12.9C Vancouver
ADS

Jul 6, 2026 6:01 PM - Connect Newsroom - Ramandeep Kaur with files from The Canadian Press

ਕੈਨੇਡੀਅਨ ਪੁਲਾੜ ਯਾਤਰੀ ਜੈਰਮੀ ਹੈਨਸਨ ਨੇ ਕੈਨੇਡੀਅਨ ਸਪੇਸ ਏਜੰਸੀ ਨੂੰ ਕਹਿ ਦਿੱਤਾ ਅਲਵਿਦਾ

Share On
astronaut-jeremy-hansen-to-leave-canadian-space-agency-in-september
Canadian astronaut Jeremy Hansen is leaving the Canadian Space Agency in September after participating in NASA's Artemis 2 mission earlier this year. (Photo: The Canadian Press)

ਕੈਨੇਡਾ ਦੇ ਸਟਾਰ ਪਾਇਲਟ ਅਤੇ ਪੁਲਾੜ ਯਾਤਰੀ ਜੇਰੇਮੀ ਹੈਨਸਨ ਨੇ ਕੈਨੇਡੀਅਨ ਸਪੇਸ ਏਜੰਸੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਇਸੇ ਸਾਲ ਸਤੰਬਰ 2026 ਤੋਂ ਆਪਣੇ ਕਰੀਅਰ ਵਿਚ ਕੁਝ ਨਵੇਂ ਪੇਸ਼ੇਵਰ ਮੌਕਿਆਂ ਵੱਲ ਵਧਣਗੇ। ਹਾਲਾਂਕਿ, ਉਨ੍ਹਾਂ ਰਾਇਲ ਕੈਨੇਡੀਅਨ ਏਅਰ ਫੋਰਸ ਵਿਚ ਇੱਕ ਰਿਜ਼ਰਵਿਸਟ ਵਜੋਂ ਬਣੇ ਰਹਿਣ ਦੀ ਗੱਲ ਆਖੀ ਹੈ।

ਜੇਰੇਮੀ ਨੇ ਇਸੇ ਸਾਲ ਅਪ੍ਰੈਲ ਵਿਚ ਨਾਸਾ ਦੇ ਇਤਿਹਾਸਕ Artemis-2 ਮਿਸ਼ਨ ਦੇ ਹਿੱਸੇ ਵਜੋਂ ਚੰਦਰਮਾ ਦੇ ਆਲੇ-ਦੁਆਲੇ ਸਫ਼ਲ ਯਾਤਰਾ ਕੀਤੀ ਸੀ। ਉਹ ਚੰਦਰਮਾ ਦੇ ਇਸ ਮਿਸ਼ਨ ਵਿਚ ਹਿੱਸਾ ਲੈਣ ਵਾਲੇ ਪਹਿਲੇ ਕੈਨੇਡੀਅਨ ਅਤੇ ਪਹਿਲੇ ਗ਼ੈਰ-ਅਮਰੀਕੀ ਪੁਲਾੜ ਯਾਤਰੀ ਬਣੇ ਸਨ। ਜੇਰੇਮੀ 2009 ਵਿਚ ਕੈਨੇਡੀਅਨ ਸਪੇਸ ਏਜੰਸੀ ਨਾਲ ਜੁੜੇ ਸਨ। ਏਜੰਸੀ ਵਿਚ ਆਪਣੇ 17 ਸਾਲਾਂ ਦੇ ਸਫ਼ਰ ਦੌਰਾਨ ਉਨ੍ਹਾਂ ਕਈ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ, ਜਿਸ ਵਿਚ 2017 ਵਿਚ ਨਾਸਾ ਦੀ astronaut class ਦੀ ਅਗਵਾਈ ਕਰਨ ਵਾਲੇ ਪਹਿਲੇ ਕੈਨੇਡੀਅਨ ਬਣਨਾ ਵੀ ਸ਼ਾਮਲ ਹੈ।

ਉਹਨਾਂ ਆਪਣੇ ਸੋਸ਼ਲ ਮੀਡੀਆ ਬਿਆਨ ਵਿਚ ਕਿਹਾ ਕਿ 32 ਸਾਲਾਂ ਦੀ ਫੌਜੀ ਸੇਵਾ ਅਤੇ 17 ਸਾਲ ਕੈਨੇਡੀਅਨ ਸਪੇਸ ਏਜੰਸੀ ਵਿਚ ਬਿਤਾਉਣ ਤੋਂ ਬਾਅਦ ਮੈਂ ਇੱਕ ਨਵੇਂ ਪੜਾਅ ਵੱਲ ਵਧ ਰਿਹਾ ਹਾਂ ਪਰ ਇਹ ਪੂਰੀ ਤਰ੍ਹਾਂ ਅਲਵਿਦਾ ਨਹੀਂ ਹੈ ਸਗੋਂ ਏਅਰ ਫੋਰਸ ਦੇ ਰਿਜ਼ਰਵ ਰੋਲ ਰਾਹੀਂ ਉਹ ਅੱਗੇ ਵੀ ਕੈਨੇਡਾ ਦੇ ਪੁਲਾੜ ਪ੍ਰੋਗਰਾਮਾਂ ਵਿਚ ਆਪਣਾ ਸਹਿਯੋਗ ਦਿੰਦੇ ਰਹਿਣਗੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link