13.16C Vancouver
ADS

Jun 17, 2025 5:23 PM - The Canadian Press

ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮਿਡਲ ਈਸਟ ਵਿੱਚ ਲਗਭਗ 80,000 ਕੈਨੇਡੀਅਨ: ਗਲੋਬਲ ਅਫੇਅਰਜ਼

Share On
around-80-000-canadians-in-the-middle-east-amid-israel-iran-conflict-global-affairs
Global Affairs Canada says it hasn’t received any reports of Canadian injuries or deaths in the conflict.(Photo: The Canadian Press)

ਕੈਨੇਡਾ ਸਰਕਾਰ ਦੇ ਗਲੋਬਲ ਅਫੇਅਰਜ਼ ਡਿਪਾਰਟਮੈਂਟ ਨੇ ਮਿਡਲ ਈਸਟ ਵਿਚ ਵੱਧ ਰਹੇ ਸੰਕਟ ਦਰਮਿਆਨ ਈਰਾਨ ਵਿਚ ਕਰੀਬ 3,500 ਕੈਨੇਡੀਅਨਾਂ ਅਤੇ ਇਜ਼ਰਾਇਲ ਵਿਚ 6,700 ਕੈਨੇਡੀਅਨਾਂ ਦੇ ਹੋਣ ਦਾ ਅਨੁਮਾਨ ਪ੍ਰਗਟ ਕੀਤਾ ਹੈ।

ਵਿਭਾਗ ਨੇ ਕਿਹਾ ਕਿ ਇਹ ਗਣਨਾ ਮਿਡਲ ਈਸਟ ਵਿਚ 80,000 ਕੈਨੇਡੀਅਨਾਂ ਦੇ ਸਵੈ ਇੱਛਤ ਰਜਿਸਟ੍ਰੇਸ਼ਨ ਦੇ ਬੇਸ 'ਤੇ ਹੈ ਅਤੇ ਇਹ ਸਪੱਸ਼ਟ ਨਹੀਂ ਕਿ ਉਨ੍ਹਾਂ ਵਿਚੋਂ ਕਿੰਨੇ ਲੋਕਾਂ ਨੂੰ ਇਸ ਖਿਤੇ ਵਿਚੋਂ ਬਾਹਰ ਕੱਢਣ ਵਿਚ ਮਦਦ ਦੀ ਲੋੜ ਹੋ ਸਕਦੀ ਹੈ।

ਗਲੋਬਲ ਅਫੇਅਰਜ਼ ਕੈਨੇਡਾ ਨੇ ਕਿਹਾ ਕਿ ਉਸ ਨੂੰ ਈਰਾਨ-ਇਜ਼ਰਾਇਲ ਵਿਚ ਟਕਰਾਅ ਕਾਰਨ ਕਿਸੇ ਕੈਨੇਡੀਅਨ ਦੇ ਜ਼ਖਮੀ ਹੋਣ ਜਾਂ ਮੌਤ ਹੋਣ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ ਪਰ ਡਿਪਾਰਟਮੈਂਟ ਨੇ ਚਿਤਾਵਨੀ ਵਿਚ ਕਿਹਾ ਕਿ ਕੈਨੇਡੀਅਨਾਂ ਨੂੰ ਈਰਾਨ ਅਤੇ ਇਜ਼ਰਾਇਲ ਦੀ ਕਿਸੇ ਵੀ ਯਾਤਰਾ ਤੋਂ ਬਚਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਇਜ਼ਰਾਇਲ ਦੇ ਕਬਜ਼ੇ ਵਾਲੇ ਵੈਸਟ ਬੈਂਕ ਅਤੇ ਗਾਜ਼ਾ ਵਿਚ ਜਾਣ ਤੋਂ ਵੀ ਮਨ੍ਹਾ ਕੀਤਾ ਗਿਆ ਹੈ। ਸਰਕਾਰ ਨੇ ਮਿਡਲ ਈਸਟ ਵਿਚ ਰਹਿ ਰਹੇ ਕੈਨੇਡੀਅਨਾਂ ਨੂੰ ਖਬਰਾਂ 'ਤੇ ਨਜ਼ਰ ਬਣਾਈ ਰੱਖਣ ਅਤੇ ਲੋਕਲ ਅਧਿਕਾਰੀਆਂ ਦੀਆਂ ਹਦਾਇਤਾਂ ਨੂੰ ਫੋਲੋ ਕਰਨ ਦੀ ਸਲਾਹ ਦਿੱਤੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link