13.18C Vancouver
ADS

Nov 25, 2020 8:25 PM -

ਦਿੱਗਜ ਫੁੱਟਬਾਲ ਖਿਡਾਰੀ ਡਿਏਗੋ ਮਾਰਾਡੋਨਾ ਦਾ ਦੇਹਾਂਤ, 60 ਸਾਲ ਦੇ ਸਨ ਮਾਰਾਡੋਨਾ

Share On
argentine-soccer-great-diego-maradona-dies-at-60
Argentine soccer ``Golden Boy'' Diego Maradona has died at the age of 60. Photo-ANI

ਖੇਡ ਜਗਤ ਦੀ ਨਾਮੀ ਸ਼ਖਸੀਅਤ ਅਤੇ ਫੁੱਟਬਾਲ ਦੇ ਮੈਦਾਨ 'ਤੇ ਕੀਤੇ ਕਮਾਲ ਸਦਕਾ ਬੇਹੱਦ ਪ੍ਰਸਿੱਧੀ ਖੱਟਣ ਵਾਲੇ, ਮਾਰਾਡੋਨਾ ਦਾ ਦੇਹਾਂਤ ਹੋ ਗਿਆ ਹੈ।

ਮਾਰਾਡੋਨਾ 60 ਸਾਲ ਦੇ ਸਨ।

ਦਿਲ ਦੇ ਦੌਰੇ ਕਾਰਨ ਉਨ੍ਹਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਸਾਲ 1986 'ਚ ਆਪਣੇ ਦੇਸ਼ ਅਰਜਨਟੀਨਾ ਨੂੰ ਵਿਸ਼ਵ ਕੱਪ ਜਿਤਾਉਣ ਤੋਂ ਬਾਅਦ, ਡਿਏਗੋ ਮਾਰਾਡੋਨਾ, ਸਿਰਫ ਅਰਜਨਟੀਨਾ 'ਚ ਹੀ ਨਹੀਂ ਬਲਕਿ ਵਿਸ਼ਵ ਭਰ 'ਚ ਜਾਣੇ ਜਾਣ ਲੱਗੇ ਸਨ।

ਇਸੇ ਵਿਸ਼ਵ ਕੱਪ ਦੌਰਾਨ ਉਨ੍ਹਾਂ ਇੰਗਲੈਂਡ ਖਿਲਾਫ਼ ਮੁਕਾਬਲੇ 'ਚ ਬੇਹੱਦ ਪ੍ਰਸਿੱਧ, "ਹੈਂਡ ਆਫ ਗੌਡ" ਗੋਲ ਕੀਤਾ ਸੀ।

ਉਨ੍ਹਾਂ ਦੀ ਮੌਤ ਦੀ ਖਬਰ ਉਸ ਵੇਲੇ ਆਈ ਹੈ, ਜਦ 2 ਹਫ਼ਤੇ ਪਹਿਲਾਂ ਉਨ੍ਹਾਂ ਨੂੰ ਬਿਊਨਸ ਆਇਰਸ ਦੇ ਇੱਕ ਹਸਪਤਾਲ ਵਿੱਚੋਂ ਦਿਮਾਗ ਸੰਬੰਧੀ ਸਰਜਰੀ ਤੋਂ ਬਾਅਦ ਛੁੱਟੀ ਮਿਲੀ ਸੀ।

ਮਾਰਾਡੋਨਾ ਦੇ ਦੇਹਾਂਤ ਤੋਂ ਬਾਅਦ ਵਿਸ਼ਵ ਭਰ ਤੋਂ ਦਿੱਗਜ ਖਿਡਾਰੀ ਅਤੇ ਹੋਰ ਨਾਮੀ ਸ਼ਖਸੀਅਤਾਂ ਉਨ੍ਹਾਂ ਨੂੰ ਯਾਦ ਕਰ ਰਹੀਆਂ ਹਨ।

ਨਾਮੀ ਫੁੱਟਬਾਲ ਖਿਡਾਰੀ ਪੈਲੇ ਨੇ ਅੱਜ ਕਿਹਾ ਕਿ ਵਿਸ਼ਵ ਨੇ ਇੱਕ ਲੀਜੈਂਡ ਅਤੇ ਉਨ੍ਹਾਂ ਨੇ ਇੱਕ ਪਿਆਰਾ ਦੋਸਤ ਗਵਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇੱਕ ਦਿਨ ਆਵੇਗਾ ਜਦ ਉਹ ਮਾਰਾਡੋਨਾ ਨਾਲ ਅਸਮਾਨ ਦੇ ਉਸ ਪਾਰ ਫੁੱਟਬਾਲ ਜ਼ਰੂਰ ਖੇਡਣਗੇ।

ਅਰਜਨਟੀਨਾ ਦੇ ਰਾਸ਼ਟਰਪਤੀ ਐਲਫਰਾਡੋ ਫਰਨਾਂਡੇਜ਼ ਨੇ ਕਿਹਾ, "ਤੁਸੀਂ ਸਾਨੂੰ ਵਿਸ਼ਵ 'ਚ ਚੋਟੀ ਤੱਕ ਪਹੁੰਚਾਇਆ।" ਉਨ੍ਹਾਂ ਕਿਹਾ, "ਤੁਸੀਂ ਸਾਨੂੰ ਬੇਹੱਦ ਖੁਸ਼ ਕੀਤਾ, ਤੁਸੀਂ ਸਭ ਤੋਂ ਮਹਾਨ ਸੀ।"

ਦਿੱਗਜ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਨੇ ਅੱਜ ਕਿਹਾ, "ਮਾਰਾਡੋਨਾ ਇੱਕ ਅਜਿਹੀ ਲੈਗੇਸੀ ਛੱਡ ਗਏ ਹਨ, ਜਿਸ ਦੀ ਕੋਈ ਸੀਮਾ ਨਹੀਂ ਹੈ।"

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link