12.47C Vancouver
ADS

Jun 24, 2020 4:10 PM -

ਅਮਰੀਕਾ ਅਤੇ ਕੈਨੇਡਾ ਦਾ ਬਾਰਡਰ ਬੰਦ ਹੋਣ ਦੇ ਬਾਵਜੂਦ ਅਸਾਇਲਮ ਲੈਣ ਲਈ ਲੋਕਾਂ ਦਾ ਕੈਨੇਡਾ ਆਉਣਾ ਜਾਰੀ

Share On
asylum-seekers-continue-to-cross-canada-u-s-border-despite-shutdown
The Canadian border crossing is seen in Lacolle, Que. on Wednesday, March 18, 2020. THE CANADIAN PRESS/Ryan Remiorz

ਨਵੇਂ ਅੰਕੜਿਆਂ ਮੁਤਾਬਕ ਕੈਨੇਡਾ ਅਤੇ ਅਮਰੀਕਾ ਦਾ ਬਾਰਡਰ ਬੰਦ ਹੋਣ ਦੇ ਬਾਵਜੂਦ ਮਈ ਮਹੀਨੇ ਵਿੱਚ ਆਰ.ਸੀ.ਐਮ.ਪੀ. ਵੱਲੋਂ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ 21 ਵਿਅਕਤੀਆਂ ਨੂੰ ਫੜਿਆ ਗਿਆ।

ਕੋਵਿਡ-19 ਦੇ ਫੈਲਾਅ ਨੂੰ ਠੱਲ ਪਾਉਣ ਦੇ ਯਤਨਾਂ ਅਧੀਨ ਅਮਰੀਕਾ ਅਤੇ ਕੈਨੇਡਾ ਵੱਲੋਂ ਗੈਰ ਜ਼ਰੂਰੀ ਯਾਤਰਾ ਵਾਸਤੇ ਬਾਰਡਰ ਬੰਦ ਕਰ ਦਿੱਤਾ ਗਿਆ ਸੀ ਅਤੇ ਅਪਰੈਲ ਵਿੱਚ 6 ਵਿਅਕਤੀਆਂ ਨੂੰ ਪੁਲੀਸ ਨੇ ਬਾਰਡਰ ਉੱਤੇ ਫੜਿਆ।

ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਮੁਤਾਬਕ ਮਈ ਮਹੀਨੇ ਵਿੱਚ ਕੈਨੇਡਾ ਵਿੱਚ 1,390 ਵਿਅਕਤੀਆਂ ਨੇ ਅਸਾਇਲਮ ਲਈ ਅਰਜ਼ੀਆਂ ਦਰਜ ਕੀਤੀਆਂ ਅਤੇ ਅਪਰੈਲ ਵਿੱਚ 1,570 ਲੋਕਾਂ ਨੇ ਅਸਾਈਲਮ ਲਈ ਅਰਜ਼ੀਆਂ ਦਿੱਤੀਆਂ।

2017 ਤੋਂ ਤਕਰੀਬਨ 57,000 ਵਿਅਕਤੀ ਗ਼ੈਰ ਸਰਕਾਰੀ ਐਂਟਰੀ ਪੁਆਇੰਟਸ ਦੀ ਵਰਤੋਂ ਕਰ ਕੈਨੇਡਾ ਅਤੇ ਅਮਰੀਕਾ ਦਾ ਬਾਰਡਰ ਪਾਰ ਕਰ ਚੁੱਕੇ ਹਨ।

ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਕਿਊਬੈਕ ਗਏ ਅਤੇ ਅਰਜ਼ੀਆਂ ਦੇ ਨਤੀਜੇ ਦੀ ਉਡੀਕ ਦੌਰਾਨ ਹੈਲਥ ਕੇਅਰ ਵਿੱਚ ਕੰਮ ਕਰਨ ਲੱਗੇ।

ਕੋਵਿਡ-19 ਨੂੰ ਠੱਲ ਪਾਉਣ ਲਈ ਹੁਣ ਉਨ੍ਹਾਂ ਦਾ ਕੰਮ ਇਸੈਂਸ਼ਲ ਮੰਨਿਆ ਜਾਂਦਾ ਹੈ ਅਤੇ ਫੈਡਰਲ ਅਤੇ ਕਿਊਬੈਕ ਸਰਕਾਰ ਵੱਲੋਂ ਅਸਾਇਲਮ ਲੈਣ ਦੀ ਇੱਛਾ ਰੱਖ ਰਹੇ ਲੋਕਾਂ ਲਈ ਪਰਮਾਨੈਂਟ ਰੈਜ਼ੀਡੈਂਸੀ ਮੁਹੱਈਆ ਕਰਵਾਉਣ ਦੇ ਪ੍ਰੋਗਰਾਮ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link