12.81C Vancouver
ADS

Mar 21, 2024 6:09 PM - The Connect News

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਗਰਮਾਈ ਸਿਆਸਤ

Share On
arvind-kejriwals-arrest-heated-politics
Politics has heated up over the arrest of Delhi Chief Minister Arvind Kejriwal. Senior Congress leader Rahul Gandhi has criticized the government. He said that capture of all institutions including the media, breaking up of parties, freezing the accounts of the main opposition parties and now arresting the elected chief ministers have also become common. (Photo:Facebook/Arvind Kejriwal)

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਸਮੇਤ ਸਾਰੇ ਸੰਸਥਾਨਾਂ ’ਤੇ ਕਬਜ਼ਾ, ਪਾਰਟੀਆਂ ਨੂੰ ਤੋੜਨਾ, ਮੁੱਖ ਵਿਰੋਧੀ ਦਲਾਂ ਦਾ ਅਕਾਊਂਟ ਫਰੀਜ਼ ਕਰਨਾ ਅਤੇ ਹੁਣ ਚੁਣੇ ਹੋਏ ਮੁੱਖ ਮੰਤਰੀਆਂ ਦੀ ਗ੍ਰਿਫਤਾਰੀ ਵੀ ਆਮ ਗੱਲ ਹੋ ਗਈ ਹੈ।

ਉਥੇ ਹੀ, ਇਸ ਦੇ ਉਲਟ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਕਿ ਅੱਜ ਸਾਬਤ ਹੋ ਗਿਆ ਕਿ ਜਦੋਂ ਤੁਸੀਂ ਕਿਸੇ ਹੋਰ ਲਈ ਟੋਆ ਪੁੱਟਦੇ ਹੋ ਤੁਸੀਂ ਅਕਸਰ ਉਸੇ ਵਿਚ ਖੁਦ ਡਿਗਦੇ ਹੋ।

ਖਹਿਰਾ ਨੇ ਇੱਕ ਹੋਰ ਟਵੀਟ ਵੀ ਕੀਤਾ ਜਿਸ ਵਿਚ ਉਨ੍ਹਾਂ ਲਿਖਿਆ ਕਿ ਉਮੀਦ ਹੈ ਕਿ ਅੱਜ ਅਰਵਿੰਦ ਕੇਜਰੀਵਾਲ ਦਾ ਪਰਿਵਾਰ ਜੇਲ੍ਹ ਦੇ ਦਰਦ ਨੂੰ ਸਮਝੇਗਾ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੈਨੂੰ ਪੂਰੀ ਤਰ੍ਹਾਂ ਝੂਠੇ ਨਸ਼ੇ ਦੇ ਕੇਸ ਵਿਚ ਫਸਾਇਆ ਗਿਆ ਸੀ ਅਤੇ ਉਹ ਜੇਲ੍ਹ ਗਏ ਸਨ।

ਗੌਰਤਲਬ ਹੈ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵੀ ਜੇਲ੍ਹ ਵਿਚ ਹਨ। ਮਨੀਸ਼ ਸਿਸੋਦੀਆ ਦੀ ਅਗਵਾਈ ਵਿਚ ਨਵੰਬਰ 2021 ਵਿਚ ਦਿੱਲੀ ਵਿਚ ਨਵੀਂ ਆਬਕਾਰੀ ਨੀਤੀ ਲਿਆਂਦੀ ਗਈ ਸੀ।

ਹਾਲਾਂਕਿ, ਅਗਸਤ 2022 ਵਿਚ ਦਿੱਲੀ ਸਰਕਾਰ ਨੇ ਇਸ ਨਵੀਂ ਸ਼ਰਾਬ ਨੀਤੀ ਨੂੰ ਰੱਦ ਕਰ ਦਿੱਤਾ ਸੀ। ਇਲਜ਼ਾਮ ਹਨ ਕਿ ਇਸ ਨੀਤੀ ਨੂੰ ਲਾਗੂ ਕਰਨ ਵਿਚ ਵੱਡਾ ਘਪਲਾ ਹੋਇਆ ਸੀ ਅਤੇ ਇਸ ਤਹਿਤ ਸ਼ਰਾਬ ਦਾ ਕਾਰੋਬਾਰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿਚ ਆਉਣਾ ਸੀ।

ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੀ ਆਪ ਸਰਕਾਰ ਦੀ ਮੰਤਰੀ ਆਤਿਸ਼ੀ ਦਾ ਕਹਿਣਾ ਹੈ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਰਹਿਣਗੇ ਅਤੇ ਜੇਲ੍ਹ ਤੋਂ ਸਰਕਾਰ ਚਲਾਈ ਜਾਵੇਗੀ।

ਦਿੱਲੀ ਦੀ ਸਿੱਖਿਆ ਮਿਨਿਸਟਰ ਆਤਿਸ਼ੀ ਸਿੰਘ ਨੇ ਪੀ. ਐੱਮ. ਮੋਦੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਗ੍ਰਿਫ਼ਤਾਰ ਹੋਣਾ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਜਨੀਤਕ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੇ ਕਿਸੇ ਨੇਤਾ ਤੋਂ ਡਰ ਲੱਗਦਾ ਹੈ ਤੇ ਉਹ ਅਰਵਿੰਦ ਕੇਜਰੀਵਾਲ ਹਨ।

