17.87C Vancouver
ADS

Jul 8, 2021 10:24 AM -

ਫ਼ੌਜ ਮੁਖੀ ਨਰਵਣੇ ਨੇ ਇਟਾਲੀਅਨ ਰੱਖਿਆ ਮੰਤਰੀ ਨਾਲ ਦੁਵੱਲੇ ਰੱਖਿਆ ਸਹਿਯੋਗ 'ਤੇ ਕੀਤੀ ਚਰਚਾ

Share On
army-chief-naravane-discusses-bilateral-defence-cooperation-with-italian-defence-minister
Army Chief Naravane discusses bilateral defence cooperation with Italian Defence Minister

ਭਾਰਤ ਦੇ ਫ਼ੌਜ ਮੁਖੀ ਜਨਰਲ ਐੱਮਐੱਮ ਨਰਵਣੇ ਅੱਜ ਵੀਰਵਾਰ ਨੂੰ ਇਟਲੀ ਦੇ ਰੱਖਿਆ ਮੰਤਰੀ ਲੋਰੈਂਜ਼ੋ ਗੁਈਰੀਨੀ ਨੂੰ ਮਿਲੇ ਅਤੇ ਦੋਵਾਂ ਮੁਲਕਾਂ ਵਿਚਾਲੇ ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ।

ਫ਼ੌਜ ਦੇ ਵਾਧੂ ਡਾਇਰੈਕਟੋਰੇਟ ਜਨਰਲ ਆਫ਼ ਪਬਲਿਕ ਇਨਫੋਰਮੇਸ਼ਨ,ਆਈਐਚਕਿਉ ਵੱਲੋਂ ਟਵੀਟ ਕੀਤਾ ਗਿਆ,"ਜਨਰਲ ਐਮਐਮ ਨਰਵਣੇ #ਕੋਕਸ ਨੇ ਇਟਲੀ ਦੇ ਰੱਖਿਆ ਮੰਤਰੀ ਮਾਣਯੋਗ ਲੋਰੈਂਜ਼ੋ ਗੁਈਰੀਨੀ ਨਾਲ ਗੱਲ ਕੀਤੀ ਅਤੇ ਭਾਰਤ-ਇਟਲੀ ਦੇ ਰੱਖਿਆ ਸਹਿਯੋਗ 'ਤੇ ਵਿਚਾਰ-ਵਟਾਂਦਰਾ ਕੀਤਾ।"

ਉਹਨਾਂ ਇਟਾਲੀਅਨ ਫ਼ੌਜ ਦੇ ਮੁਖੀ, ਲੈਫਟੀਨੈਂਟ ਜਨਰਲ ਪੀਐਤਰੋ ਸੀਰੀਨੋ ਨਾਲ ਗੱਲਬਾਤ ਕੀਤੀ ਅਤੇ ਸਾਂਝੇ ਫ਼ੌਜੀ ਸਹਿਯੋਗ ਦੇ ਪਹਿਲੂਆਂ 'ਤੇ ਚਰਚਾ ਕੀਤੀ।

ਦੱਸਣਯੋਗ ਹੈ ਕਿ ਫ਼ੌਜ ਮੁਖੀ ਨੇ ਕੱਲ ਬੁੱਧਵਾਰ ਨੂੰ ਦੁਵੱਲੇ ਰਣਨੀਤਿਕ ਸਹਿਯੋਗ ਅੱਗੇ ਵਧਾਉਣ ਦੇ ਇਰਾਦੇ ਨਾਲ ਇਟਲੀ ਦਾ ਦੋ ਦਿਨਾਂ ਦਾ ਦੌਰਾ ਸ਼ੁਰੂ ਕੀਤਾ।

ਉਹ ਆਪਣੇ ਇਸ ਦੌਰੇ ਦੇ ਦੂਜੇ ਚਰਨ 'ਚ ਯੂਨਾਈਟਿਡ ਕਿੰਗਡਮ ਤੋਂ ਇਟਲੀ ਪੁੱਜੇ ਹਨ।

ਗ਼ੌਰਤਲਬ ਹੈ ਕਿ ਬੀਤੇ ਸਾਲ ਭਾਰਤ ਅਤੇ ਇਟਲੀ ਵਿਚਾਲੇ 15 ਸੰਧੀਆਂ ਕੀਤੀਆਂ ਗਈਆਂ ਅਤੇ ਆਪਣੇ ਸਬੰਧਾਂ ਨੂੰ ਹੋਰ ਵਧਾਉਣ ਲਈ ਉਤਸ਼ਾਹੀ ਐਕਸ਼ਨ ਪਲੈਨ ਪੱਕੇ ਕੀਤੇ ਗਏ ਸਨ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਉਹਨਾਂ ਦੇ ਉਸ ਵੇਲੇ ਦੇ ਇਟਾਲੀਅਨ ਹਮਰੁਤਬਾ ਜੁਸੈਪੀ ਕੌਂਤੇ ਵਿਚਾਲੇ ਵਰਚੁਅਲ ਸੱਮਿਟ ਹੋਈ ਸੀ।

ਇਸ ਚਾਰ ਸਾਲਾ ਐਕਸ਼ਨ ਪਲਾਨ ਵਿੱਚ ਸਹਿਯੋਗ ਵਧਾਉਣ ਦੇ ਕਈ ਖੇਤਰਾਂ ਦਾ ਜ਼ਿਕਰ ਕੀਤਾ ਗਿਆ ਸੀ, ਜਿਸ ਵਿੱਚ ਵਾਤਾਵਰਨ ਬਦਲਾਅ, ਖੇਤਰੀ ਸੰਪਰਕ, ਅੱਤਵਾਦ ਵਿਰੋਧੀ ਮਸ਼ੀਨਰੀ, ਨਿਰਮਾਣ, ਵਾਤਾਵਰਨ ਅਤੇ ਫ਼ੂਡ ਪ੍ਰੋਸੈਸਿੰਗ ਸ਼ਾਮਲ ਸਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link