Dec 4, 2024 2:02 PM - Connect Newsroom
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਮਾਰਨ ਦੀ ਕੋਸ਼ਿਸ਼ ਹੋਈ ਹੈ। ਉਹ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਦੇ ਰੂਪ ਵਿਚ ਸੇਵਾ ਕਰ ਰਹੇ ਸਨ ਜਦੋਂ ਉਨ੍ਹਾਂ 'ਤੇ ਇੱਕ ਵਿਅਕਤੀ ਵਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ।
ਰਿਪੋਰਟਸ ਮੁਤਾਬਕ, ਗੋਲੀ ਚਲਾਉਣ ਵਾਲਾ ਵਿਅਕਤੀ ਭੀੜ ਵਿਚ ਸ਼ਾਮਲ ਸੀ ਅਤੇ ਸੁਖਬੀਰ ਬਾਦਲ ਉੱਤੇ ਹਮਲੇ ਦੀ ਕੋਸ਼ਿਸ਼ ਬਹੁਤ ਹੀ ਨੇੜਿਓਂ ਹੋਈ। ਸੁਖਬੀਰ ਬਾਦਲ ਦੇ ਕੋਲ ਖੜ੍ਹੇ ਕੁਝ ਵਿਅਕਤੀਆਂ ਨੇ ਹਮਲਾਵਰ ਨੂੰ ਪਿਸਤੌਲ ਤਾਣਦਿਆ ਦੇਖ ਲਿਆ ਅਤੇ ਤੁਰੰਤ ਫੜ ਲਿਆ। ਹਮਲਾਵਰ ਦੀ ਸ਼ਨਾਖ਼ਤ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ ਜੋ ਪਹਿਲਾਂ ਵੀ ਕਈ ਮਾਮਲਿਆਂ ਵਿਚ ਜੇਲ੍ਹ ਵਿਚ ਰਹਿ ਚੁੱਕਾ ਹੈ।