11.35C Vancouver
ADS

Mar 4, 2020 2:26 AM -

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਬੈਠਕ, ਦਿੱਲੀ ਹਿੰਸਾ ਤੇ ਕੋਰੋਨਾ ਵਾਇਰਸ ਨੂੰ ਲੈਕੇ ਹੋਈ ਚਰਚਾ

Share On
arvind-kejriwal-meets-pm-modi-discusses-delhi-violence-coronavirus
Chief Minister of Delhi, Arvind Kejriwal, met Prime Minister Narendra Modi. CM Kejriwal said, "It was a courtesy meeting with PM Modi." Photo-ANI

ਭਾਰਤ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰਸੰਸਦ'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਦੋਨਾਂ ਦੀ ਪਹਿਲੀ ਮੁਲਾਕਾਤ ਸੀ।

ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਦਿੱਲੀ 'ਚ ਭਾਰੀ ਹਿੰਸਾ ਦੀਆਂ ਘਟਨਾਵਾਂ ਸੰਬੰਧੀ ਚਰਚਾ ਕੀਤੀ।

ਇਸ ਹਿੰਸਾ 'ਚ ਘੱਟੋ-ਘੱਟ 47 ਲੋਕਾਂ ਦੀ ਮੌਤ ਹੋ ਗਈਆਂ ਤੇ 200 ਤੋਂ ਵੱਧ ਲੋਕ ਜਖਮੀ ਹੋਏ ਸਨ।

ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਸਿਰਫ ਕਰਟਸੀ ਬੈਠਕ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਿੱਲੀ 'ਚ ਡਵੈਲਪਮੈਂਟ ਸੰਬੰਧੀ ਚਰਚਾ ਹੋਈ, ਅਤੇ ਇਸਤੋਂ ਅਲਾਵਾ ਦਿੱਲੀ ਹਿੰਸਾ ਤੇ ਕੋਰੋਨਾ ਵਾਇਰਸ ‘ਤੇ ਵਿਚਾਰ ਵਟਾਂਦਰਾ ਹੋਇਆ।

ਉਨ੍ਹਾਂ ਕਿਹਾ, "ਇਹ ਇੱਕ ਨੈਤਿਕ ਮੀਟਿੰਗ ਸੀ, ਮੈਂ ਮੋਦੀ ਜੀ ਤੋਂ ਸਮਾਂ ਮੰਗਿਆ ਸੀ।

ਦਿੱਲੀ ਵਿੱਚ ਵਿਕਾਸ ਲਈ ਸਹਿਯੋਗ ਦੀ ਮੰਗ ਵੀ ਰੱਖੀ ਹੈ।"

ਕੇਜਰੀਵਾਲ ਨੇ ਕਿਹਾ, "ਦੰਗਿਆਂ ਦੇ ਪ੍ਰਬੰਧਨ ‘ਚ ਜਿਸ ਦੀ ਵੀ ਭੂਮਿਕਾ ਹੈ, ਮੈਂ ਮੋਦੀ ਜੀ ਨੂੰ ਕਿਹਾ ਕਿ ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।"

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਬਾਰੇ ਵੀ ਗੱਲਬਾਤ ਹੋਈ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link