9.94C Vancouver
ADS

Feb 1, 2022 1:20 AM - The Canadian Press

ਵੈਨਕੂਵਰ 'ਚ ਹਾਈਰਾਈਜ਼ ਇਮਾਰਤ 'ਚ ਲੱਗੀ ਅੱਗ 'ਚ 37 ਸਾਲਾ ਵਿਅਕਤੀ ਦੀ ਮੌਤ; 24 ਘੰਟੇ 'ਚ ਅੱਗ ਸੰਬੰਧੀ ਮੌਤ ਦਾ ਚੌਥਾ ਮਾਮਲਾ

Share On
apartment-fire-kills-vancouver-man-citys-fourth-fire-related-death-in-24-hours
Fire officials say a Monday morning blaze inside a downtown apartment building killed a Vancouver man, the fourth fire-related death in just 24 hours in the city after a house fire killed claimed three family members the day before. (Photo - Karen Fry/Twitter)

ਵੈਨਕੂਵਰ ਦੇ ਵੈਸਟ ਐਂਡ ਇਲਾਕੇ 'ਚ ਲੱਗੀ ਭਿਆਨਕ ਅੱਗ ਜਾਨਲੇਵਾ ਸਾਬਿਤ ਹੋਈ ਹੈ।

ਘਟਨਾ 'ਚ 2 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ।

ਹੁਣ ਦੱਸਿਆ ਗਿਆ ਹੈ ਕਿ ਘਟਨਾ 'ਚ ਹਸਪਤਾਲ ਪਹੁੰਚਾਏ ਗਏ ਇੱਕ 37 ਸਾਲਾ ਆਦਮੀ ਦੀ ਮੌਤ ਹੋ ਗਈ ਹੈ।

ਪੈਂਡਰੈਲ ਸਟ੍ਰੀਟ ਕੋਲ ਸਵੇਰੇ ਕਰੀਬ 6 ਵਜੇ ਅੱਗ ਦੀਆਂ ਲਪਟਾਂ ਉੱਠਣ ਦੀ ਜਾਣਕਾਰੀ ਦਿੱਤੀ ਗਈ ਸੀ।

ਇਮਾਰਤ 'ਚ ਕਈ ਲੋਕ ਫਸੇ ਹੋਣ ਦੀ ਜਾਣਕਾਰੀ ਉਜਾਗਰ ਹੋਈ ਸੀ।

ਅੱਗ ਬੁਝਾਊ ਟੀਮਾਂ ਨੇ ਜਲਦੀ ਹੀ ਲਪਟਾਂ 'ਤੇ ਕਾਬੂ ਪਾਉਣ ਲਈ ਮੁਸ਼ੱਕਤ ਸ਼ੁਰੂ ਕਰ ਦਿੱਤੀ ਸੀ।

ਮੰਨਿਆ ਜਾ ਰਿਹਾ ਹੈ ਕਿ 15 ਮੰਜਿਲਾ ਹਾਈ-ਰਾਈਜ਼ ਦੀ ਚੌਥੀ ਮੰਜਿਲ 'ਤੇ ਇੱਕ ਯੂਨਿਟ 'ਚ ਅੱਗ ਲਗ ਗਈ ਸੀ।

ਇਸ ਯੂਨਿਟ 'ਚ ਇੱਕ ਜੋੜਾ ਰਹਿੰਦੇ ਹੋਣ ਦੀ ਜਾਣਕਾਰੀ ਵੀ ਦਿੱਤੀ ਗਈ।

ਇਸ ਯੂਨਿਟ ਤੋਂ ਇੱਕ ਔਰਤ ਤਾਂ ਨਿਕਲ ਕੇ ਗੁਆਂਢੀਆਂ ਦੇ ਘਰ ਤਕ ਪਹੁੰਚਣ 'ਚ ਕਾਮਯਾਬ ਹੋ ਗਈ ਪਰ ਉਸ ਦਾ ਪਾਰਟਨਰ ਅੰਦਰ ਫਸ ਗਿਆ ਸੀ।

