11.4C Vancouver
ADS

Nov 30, 2022 8:16 PM - Connect News

ਬੀ.ਸੀ. 'ਚ ਅਕਤੂਬਰ ਦੇ ਮਹੀਨੇ 'ਚ ਓਵਰਡੋਜ਼ ਕਾਰਨ 179 ਲੋਕਾਂ ਦੀ ਗਈ ਜਾਨ

Share On
at-least-179-lives-lost-to-toxic-drugs-in-b-c-in-october
Preliminary reporting from the BC Coroners Service shows that illicit drugs have caused the deaths of at least 1,827 British Columbians in the first 10 months of 2022. (Photo - The Canadian Press)

ਬੀ.ਸੀ. 'ਚ ਅਕਤੂਬਰ ਮਹੀਨੇ ਤੱਕ ਦੇ ਓਵਰਡੋਜ਼ ਸੰਬੰਧੀ ਮੌਤਾਂ ਦੇ ਅੰਕੜੇ ਸਾਂਝੇ ਕੀਤੇ ਗਏ ਹਨ।

ਬੀ.ਸੀ. ਕੋਰੋਨਰ ਆਫਿਸ ਨੇ ਜਾਣਕਾਰੀ ਦਿੱਤੀ ਹੈ ਕਿ ਸਾਲ 2022 ਦੇ ਅਕਤੂਬਰ ਮਹੀਨੇ ਵਿੱਚ 179 ਲੋਕਾਂ ਨੇ ਓਵਰਡੋਜ਼ ਕਾਰਨ ਜਾਨ ਗਵਾ ਦਿੱਤੀ।

ਔਸਤ ਅਨੁਸਾਰ ਅਕਤੂਬਰ ਦੇ ਮਹੀਨੇ 'ਚ ਹਰ ਰੋਜ 6 ਦੇ ਕਰੀਬ ਲੋਕਾਂ ਨੇ ਓਵਰਡੋਜ਼ ਕਾਰਨ ਜਾਨ ਗਵਾ ਦਿੱਤੀ।

ਇਸ ਤੋਂ ਪਹਿਲਾਂ ਸਿਤੰਬਰ ਦੇ ਮਹੀਨੇ 'ਚ ਓਵਰਡੋਜ਼ ਸੰਬੰਧੀ ਮੌਤਾਂ ਦੀ ਗਿਣਤੀ 171 ਦੱਸੀ ਗਈ ਸੀ।

ਅੰਕੜੇ ਦਰਸ਼ਾਉਂਦੇ ਸਨ ਕਿ ਪਹਿਲੇ 10 ਮਹੀਨਿਆਂ ਵਿਚਾਲੇ ਸੂਬੇ ਦੇ 1,800 ਤੋਂ ਵਧੇਰੇ ਲੋਕ ਓਵਰਡੋਜ਼ ਕਾਰਨ ਜਾਨ ਗਵਾ ਚੁੱਕੇ ਹਨ।

ਇਸ ਤੋਂ ਪਹਿਲਾਂ ਮਈ 'ਚ 197, ਜੂਨ 'ਚ 146, ਜੁਲਾਈ 'ਚ 192 ਅਤੇ ਅਗਸਤ 'ਚ 169 ਮੌਤਾਂ ਦਰਜ ਕੀਤੀਆਂ ਗਈਆਂ ਸਨ।

ਔਸਤ ਅਨੁਸਾਰ ਇਸ ਸਾਲ ਹਰ ਮਹੀਨੇ ਬੀ.ਸੀ. 'ਚ ਓਵਰਡੋਜ਼ ਸੰਬੰਧੀ 180 ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਇਸ ਸਾਲ ਹੁਣ ਤਕ ਜਾਨ ਗਵਾਉਣ ਵਾਲਿਆਂ 'ਚ 70% ਗਿਣਤੀ 30 ਤੋਂ 59 ਸਾਲ ਵਿਚਾਲੇ ਦੇ ਲੋਕਾਂ ਦੀ ਦੱਸੀ ਗਈ ਹੈ।

ਇਸ 'ਚ 78% ਲੋਕ ਪੁਰੁਸ਼ ਸਨ। ਇਸ ਸਾਲ ਹੁਣ ਤਕ ਫਰੇਜ਼ਰ ਹੈਲਥ ਅਤੇ ਵੈਨਕੂਵਰ ਕੋਸਟਲ ਹੈਲਥ ਅਥਾਰਿਟੀਸ 'ਚ ਸਭ ਤੋਂ ਵੱਧ ਓਵਰਡੋਜ਼ ਸੰਬੰਧੀ ਮੌਤਾਂ ਦਰਜ ਕੀਤੀਆਂ ਗਈਆਂ ਹਨ। ਫਰੇਜ਼ਰ ਹੈਲਥ 'ਚ 547 ਅਤੇ ਵੈਨਕੂਵਰ ਕੋਸਟਲ ਹੈਲਥ 'ਚ 511 ਓਵਰਡੋਜ਼ ਸੰਬੰਧੀ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਯਾਦ ਰਹੇ ਬੀ.ਸੀ. 'ਚ ਸਾਲ 2016 ਤੋਂ ਓਵਰਡੋਜ਼ ਸੰਬੰਧੀ ਐਲਾਨੀ ਗਈ ਪਬਲਿਕ ਹੈਲਥ ਐਮਰਜੈਂਸੀ ਤੋਂ ਬਾਅਦ 10,000 ਲੋਕ ਇਸ ਓਵਰਡੋਜ਼ ਸੰਬੰਧੀ ਕਾਰਨਾਂ ਦੇ ਚਲਦਿਆਂ ਜਾਨ ਗਵਾ ਚੁੱਕੇ ਹਨ।

ਸ਼ਹਿਰਾਂ ਅਨੁਸਾਰ ਓਵਰਡੋਜ਼ ਸੰਬੰਧੀ ਮੌਤਾਂ ਦੀ ਸਭ ਤੋਂ ਵਧ ਗਿਣਤੀ ਵੈਨਕੂਵਰ, ਸਰੀ ਅਤੇ ਗ੍ਰੇਟਰ ਵਿਕਟੋਰੀਆ 'ਚ ਵੇਖਣ ਨੂੰ ਮਿਲੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link