19.02C Vancouver
ADS

Jul 2, 2025 5:13 PM - Connect Newsroom

ਬੀ. ਸੀ. ਸਰਕਾਰ ਦੇ ਮੁਫ਼ਤ ਆਈ.ਵੀ.ਐਫ. ਪ੍ਰੋਗਰਾਮ ਲਈ ਅੱਜ ਤੋਂ ਕੀਤਾ ਜਾ ਸਕਦਾ ਹੈ ਅਪਲਾਈ

Share On
applications-for-the-bc-governments-free-ivf-program-can-be-made-today
The province’s David Ebby government has provided funding of about $68 million for two years for the free IVF program.(Photo - The Canadian Press)

ਬੀ. ਸੀ. ਸਰਕਾਰ ਦੇ ਮੁਫ਼ਤ ਆਈ.ਵੀ.ਐਫ. ਪ੍ਰੋਗਰਾਮ ਲਈ ਅੱਜ ਤੋਂ ਅਪਲਾਈ ਕੀਤਾ ਜਾ ਸਕਦਾ ਹੈ, ਇਸ ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ ਜੋ ਮਾਂ-ਪਿਓ ਬਣਨ ਲਈ ਉਤਸੁਕ ਹਨ।

ਸੂਬੇ ਦੀ ਐੱਨ.ਡੀ.ਪੀ. ਸਰਕਾਰ ਨੇ ਪਿਛਲੇ ਸਾਲ ਦੇ ਬਜਟ ਵਿਚ ਇਸ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਅਤੇ ਐਪਲੀਕੇਸ਼ਨ ਦੀ ਪ੍ਰਕਿਰਿਆ ਮਾਰਚ ਵਿਚ ਸ਼ੁਰੂ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ 2 ਜੁਲਾਈ ਤੱਕ ਡੀਲੇਅ ਕਰ ਦਿੱਤਾ ਗਿਆ ਸੀ।

ਸੂਬੇ ਦੀ ਡੇਵਿਡ ਈਬੀ ਸਰਕਾਰ ਵਲੋਂ ਮੁਫ਼ਤ ਆਈ.ਵੀ.ਐਫ. ਪ੍ਰੋਗਰਾਮ ਲਈ ਦੋ ਸਾਲਾਂ ਵਾਸਤੇ ਕਰੀਬ $68 ਮਿਲੀਅਨ ਦੇ ਫੰਡ ਦੀ ਵਿਵਸਥਾ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਅਰਜ਼ੀਆਂ ਮਾਰਚ 2026 ਦੇ ਅੰਤ ਤੱਕ ਸਵੀਕਾਰ ਕੀਤੀਆਂ ਜਾਣਗੀਆਂ, ਇਸ ਲਈ ਉਮਰ ਹੱਦ 41 ਸਾਲ ਤੱਕ ਹੈ।

ਆਈ.ਵੀ.ਐਫ. ਦੇ ਇੱਕ ਰਾਊਂਡ ਲਈ ਯੋਗ ਬ੍ਰਿਟਿਸ਼ ਕੋਲੰਬੀਆ ਨੂੰ $19,000 ਤੱਕ ਦੀ ਸਹਾਇਤਾ ਮਿਲੇਗੀ ਅਤੇ ਜੇ ਕਿਸੇ ਨੂੰ ਇਸ ਤੋਂ ਵੱਧ ਆਈ.ਵੀ.ਐਫ. ਕਰਵਾਉਣ ਦੀ ਲੋੜ ਪੈਂਦੀ ਹੈ ਤਾਂ ਉਸ ਨੂੰ ਇਸ ਦਾ ਭੁਗਤਾਨ ਖੁਦ ਕਰਨਾ ਪਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link