭੂਚਾਲ ਦੇ ਝਟਕੇ

Share On
another-earthquake-shakes-awake-some-british-columbians
The agency says the quake would have been lightly felt around Victoria and Vancouver, and by 6 a.m. more than 1,500 people had reported feeling the quake to the agency.(Photo: The Canadian Press)

ਬੀ.ਸੀ. ਦੇ ਸਿਡਨੀ ਤੋਂ 42 ਕਿਲੋਮੀਟਰ ਈਸਟ ਵਿਚ ਅੱਜ ਸਵੇਰ ਭੂਚਾਲ ਨਾਲ ਧਰਤੀ ਹਿਲ ਗਈ, ਜਿਸ ਦੇ ਹਲਕੇ ਝਟਕੇ ਵਿਕਟੋਰੀਆ ਅਤੇ ਵੈਨਕੂਵਰ ਦੇ ਆਸਪਾਸ ਵੀ ਮਹਿਸੂਸ ਕੀਤੇ ਗਏ। ਭੂਚਾਲ ਕੈਨੇਡਾ ਮੁਤਾਬਕ, ਭੂਚਾਲ 4.1 ਤੀਬਰਤਾ ਸੀ, ਜੋ ਸਵੇਰ 5 ਵਜੇ ਦੇ ਕਰੀਬ ਮਹਿਸੂਸ ਕੀਤਾ ਗਿਆ, ਇਹ ਵਾਸ਼ਿੰਗਟਨ ਦੇ ਓਰਕਾਸ ਟਾਪੂ ਕੋਲ ਆਇਆ, ਜੋ ਵੈਨਕੂਵਰ ਅਤੇ ਸਿਆਟਲ ਵਿਚਕਾਰ ਹੈ।

ਏਜੰਸੀ ਦਾ ਕਹਿਣਾ ਹੈ ਕਿ ਭੂਚਾਲ ਵਿਕਟੋਰੀਆ ਅਤੇ ਵੈਨਕੂਵਰ ਦੇ ਆਲੇ-ਦੁਆਲੇ ਹਲਕੇ ਤੌਰ 'ਤੇ ਮਹਿਸੂਸ ਕੀਤਾ ਗਏ ਅਤੇ ਸਵੇਰੇ 6 ਵਜੇ ਤੱਕ 1,500 ਦੇ ਕਰੀਬ ਲੋਕਾਂ ਨੇ ਭੂਚਾਲ ਕੈਨੇਡਾ ਨੂੰ ਭੂਚਾਲ ਮਹਿਸੂਸ ਹੋਣ ਦੀ ਸੂਚਨਾ ਦਿੱਤੀ।

ਗੌਰਤਲਬ ਹੈ ਕਿ ਇਹ ਹਾਲ ਹੀ ਦੇ ਹਫ਼ਤਿਆਂ ਵਿੱਚ ਦੱਖਣ-ਪੱਛਮੀ ਬੀ.ਸੀ. ਵਿੱਚ ਤੀਜਾ ਭੂਚਾਲ ਹੈ। ਇਸ ਤੋਂ ਪਹਿਲਾਂ 21 ਫਰਵਰੀ ਨੂੰ ਸਿਆਟਲ ਨੇੜੇ 4.7 ਤੀਬਰਤਾ ਅਤੇ 13 ਫਰਵਰੀ ਨੂੰ ਵਿਕਟੋਰੀਆ ਨੇੜੇ 3.8 ਤੀਬਰਤਾ ਦਾ ਭੂਚਾਲ ਆਇਆ ਸੀ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link