ਉਸ ਦੇ ਪਾਰਟਨਰ ਦੇ ਗੰਭੀਰ ਜਖਮੀ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ।

ਹੁਣ ਦੱਸਿਆ ਗਿਆ ਹੈ ਕਿ ਵਿਅਕਤੀ ਨੇ ਦਮ ਤੋੜ ਦਿੱਤਾ ਹੈ।

ਘਟਨਾ 'ਚ ਕਰੀਬ ਇੱਕ ਦਰਜਨ ਯੂਨਿਟਸ ਨੂੰ ਨੁਕਸਾਨ ਪਹੁੰਚਿਆ ਦੱਸਿਆ ਗਿਆ ਹੈ।

Latest news

senior-man-dies-after-being-struck-by-translink-bus-in-surrey
Punjabi

ਸਰੀ ਵਿਚ ਟਰਾਂਸਲਿੰਕ ਬੱਸ ਦੀ ਲਪੇਟ ’ਚ ਆਏ ਬਜ਼ੁਰਗ ਦੀ ਹਸਪਤਾਲ ’ਚ ਮੌਤ

ਸਰੀ ਵਿਚ ਬੀਤੇ ਜੁਲਾਈ ਮਹੀਨੇ ਟਰਾਂਸਲਿੰਕ ਬੱਸ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਇੱਕ ਬਜ਼ੁਰਗ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ, 60-65 ਸਾਲਾ ਦਾ ਇਹ ਬਜ਼ੁਰਗ 11 ਜੁਲਾਈ ਦੀ ਰਾਤ ਨੂੰ ਲਗਭਗ 9:41 ਵਜੇ 128 ਸਟ੍ਰੀਟ ਅਤੇ 96 ਐਵੇਨਿਊ ਦੇ ਇੰਟਰਸੈਕਸ਼ਨ 'ਤੇ ਗੰਭੀਰ ਜ਼ਖਮੀ ਹਾਲਤ ਵਿਚ ਮਿਲਿਆ ਸੀ, ਜਿਸ ਨੂੰ ਪੈਰਾਮੈਡਿਕਸ ਵਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਚੱਲ ਰਹੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
alberta-to-host-second-town-hall-on-ai-data-centre-plans-in-sturgeon-county
Punjabi

ਐਲਬਰਟਾ ਸਰਕਾਰ ਵੱਲੋਂ AI ਡਾਟਾ ਸੈਂਟਰ ਯੋਜਨਾ ’ਤੇ ਦੂਜੀ ਟਾਊਨ ਹਾਲ ਮੀਟਿੰਗ

ਐਲਬਰਟਾ ਦੇ ਤਕਨਾਲੋਜੀ ਮੰਤਰੀ ਨੈਟ ਗਲੂਬਿਸ਼ ਸੂਬਾ ਸਰਕਾਰ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਡਾਟਾ ਸੈਂਟਰ ਯੋਜਨਾ 'ਤੇ ਚਰਚਾ ਕਰਨ ਲਈ ਅੱਜ ਦੂਜੀ ਟਾਊਨ ਹਾਲ ਮੀਟਿੰਗ ਦੀ ਮੇਜ਼ਬਾਨੀ ਕਰਨਗੇ। ਇਹ ਮੀਟਿੰਗ ਐਡਮਿੰਟਨ ਦੇ ਉੱਤਰ ਵੱਲ ਸਥਿਤ ਸਟਰਜਨ ਕਾਉਂਟੀ ਦੇ ਕਸਬੇ ਰੈਡ ਵਾਟਰ ਵਿਖੇ ਹੋ ਰਹੀ ਹੈ।
cta-orders-westjet-to-remove-power-wheelchair-weight-limit
Punjabi

ਸੀਟੀਏ ਨੇ ਵੈਸਟਜੈੱਟ ਨੂੰ ਪਾਵਰ ਵ੍ਹੀਲਚੇਅਰ ਵਜ਼ਨ ਸੀਮਾ ਹਟਾਉਣ ਦਾ ਆਦੇਸ਼ ਦਿੱਤਾ

ਕੈਨੇਡੀਅਨ ਟ੍ਰਾਂਸਪੋਰਟੇਸ਼ਨ ਏਜੰਸੀ ਨੇ ਦੇਸ਼ ਦੀ ਦੂਜੀ ਵੱਡੀ ਏਅਰਲਾਈਨ ਵੈਸਟਜੈੱਟ ਨੂੰ ਆਪਣੇ ਜਹਾਜ਼ਾਂ 'ਤੇ ਪਾਵਰ ਵ੍ਹੀਲਚੇਅਰਾਂ ਦੇ ਭਾਰ 'ਤੇ ਲਗਾਈ ਗਈ ਕੈਪ ਨੂੰ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ। ਰੈਗੂਲੇਟਰ ਨੇ ਕਿਹਾ ਕਿ ਵੈਸਟਜੈੱਟ ਵੱਲੋਂ ਲਗਾਈ ਗਈ ਇਹ ਸੀਮਾ ਅਪਾਹਜਤਾ ਨਾਲ ਜੀ ਰਹੇ ਯਾਤਰੀਆਂ ਲਈ ਇੱਕ ਅਣਉਚਿਤ ਰੁਕਾਵਟ ਪੈਦਾ ਕਰਦੀ ਹੈ, ਜਿਸ ਨੂੰ ਜੁਲਾਈ 2027 ਤੋਂ ਪਹਿਲਾਂ ਹਟਾਉਣਾ ਲਾਜ਼ਮੀ ਹੋਵੇਗਾ।
15-year-old-charged-after-allegedly-threatening-to-burn-down-port-coquitlam-home
Punjabi

ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼

ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨਾਲ ਅੱਜ ਇੱਕ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link