21.08C Vancouver
ADS

Jun 25, 2025 3:49 PM - The Canadian Press

ਬੀ.ਸੀ. 'ਚ ਅਪ੍ਰੈਲ ਮਹੀਨੇ ਨਸ਼ੇ ਦੀ ਓਵਰਡੋਜ਼ ਕਾਰਨ 165 ਲੋਕਾਂ ਦੀ ਹੋਈ ਮੌਤ

Share On
april-sees-uptick-in-b-c-overdose-deaths-with-165-fatalities-coroners-service
The BC Coroners Service says in a statement that 165 people died in April, up from 143 deaths in March and 132 fatalities in February.(Photo: The Canadian Press)

ਬੀ.ਸੀ. ਦੀ ਕੋਰੋਨਰ ਸਰਵਿਸ ਮੁਤਾਬਕ ਸੂਬੇ ਵਿਚ ਅਪ੍ਰੈਲ ਮਹੀਨੇ ਨਸ਼ੇ ਦੀ ਓਵਰਡੋਜ਼ ਕਾਰਨ 165 ਲੋਕਾਂ ਦੀ ਮੌਤ ਹੋਈ। ਇਸ ਤੋਂ ਪਹਿਲੇ 6 ਮਹੀਨਿਆਂ ਦੌਰਾਨ ਮੌਤਾਂ ਦੀ ਗਿਣਤੀ ਹਰ ਮਹੀਨੇ 160 ਤੋਂ ਘੱਟ ਰਿਕਾਰਡ ਹੋਈ ਸੀ। ਮਾਰਚ ਵਿਚ ਇਹ ਗਿਣਤੀ 143 ਅਤੇ ਫਰਵਰੀ ਵਿਚ 132 ਸੀ। ਫਰਵਰੀ ਅਤੇ ਮਾਰਚ ਦੇ ਅੰਕੜੇ 2024 ਦੇ ਇਨ੍ਹਾਂ ਮਹੀਨਿਆਂ ਦੇ ਮੁਕਾਬਲੇ ਸਾਲ-ਦਰ-ਸਾਲ 30 ਫੀਸਦੀ ਤੋਂ ਵੱਧ ਦੀ ਗਿਰਾਵਟ ਨੂੰ ਦਰਸਾਉਂਦੇ ਹਨ।

ਮੰਗਲਵਾਰ ਔਫੀਸਰਜ਼ ਨੇ ਦੱਸਿਆ ਕਿ ਇਸ ਸਾਲ ਫਰੇਜ਼ਰ ਅਤੇ ਵੈਨਕੂਵਰ ਕੋਸਟਲ ਹੈਲਥ ਅਥਾਰਟੀਜ਼ ਵਲੋਂ ਦਰਜ ਮੌਤਾਂ ਦਾ ਰਿਕਾਰਡ ਇਸ ਸਾਲ ਦੀਆਂ ਮੌਤਾਂ ਦਾ 57 ਫੀਸਦੀ ਹੈ। ਮਰਨ ਵਾਲਿਆਂ ਵਿਚੋਂ ਕਈਆਂ ਨੇ ਓਪੀਔਡ ਫੈਂਟਾਨਿਲ ਦੀ ਵਰਤੋਂ ਕੀਤੀ ਸੀ, ਜੋ ਬਹੁਤ ਖਤਰਨਾਕ ਡਰੱਗਜ਼ ਹੈ।

ਬੀ.ਸੀ. ਗ੍ਰੀਨ ਕਾਕਸ ਨੇ ਸਟੇਟਮੈਂਟ ਵਿਚ ਦੱਸਿਆ ਕਿ ਇਸ ਸਾਲ ਬਾਹਰੀ ਇਲਾਕਿਆਂ ਵਿਚ ਹੋਣ ਵਾਲੀਆਂ ਮੌਤਾਂ 21 ਫੀਸਦੀ ਹਨ ਜੋ ਕਿ 2022 ਵਿਚ 15 ਫੀਸਦੀ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link