10.43C Vancouver
ADS

Nov 9, 2023 7:44 PM - The Canadian Press

ਕੈਨੇਡੀਅਨਜ਼ ਦੇ ਇੱਕ ਹੋਰ ਗਰੁੱਪ ਨੇ ਛੱਡਿਆ ਗਾਜ਼ਾ: ਕੈਨੇਡੀਅਨ ਅੰਬੈਸਡਰ

Share On
another-group-of-canadians-left-gaza-canadian-ambassador
The White House says Israel has agreed to a four-hour daily humanitarian pause to allow civilians trapped in northern Gaza to leave. (Photo: The Canadian Press)

ਕੈਨੇਡੀਅਨਜ਼ ਦਾ ਇੱਕ ਹੋਰ ਗਰੁੱਪ ਵੀਰਵਾਰ ਨੂੰ ਰਫਾਹ ਬਾਰਡਰ ਕਰਾਸਿੰਗ ਰਾਹੀਂ ਗਾਜ਼ਾ ਤੋਂ ਨਿਕਲ ਚੁੱਕਾ ਹੈ।

ਮਿਸਰ ਵਿੱਚ ਕੈਨੇਡਾ ਦੇ ਅੰਬੈਸਡਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

ਇਸ ਨਾਲ ਗਾਜ਼ਾ ਤੋਂ ਨਿਕਲਣ ਵਾਲੇ ਕੈਨੇਡੀਅਨਜ਼ ਦੀ ਕੁੱਲ ਗਿਣਤੀ 106 ਹੋ ਗਈ ਹੈ।

75 ਕੈਨੇਡੀਅਨਜ਼ ਦੇ ਪਹਿਲੇ ਗਰੁੱਪ ਨੇ ਲੰਘੇ ਮੰਗਲਵਾਰ ਰਫਾਹ ਬਾਰਡਰ ਕਰਾਸਿੰਗ ਪਾਰ ਕੀਤੀ ਸੀ।

ਗਾਜ਼ਾ ਪੱਟੀ ਅਤੇ ਮਿਸਰ ਵਿਚਕਾਰ ਪ੍ਰਮੁੱਖ ਕਰਾਸਿੰਗ ਅੱਜ ਜ਼ਿਆਦਾਤਰ ਘੰਟੇ ਲਈ ਬੰਦ ਕੀਤੀ ਗਈ ਸੀ।

ਵ੍ਹਾਈਟ ਹਾਊਸ ਦਾ ਕਹਿਣਾ ਹੈ ਕੇ ਇਜ਼ਰਾਈਲ ਇਸ ਗੱਲ ਲਾਈ ਰਾਜ਼ੀ ਹੋਇਆ ਹੈ ਕੇ ਉੱਤਰੀ ਗਾਜ਼ਾ ਵਿੱਚ ਫਸੇ ਨਾਗਰਿਕਾਂ ਨੂੰ ਉਥੋਂ ਨਿਕਲਣ ਦਾ ਮੌਕਾ ਦੇਣ ਲਈ ਰੋਜ਼ਨਾ 4 ਘੰਟੇ ਦਾ ਮਾਨਵਤਾਵਾਦੀ ਵਿਰਾਮ ਲਗਾਇਆ ਜਾਵੇਗਾ।

ਕੈਨੇਡੀਅਨ ਅੰਬੈਸਡਰ Louis Dumas ਨੇ ਕਿਹਾ ਕਿ ਲਿਸਟ ਵਿੱਚ 40 ਕੈਨੇਡੀਅਨਜ਼ ਸਨ ਜਿਨ੍ਹਾਂ ਵਿੱਚੋਂ 32 ਹੁਣ ਬਾਰਡਰ ਦੇ ਮਿਸਰ ਪਾਸੇ ਪਹੁੰਚ ਚੁੱਕੇ ਹਨ।

Dumas ਨੇ ਕਿਹਾ ਕਿ ਫੈਡਰਲ ਸਰਕਾਰ ਕੈਨੇਡੀਅਨਜ਼ ਨੂੰ ਗਾਜ਼ਾ ਵਿੱਚੋਂ ਕੱਢਣ ਲਈ ਹਰ ਦਿਨ ਯਤਨ ਕਰ ਰਹੀ ਹੈ।

ਗੌਰਤਲਬ ਹੈ ਕਿ ਰਫਾਹ ਬਾਰਡਰ ਕਰਾਸਿੰਗ ਗਾਜ਼ਾ ਤੋਂ ਨਿਕਲਣ ਦਾ ਇੱਕ-ਇੱਕ ਐਗਜ਼ਿਟ ਪੁਆਇੰਟ ਹੈ।

ਇਹ ਕਰਾਸਿੰਗ 1 ਨਵੰਬਰ ਨੂੰ ਸੈਂਕੜੇ ਜ਼ਖਮੀ ਫਲਸਤੀਨੀਆਂ ਅਤੇ ਵਿਦੇਸ਼ੀ ਪਾਸਪੋਰਟ ਧਾਰਕਾਂ ਲਈ ਖੋਲ੍ਹੀ ਗਈ ਸੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link