May 16, 2024 7:16 PM - Connect Newsroom

ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੀ. ਐੱਮ. ਹਾਊਸ ਵਿਚ ਉਸ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਦਿੱਲੀ ਪੁਲਿਸ ਨੇ ਵੀਰਵਾਰ ਦੇਰ ਐੱਫ. ਆਈ. ਆਰ. ਦਰਜ ਕੀਤੀ। ਇਸ ਵਿਚ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਦਾ ਨਾਮ ਸ਼ਾਮਲ ਹੈ।
ਵਿਭਵ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸਵਾਤੀ ਨਾਲ ਦੁਰਵਿਵਹਾਰ ਅਤੇ ਹਮਲਾ ਕਰਨ ਦਾ ਦੋਸ਼ ਹੈ। ਸਵਾਤੀ ਮਾਲੀਵਾਲ ਨੇ ਐੱਫ.ਆਈ.ਆਰ. ਵਿਚ ਕਿਹਾ ਕਿ ਮੇਰੇ ਨਾਲ ਜੋ ਹੋਇਆ ਬਹੁਤ ਮਾੜਾ ਸੀ। ਇਸ ਵਿਚਕਾਰ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ’ਚ ਭਲਕੇ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ।




