12.61C Vancouver
ADS

Mar 18, 2024 2:20 PM - The Connect News

ਲੋਕ ਸਭਾ ਚੋਣਾਂ ਦਾ ਐਲਾਨ ਕਰਦੇ ਹੀ ਐਕਸ਼ਨ ਮੋਡ ’ਚ ਚੋਣ ਕਮਿਸ਼ਨ

Share On
as-soon-as-the-lok-sabha-elections-are-announced-the-election-commission-is-in-action-mode
The Election Commission has started the action as soon as the Lok Sabha elections are announced. On Monday, the home secretaries of 6 states including the DGP of West Bengal have been removed. (Photo: The Canadian Press)

ਇਲੈਕਸ਼ਨ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਐਲਾਨ ਕਰਦੇ ਹੀ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਪੱਛਮੀ ਬੰਗਾਲ ਦੇ ਡੀ.ਜੀ.ਪੀ. ਸਮੇਤ 6 ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾ ਦਿੱਤਾ ਗਿਆ ਹੈ।

ਇਨ੍ਹਾਂ ਕੋਲ ਸਬੰਧਤ ਰਾਜਾਂ ਵਿਚ ਮੁੱਖ ਮੰਤਰੀ ਦਫ਼ਤਰ ਵਿੱਚ ਇੱਕ ਤੋਂ ਜ਼ਿਆਦਾ ਅਹੁਦੇ ਸਨ। ਜਿਨ੍ਹਾਂ 6 ਰਾਜਾਂ ਦੇ ਗ੍ਰਹਿ ਸਕੱਤਰ ਹਟਾਏ ਗਏ ਹਨ, ਉਨ੍ਹਾਂ ਵਿਚ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ।

ਗੌਰਤਲਬ ਹੈ ਕਿ ਭਾਰਤ ਵਿਚ 19 ਅਪ੍ਰੈਲ ਤੋਂ 1 ਜੂਨ ਤੱਕ ਸੱਤ ਪੜਾਵਾਂ ’ਚ ਹੋਣਗੀਆਂ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦੇਸ਼ ਵਿੱਚ 97 ਕਰੋੜ ਰਜਿਸਟਰਡ ਵੋਟਰ ਹਨ। ਉਥੇ ਹੀ, ਇਸ ਵਾਰ ਪੰਜਾਬ ਦੇ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਲੋਕ ਸਭਾ ਚੋਣਾਂ 2024 ਲਈ ਆਪਣੀ ਵੋਟ ਪਾ ਸਕਣਗੇ।

ਸੂਬੇ ਦੇ 13 ਸੰਸਦੀ ਹਲਕਿਆਂ ਵਿਚ 24 ਹਜ਼ਾਰ 433 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਪੰਜਾਬ ਵਿਚ ਸਭ ਤੋਂ ਵੱਧ ਵੋਟਰ ਪਟਿਆਲਾ ਵਿੱਚ ਹਨ ਜਦੋਂ ਕਿ ਸਭ ਤੋਂ ਘੱਟ ਵੋਟਰਾਂ ਦੀ ਗਿਣਤੀ ਫ਼ਤਹਿਗੜ੍ਹ ਸਾਹਿਬ ਵਿੱਚ ਹੈ।

Latest news

third-shooting-near-schools-in-fort-st-john-in-a-month-police-investigating
Punjabi

