14.63C Vancouver
ADS

Oct 25, 2023 8:22 PM - Connect News

ਬਰੈਂਪਟਨ 'ਚ ਪੁਲਿਸ ਕੋਲੋਂ ਜੀਪ ਭਜਾਉਣ ਵਾਲੇ ਪੰਜਾਬੀ ਨੌਜਵਾਨ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

Share On
arrest-warrant-issued-against-punjabi-youth-who-fled-in-jeep-from-police-in-brampton
Warrants have been issued for Gurpreet Singh for dangerous driving, obstructing an officer and fleeing a peace officer. (Photo: Peel Police)

ਬਰੈਂਪਟਨ 'ਚ ਪੁਲਿਸ ਕੋਲੋਂ ਜੀਪ ਭਜਾਉਣ ਵਾਲੇ ਨੌਜਵਾਨ ਖਿਲਾਫ਼ ਪੀਲ ਪੁਲਿਸ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ, ਜੋ ਕਿ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਪੈਦਲ ਚੱਲਣ ਵਾਲਿਆਂ ਨੂੰ ਜੋਖਮ ਵਿੱਚ ਪਾਉਣ ਲਈ ਲੋੜੀਂਦਾ ਹੈ।

ਪੀਲ ਪੁਲਿਸ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ 21 ਅਕਤੂਬਰ ਦੀ ਰਾਤ ਕਰੀਬ 10:30 ਵਜੇ ਪੁਲਿਸ ਨੂੰ ਬਰੈਂਪਟਨ ਦੇ ਕਾਲਜ ਪਲਾਜ਼ਾ ਪਾਰਕਿੰਗ ਲਾਟ ਵਿੱਚ ਇੱਕ ਵਾਹਨ ਨੂੰ ਗ਼ਲਤ ਤਰੀਕੇ ਨਾਲ ਡਰਾਈਵ ਕੀਤੇ ਜਾਣ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਸਨ।

ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਇੱਕ ਕਾਲੇ ਰੰਗ ਦੀ ਰੈਂਗਲਰ ਜੀਪ ਦਾ ਡਰਾਈਵਰ ਖ਼ਤਰਨਾਕ ਤੇ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋ ਉਸਨੂੰ ਰੋਕਿਆ ਗਿਆ ਤੇ ਤਾਂ ਪੁਲਿਸ ਨਾਲ ਥੋੜ੍ਹੇ ਸਮੇਂ ਦੀ ਗੱਲਬਾਤ ਤੋਂ ਬਾਅਦ ਉਸਨੇ ਭੀੜ-ਭੜੱਕੇ ਵਾਲੀ ਪਾਰਕਿੰਗ ਵਿੱਚ ਖਤਰਨਾਕ ਢੰਗ ਨਾਲ ਤੇਜ਼ ਰਫ਼ਤਾਰ ਨਾਲ ਜੀਪ ਭਜਾ ਲਈ ਤੇ ਰਸਤੇ ਵਿੱਚ ਇੱਕ ਟ੍ਰੈਫਿਕ ਸਾਈਨ ਨੂੰ ਟੱਕਰ ਮਾਰੀ।

ਡਰਾਈਵਰ ਦੀ ਪਛਾਣ 26 ਸਾਲਾ ਗੁਰਪ੍ਰੀਤ ਸਿੰਘ ਵਾਸੀ ਬਰੈਂਪਟਨ ਵਜੋਂ ਹੋਈ ਹੈ।

ਗੁਰਪ੍ਰੀਤ ਸਿੰਘ ਖਿਲਾਫ਼ ਖ਼ਤਰਨਾਕ ਢੰਗ ਨਾਲ ਗੱਡੀ ਚਲਾਉਣ, ਅਧਿਕਾਰੀ ਦੇ ਕੰਮ ਵਿੱਚ ਵਿਘਨ ਪਾਉਣ, ਪੀਸ ਅਧਿਕਾਰੀ ਕੋਲੋਂ ਭੱਜਣ ਦੇ ਅਪਰਾਧਾਂ ਲਈ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ।

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਵੱਲੋਂ ਜੀਪ ਭਜਾਉਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋਈ ਸੀ।ਜਿਸਦੀ ਲੋਕਾਂ ਵੱਲੋਂ ਵੀ ਆਲੋਚਨਾ ਕੀਤੀ ਗਈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link