19.33C Vancouver
ADS

Jun 25, 2024 4:30 PM - Connect Newsroom

ਫਿਲਹਾਲ ਤਿਹਾੜ ਜੇਲ੍ਹ ਵਿਚ ਹੀ ਰਹਿਣਗੇ ਅਰਵਿੰਦ ਕੇਜਰੀਵਾਲ

Share On
arvind-kejriwal-will-remain-in-tihar-jail-for-the-time-being
The High Court held that the arguments were not properly presented, and therefore set aside the decision of the Rouse Avenue court.(Photo: Facebook/

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਿਲਹਾਲ ਤਿਹਾੜ ਜੇਲ੍ਹ ਵਿਚ ਹੀ ਰਹਿਣਗੇ। ਹਾਈ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਹਾਈ ਕੋਰਟ ਨੇ ਕਿਹਾ ਕਿ ਦਲੀਲਾਂ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ ਸੀ, ਇਸ ਲਈ ਰਾਊਜ਼ ਐਵੇਨਿਊ ਅਦਾਲਤ ਦੇ ਫੈਸਲੇ ਨੂੰ ਰੱਦ ਕਰਦੇ ਹਾਂ।

ਉੱਚ ਅਦਾਲਤ ਨੇ ਸਖ਼ਤ ਟਿੱਪਣੀ ਵਿਚ ਕਿਹਾ ਕਿ ਹੇਠਲੀ ਅਦਾਲਤ ਦੇ ਫੈਸਲੇ ਨੂੰ ਦੇਖ ਕੇ ਲੱਗਦਾ ਹੈ ਕਿ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਮੇਂ ਸਮਝ ਨਹੀਂ ਵਰਤੀ ਗਈ, ਅਦਾਲਤ ਨੂੰ ਈਡੀ ਨੂੰ ਬਹਿਸ ਕਰਨ ਦਾ ਢੁੱਕਵਾਂ ਮੌਕਾ ਦੇਣਾ ਚਾਹੀਦਾ ਸੀ।

Latest news

15-year-old-charged-after-allegedly-threatening-to-burn-down-port-coquitlam-home
Punjabi

ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼

ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਹਾਲ ਹੀ ਵਿਚ ਉੱਤਰੀ ਵੈਨਕੂਵਰ-ਕੈਪੀਲਾਨੋ ਹਲਕੇ ਵਿਚ ਕੰਜ਼ਰਵੇਟਿਵ ਉਮੀਦਵਾਰ ਵਲੋਂ ਅਗਾਮੀ ਜ਼ਿਮਨੀ ਚੋਣ ਦੇ ਸਬੰਧ ਵਿਚ ਬੁਲਾਈ ਗਈ ਪਰਸ਼ੀਅਨ ਟਾਊਨ ਹਾਲ ਦੌਰਾਨ ਇਹ ਗੱਲ ਆਖੀ ਅਤੇ ਇਹ ਵੀ ਕਿਹਾ ਕਿ Pahlavi ਨਾਲ ਉਹ ਇੱਕ ਵਰਚੁਅਲ ਮੀਟਿੰਗ ਵੀ ਕਰਨਗੇ।
carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link