9.14C Vancouver
ADS

Jul 6, 2022 12:50 AM - The Canadian Press

ਰੋਜ਼ੈਨ ਆਰਚੀਬਾਲਡ ਦੀ ਸਸਪੈਂਸ਼ਨ ਸੰਬੰਧੀ ਏ.ਐਫ.ਐਨ. ਸਾਹਮਣੇ ਪੇਸ਼ ਕੀਤਾ ਗਿਆ ਰੈਜ਼ੋਲਿਊਸ਼ਨ ਫੇਲ੍ਹ

Share On
assembly-of-first-nations-delegates-reject-resolution-calling-for-chiefs-suspension
An emergency resolution before the Assembly of First Nations annual meeting to reaffirm the suspension of National Chief RoseAnne Archibald has failed in Vancouver. (Photo - Russ Diabo/Twitter)

ਅਸੈਂਬਲੀ ਆਫ ਫਰਸਟ ਨੇਸ਼ਨਸ ਸਾਹਮਣੇ ਨੈਸ਼ਨਲ ਚੀਫ਼, ਰੋਜ਼ੈਨ ਆਰਚੀਬਾਲਡ ਦੀ ਸਸਪੈਂਸ਼ਨ ਲਈ ਪੇਸ਼ ਕੀਤਾ ਗਿਆ ਰੈਜ਼ੋਲਿਊਸ਼ਨ ਰੱਦ ਕਰ ਦਿੱਤਾ ਗਿਆ ਹੈ।

ਇਸ ਰੈਜ਼ੋਲਿਊਸ਼ਨ 'ਚ ਕਿਹਾ ਗਿਆ ਸੀ ਕਿ ਆਰਚੀਬਾਲਡ ਨੇ ਕੁਝ ਸ਼ਿਕਾਇਤਾਂ ਸੰਬੰਧੀ ਗੁਪਤ ਜਾਣਕਾਰੀ ਲੀਕ ਕੀਤੀ ਸੀ ਅਤੇ ਇਸ ਕਾਰਨ ਅਸੈਂਬਲੀ ਦੀ ਸ਼ਿਕਾਇਤ ਸੰਬੰਧੀ ਪ੍ਰੀਕਿਰਿਆ ਦੀ ਇਮਾਨਦਾਰੀ 'ਤੇ ਸਵਾਲ ਉੱਠੇ ਸਨ।

ਇਸ ਵੋਟਿੰਗ 'ਚ 60% ਐਲੀਜੀਬਲ ਡੈਲੀਗੇਟਸ ਦਾ ਐਪਰੂਵਲ ਚਾਹੀਦਾ ਸੀ ਪਰ ਰੈਜ਼ੋਲਿਊਸ਼ਨ ਫੇਲ੍ਹ ਹੋ ਗਿਆ।

ਇਸ ਤੋਂ ਬਾਅਦ ਰੋਜ਼ੈਨ ਆਰਚੀਬਾਲਡ ਨੇ ਸੰਗਠਨ ਦੀ ਸਾਲਾਨਾ ਅਸੈਂਬਲੀ ਨੂੰ ਸੰਬੋਧਤ ਕੀਤਾ ਅਤੇ ਸਵੇਰ ਦੀ ਤਰ੍ਹਾਂ ਇੱਕ ਵਾਰ ਫਿਰ ਕਿਹਾ ਕਿ ਏ.ਐਫ.ਐਨ. ਦਾ ਫੋਰੈਂਸਿਕ ਔਡਿਟ ਹੋਣਾ ਚਾਹੀਦਾ ਹੈ।

ਯਾਦ ਰਹੇ ਵੈਨਕੂਵਰ ਦੇ ਵਿੱਚ 43ਵੀਂ ਸਾਲਾਨਾ ਅਸੈਂਬਲੀ ਆਫ ਫਰਸਟ ਨੇਸ਼ਨਸ ਜਾਰੀ ਹੈ।

ਇਸ ਦੌਰਾਨ ਦੇਸ਼ ਭਰ ਦੇ ਚੀਫ਼ ਇਕੱਤਰ ਹੋਏ ਹਨ।

ਯਾਦ ਰਹੇ ਨੈਸ਼ਨਲ ਚੀਫ਼ ਰੋਜ਼ੈਨ ਆਰਚੀਬਾਲਡ ਨੂੰ ਜੂਨ ਦੇ ਮੱਧ 'ਚ ਸਸਪੈਂਡ ਕਰ ਦਿੱਤਾ ਗਿਆ ਸੀ।

ਉਨ੍ਹਾਂ ਦੇ ਸਟਾਫ਼ ਵੱਲੋਂ ਲਗਾਏ ਗਏ ਕੁਝ ਇਲਜਾਮਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ।

Latest news

canada-to-face-morocco-in-fifa-world-cup-round-of-16-on-july-4
Punjabi

ਰਾਊਂਡ ਔਫ 16 ਵਿੱਚ ਕੈਨੇਡਾ ਦਾ ਸਾਹਮਣਾ ਮੋਰੋਕੋ ਨਾਲ, 4 ਜੁਲਾਈ ਨੂੰ ਹੋਵੇਗਾ ਮੁਕਾਬਲਾ

ਕੈਨੇਡਾ ਦੇ ਫੀਫਾ ਵਰਲਡ ਕੱਪ ਦੇ ਰਾਊਂਡ ਔਫ 16 ਵਿਚ ਅਗਲਾ ਮੁਕਾਬਲਾ ਮੋਰੋਕੋ ਨਾਲ ਹੋਵੇਗਾ। ਨੌਰਥ ਅਫਰੀਕਾ ਦੀ ਇਸ ਟੀਮ ਨੇ ਸੋਮਵਾਰ ਨੂੰ ਮੈਕਸੀਕੋ ਵਿਚ ਖੇਡੇ ਗਏ ਇੱਕ ਰੋਮਾਂਚਕ ਮੈਚ ਵਿਚ ਨੀਦਰਲੈਂਡਜ਼ ਨੂੰ ਪੈਨਲਟੀ ਸ਼ੂਟਆਊਟ ਵਿਚ 3-2 ਨਾਲ ਮਾਤ ਦਿੱਤੀ।
canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link