May 27, 2024 6:21 PM - Connect Newsroom

ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੱਕ ਹੋਰ ਰੈਲੀ ਕੀਤੀ ਜਾਵੇਗੀ। ਉਹ 30 ਮਈ ਨੂੰ ਹੁਸ਼ਿਆਰਪੁਰ ਵਿਚ ਰੈਲੀ ਨੂੰ ਸੰਬੋਧਨ ਕਰਨਗੇ। ਇਸੇ ਦਿਨ ਚੋਣ ਪ੍ਰਚਾਰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ ਅਤੇ 1 ਜੂਨ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ।
ਪੀਐੱਮ ਨਰਿੰਦਰ ਮੋਦੀ ਹੁਸ਼ਿਆਰਪੁਰ ਵਿਚ ਬੀਜੇਪੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਲਈ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਉਨ੍ਹਾਂ ਵਲੋਂ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਸੀ।