Latest news

historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
applications-for-canadian-citizenship-certificates-surge-driven-by-thousands-of-americans
Punjabi

ਕੈਨੇਡੀਅਨ ਨਾਗਰਿਕਤਾ ਸਰਟੀਫਿਕੇਟ ਲਈ ਅਰਜ਼ੀਆਂ ਵਧੀਆਂ, ਅਮਰੀਕੀ ਨਾਗਰਿਕਾਂ ਦੀ ਵੱਡੀ ਹਿੱਸੇਦਾਰੀ

ਕੈਨੇਡਾ ਦੇ ਨਾਗਰਿਕਤਾ ਸਰਟੀਫਿਕੇਟ ਲਈ ਦੁਨੀਆ ਭਰ ਵਿਚੋਂ ਅਪੀਲਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਨੂੰ ਵਧਾਉਣ ਵਿਚ ਸਭ ਤੋਂ ਵੱਡੀ ਭੂਮਿਕਾ ਅਮਰੀਕੀ ਦੇ ਹਜ਼ਾਰਾਂ ਨਾਗਰਿਕਾਂ ਦੀ ਹੈ। ਦਰਅਸਲ, ਸਰਕਾਰ ਵੱਲੋਂ ਬੀਤੇ ਸਾਲ ਦੇ ਅਖੀਰ ਵਿਚ ਲਾਗੂ ਕੀਤੇ ਗਏ ਬਿੱਲ C-3 ਕਾਨੂੰਨ ਨੇ ਉਨ੍ਹਾਂ ਲੋਕਾਂ ਲਈ ਨਾਗਰਿਕਤਾ ਦੇ ਰਸਤੇ ਖੋਲ੍ਹੇ ਹਨ ਜਿਨ੍ਹਾਂ ਦੇ ਪੁਰਖੇ ਕੈਨੇਡੀਅਨ ਸਨ, ਭਾਵੇਂ ਉਹ ਕਈ ਪੀੜ੍ਹੀਆਂ ਪਹਿਲਾਂ ਕੈਨੇਡਾ ਛੱਡ ਚੁੱਕੇ ਸਨ।
canadas-proposed-under-16-social-media-ban-likely-to-face-charter-challenge
Punjabi

ਕੈਨੇਡਾ 'ਚ ਨਾਬਾਲਗਾਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵ ਨੂੰ ਅਦਾਲਤ 'ਚ ਚੁਣੌਤੀ

ਕੈਨੇਡਾ ਸਰਕਾਰ ਵਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵਿਤ ਕਾਨੂੰਨ ਨੂੰ ਅਦਾਲਤ ਵਿਚ ਸੰਵਿਧਾਨਕ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਹਰਾਂ ਨੇ ਇਹ ਸੰਭਾਵਨਾ ਜਤਾਈ ਹੈ। ਇਸ ਦਾ ਆਧਾਰ ਇਹ ਹੈ ਕਿ ਸ਼ੁੱਕਰਵਾਰ ਨੂੰ ਫਰਾਂਸ ਦੀ ਸੁਪਰੀਮ ਕੋਰਟ ਵੱਲੋਂ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਦੇ ਕਾਨੂੰਨ ਨੂੰ ਰੱਦ ਕੀਤਾ ਗਿਆ ਹੈ, ਅਦਾਲਤ ਮੁਤਾਬਕ ਇਹ ਪਾਬੰਦੀ ਬਹੁਤ ਜ਼ਿਆਦਾ ਵਿਆਪਕ ਸੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਸੀ।
40-year-old-man-charged-in-surrey-sexual-assault-investigation
Punjabi

ਸਰੀ ਵਿਚ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ 40 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਸਰੀ ਵਿਚ ਇੱਕ ਨਾਬਾਲਗ ਲੜਕੀ 'ਤੇ ਹੋਏ ਜਿਨਸੀ ਹਮਲੇ ਦੇ ਸਬੰਧ ਵਿਚ 40 ਸਾਲਾ Jagendar Kurana ਖ਼ਿਲਾਫ਼ ਕ੍ਰਿਮੀਨਲ ਕੋਡ ਤਹਿਤ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਘਟਨਾ 9 ਅਗਸਤ ਨੂੰ ਸ਼ਹਿਰ ਦੇ ਬੀਅਰ ਕਰੀਕ ਪਾਰਕ ਵਿਚ ਵਾਪਰੀ ਸੀ, ਜਿੱਥੇ ਮੌਕੇ 'ਤੇ ਪਹੁੰਚੇ ਫਰੰਟਲਾਈਨ ਅਫਸਰ ਨੂੰ ਪੀੜਤ ਲੜਕੀ ਨੇ ਦੱਸਿਆ ਸੀ ਕਿ ਇੱਕ ਵਿਅਕਤੀ ਨੇ ਉਸ ਨਾਲ ਅਸ਼ਲੀਲ ਹਰਕਤ ਕੀਤੀ ਅਤੇ ਫਿਰ ਉੱਥੋਂ ਫ਼ਰਾਰ ਹੋ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link