Jun 18, 2021 1:18 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 120 ਮਾਮਲੇ ਰਿਪੋਰਟ ਹੋਏ ਹਨ।
ਬੁੱਧਵਾਰ ਤੋਂ ਵੀਰਵਾਰ ਵਿਚਾਲੇ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 1,46,794 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,739 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,451 ਤਕ ਪਹੁੰਚ ਗਈ ਹੈ।
ਕੁੱਲ 131 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 44 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਕੋਵਿਡ-19 ਵੈਕਸੀਨੇਸ਼ਨ ਦੀ ਪ੍ਰੀਕਿਰਿਆ ਤੇਜ਼ੀ ਨਾਲ ਜਾਰੀ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 4,231,871 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 76.5% ਐਡਲਟ ਲੋਕਾਂ ਨੂੰ ਵੈਕਸੀਨ ਦੀ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਇਸ ਦੌਰਾਨ 7,68,008 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।
ਡਾ. ਬੌਨੀ ਹੈਨਰੀ ਨੇ ਤੀਜੀ ਵੈਕਸੀਨ ਖੁਰਾਕ ਬਾਰੇ ਕੀਤੀ ਗੱਲਬਾਤ
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਅੱਜ ਵੈਕਸੀਨ ਪ੍ਰੀਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸਟ੍ਰਾਜ਼ੈਨਕਾ ਵੈਕਸੀਨ ਤੋਂ ਬਾਅਦ ਕਿਸੇ ਐਮ.ਆਰ.ਐਨ.ਏ. ਵੈਕਸੀਨ ਨੂੰ ਪ੍ਰਦਾਨ ਕਰਨਾ ਸੁਰੱਖਿਅਤ ਹੈ ਅਤੇ ਇਸ ਦੇ ਨਾਲ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਬੂਸਟ ਮਿਲਦਾ ਹੈ।
ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਸਟਡੀ ਕੀਤੀ ਜਾ ਰਹੀ ਹੈ ਕਿ ਵੈਕਸੀਨ ਦੀਆਂ 2 ਹੀ ਖੁਰਾਕਾਂ ਬਹੁਤ ਹਨ ਜਾਂ ਇਸ ਦੀ ਤੀਜੀ ਖੁਰਾਕ ਵੀ ਪ੍ਰਦਾਨ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਲੋੜ ਪੈਂਦੀ ਹੈ ਤਾਂ ਇਸ ਵੈਕਸੀਨ ਦੀ ਤੀਜੀ ਡੋਜ਼ ਵੀ ਪ੍ਰਦਾਨ ਕੀਤੀ ਜਾਵੇਗੀ।