ਫੋਰਟ ਸੇਂਟ ਜੌਨ ਵਿੱਚ ਸਕੂਲਾਂ ਨੇੜੇ ਇੱਕ ਮਹੀਨੇ ਦੌਰਾਨ ਤੀਜੀ ਸ਼ੂਟਿੰਗ, ਪੁਲਿਸ ਵੱਲੋਂ ਜਾਂਚ ਜਾਰੀ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਪੁਲਿਸ ਵਲੋਂ ਇੱਕ ਸ਼ੂਟਿੰਗ ਦੀ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ 22 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਸਕੂਲਾਂ ਨੇੜੇ ਗੋਲੀਆਂ ਚੱਲਣ ਦੀ ਤੀਜੀ ਘਟਨਾ ਹੈ। ਪੁਲਿਸ ਮੁਤਾਬਕ, ਸ਼ੁੱਕਰਵਾਰ ਰਾਤ ਲਗਭਗ 10 ਵਜੇ 107A ਐਵੇਨਿਊ ਦੇ 8800 ਬਲਾਕ ਵਿਚ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।
randhawa-says-he-will-seek-congress-ticket-only-from-dera-baba-nanak
Punjabi

ਸੁਖਜਿੰਦਰ ਸਿੰਘ ਰੰਧਾਵਾ ਦਾ ਸਪੱਸ਼ਟ ਐਲਾਨ:ਸਿਰਫ ਡੇਰਾ ਬਾਬਾ ਨਾਨਕ ਹਲਕੇ ਤੋਂ ਹੀ ਲਵਾਂਗੇ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
canadas-inflation-rate-rises-to-3-per-cent-in-july
Punjabi

ਜੁਲਾਈ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਵਧ ਕੇ 3 ਫੀਸਦੀ ਹੋਈ

ਕੈਨੇਡਾ ਦੀ ਮਹਿੰਗਾਈ ਦਰ ਜੁਲਾਈ ਵਿਚ ਵੱਧ ਕੇ ਸੈਂਟਰਲ ਬੈਂਕ ਦੇ ਟਾਰਗੇਟ ਤੋਂ ਬਾਹਰ ਤਿੰਨ ਫੀਸਦੀ ਹੋ ਗਈ ਹੈ। ਸੋਮਵਾਰ ਨੂੰ ਸਟੈਟਿਸਟਿਕਸ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ, ਮੁਦਰਾਸਫੀਤੀ ਵਿਚ ਇਹ ਤਾਜ਼ਾ ਤੇਜ਼ੀ ਪ੍ਰਮੁੱਖ ਤੌਰ 'ਤੇ ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਆਈ, ਜਦੋਂ ਕਿ ਗ੍ਰੋਸਰੀ ਸਟੋਰਾਂ ਵਿਚ ਕੋਸਟ ਪ੍ਰੈਸ਼ਰ ਇਸ ਦੌਰਾਨ ਘੱਟ ਦੇਖਣ ਨੂੰ ਮਿਲਿਆ।
two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
woman-dies-after-entering-lake-ontario-at-mississauga-park
Punjabi

ਮਿਸੀਸਾਗਾ ਵਿੱਚ ਲੇਕ ਓਨਟਾਰੀਓ ਵਿੱਚ ਡਿੱਗਣ ਤੋਂ ਬਾਅਦ ਮਹਿਲਾ ਦੀ ਮੌਤ

ਮਿਸੀਸਾਗਾ ਵਿਚ ਸ਼ਨੀਵਾਰ ਰਾਤ ਜੈਕ ਡਾਰਲਿੰਗ ਮੈਮੋਰੀਅਲ ਪਾਰਕ ਵਿਖੇ ਲੇਕ ਓਨਟਾਰੀਓ ਦੇ ਪਾਣੀ ਵਿਚ ਰੁੜ੍ਹ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਵਾਪਰੀ, ਜਦੋਂ ਮਹਿਲਾ ਲੇਕ ਦੇ ਨੇੜੇ ਮੌਜੂਦ ਸੀ ਅਤੇ ਅਚਾਨਕ ਪੈਰ ਫਿਸਲਣ ਜਾਂ ਪਾਣੀ ਦੀ ਤੇਜ਼ ਲਹਿਰ ਆਉਣ ਕਾਰਨ ਆਪਣਾ ਸੰਤੁਲਨ ਖੋਹ ਕੇ ਪਾਣੀ ਦੇ ਨਾਲ ਵਹਿ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link