18.61C Vancouver
ADS

May 15, 2020 2:39 PM -

ਕੋਵਿਡ -19 ਕਾਰਨ ਕੈਨੇਡਾ ਵਿੱਚ ਅਪਰੈਲ ਵਿੱਚ ਘਰਾਂ ਦੀ ਵਿਕਰੀ ਵਿੱਚ 50 ਫੀਸਦੀ ਗਿਰਾਵਟ

Share On
april-home-sales-plunge-more-than-50-across-the-country-on-covid-19-impact
A “Sold” sign outside a home in Vancouver, The Canadian Press.

ਕਨੇਡੀਅਨ ਰੀਅਲ ਸਟੇਟ ਐਸੋਸੀਏਸ਼ਨ ਮੁਤਾਬਕ ਮਹਾਂਮਾਰੀ ਦੇ ਰੀਅਲ ਇਸਟੇਟ ਮਾਰਕੀਟ ਤੇ ਪਏ ਡੂੰਘੇ ਪ੍ਰਭਾਵ ਕਾਰਨ ਦੇਸ਼ ਭਰ ਵਿੱਚ ਅਪਰੈਲ ਮਹੀਨੇ ਵਿੱਚ ਘਰਾਂ ਦੀ ਵਿਕਰੀ ਅੱਧ ਤੋਂ ਵੀ ਘੱਟ ਰਹੀ।

ਐਸੋਸੀਏਸ਼ਨ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਅਪਰੈਲ ਮਹੀਨੇ ਵਿੱਚ ਘਰਾਂ ਦੀ ਵਿਕਰੀ ਵਿੱਚ 57.6 ਫੀਸਦੀ ਗਿਰਾਵਟ ਆਈ ਦੇਖੀ ਗਈ ਅਤੇ ਮਹੀਨੇ ਤੋਂ ਮਹੀਨੇ ਦੇ ਆਧਾਰ ਤੇ ਇਹ ਅੰਕੜਾ 56.8 ਫੀਸਦੀ ਘੱਟ ਸੀ ਜੋ ਕਿ 1984 ਤੋਂ ਲੈਕੇ ਹੁਣ ਤੱਕ ਸਭ ਤੋਂ ਥੋੜ੍ਹਾ ਹੈ।

ਰੀਅਲ ਇਸਟੇਟ ਦੀ ਸਰਗਰਮੀ ਵਿੱਚ ਗ੍ਰੇਟਰ ਟੋਰੌਂਟੋ ਇਲਾਕੇ ਵਿੱਚ 66.2 ਫੀਸਦੀ, ਗ੍ਰੇਟਰ ਵੈਨਕੂਵਰ ਵਿੱਚ 57.9 ਫੀਸਦੀ, ਔਟਵਾ ਵਿੱਚ 51.5 ਫੀਸਦੀ ਅਤੇ ਵਿਨੀਪੈਗ ਵਿੱਚ 42 ਫੀਸਦੀ ਗਿਰਾਵਟ ਆਈ।

ਦੇਸ਼ ਭਰ ਵਿੱਚ ਮਾਰਚ ਤੋਂ ਅਪਰੈਲ ਵਿਚਕਾਰ ਨਵੀਆਂ ਲਿਸਟਿੰਗ 55.7 ਫੀਸਦੀ ਘੱਟੀਆਂ ਪਰ ਇਨਵੈਂਟਰੀ ਦਾ ਪੱਧਰ ਜਿੱਥੇ ਮਾਰਚ ਵਿੱਚ 4.3 ਮਹੀਨੇ ਸੀ ਉੱਥੇ ਹੀ ਅਪਰੈਲ ਵਿੱਚ 9.2 ਮਹੀਨੇ ਨਜ਼ਰ ਆਇਆ।

ਮਾਰਚ ਦੇ ਮੁਕਾਬਲੇ ਅਪਰੈਲ ਵਿੱਚ ਬੈਂਚਮਾਰਕ ਕੀਮਤ 0.6 ਫੀਸਦੀ ਘੱਟ ਸੀ ਪਰ ਬਾਕੀ ਸਾਲਾਂ ਦੀ ਤੁਲਨਾ ਵਿੱਚ 6.4 ਵੱਧ ਰਹੀ।

ਦੇਸ਼ ਵਿੱਚ ਵੇਚੇ ਗਏ ਘਰਾਂ ਦੀ ਔਸਤ ਕੀਮਤ ਤਕਰੀਬਨ $488,000 ਸੀ, ਜੋ ਕਿ ਪਿੱਛਲੇ ਸਾਲ ਦੀ ਤੁਲਨਾ ਵਿੱਚ 1.3 ਫੀਸਦੀ ਘੱਟ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link