15.46C Vancouver
ADS

Aug 15, 2025 4:50 PM - Connect Newsroom

ਪਾਕਿਸਤਾਨ 'ਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 200 ਲੋਕਾਂ ਦੀ ਮੌਤ

Share On
at-least-200-killed-in-pakistan-floods-landslides
The disaster destroyed at least 30 houses and a rescue helicopter crashed during operations, killing five of its crew members.(Photo - The Canadian Press)

ਪਾਕਿਸਤਾਨ ਅਤੇ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿਚ ਪਿਛਲੇ 24 ਘੰਟਿਆਂ ਦੌਰਾਨ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 200 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਮੁਤਾਬਕ, ਸਭ ਤੋਂ ਵੱਧ 180 ਮੌਤਾਂ ਖੈਬਰ ਪਖਤੂਨਖਵਾ ਵਿਚ ਦਰਜ ਕੀਤੀਆਂ ਗਈਆਂ ਹਨ। ਇਸ ਆਫ਼ਤ ਕਾਰਨ ਘੱਟੋ-ਘੱਟ 30 ਘਰ ਤਬਾਹ ਹੋ ਗਏ ਅਤੇ ਇੱਕ ਰੈਸਿਕਊ ਲਈ ਪਹੁੰਚਿਆ ਹੈਲੀਕਾਪਟਰ ਕਾਰਵਾਈਆਂ ਦੌਰਾਨ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਇਸ ਦੇ ਪੰਜ ਚਾਲਕ ਦਲ ਦੇ ਮੈਂਬਰ ਮਾਰੇ ਗਏ।

ਸਰਕਾਰੀ ਮੌਸਮ ਏਜੰਸੀ ਦਾ ਕਹਿਣਾ ਹੈ ਕਿ 21 ਅਗਸਤ ਤੱਕ ਭਾਰੀ ਬਾਰਸ਼ ਦੀ ਉਮੀਦ ਹੈ ਅਤੇ ਦੇਸ਼ ਦੇ ਉੱਤਰ-ਪੱਛਮ ਲਈ ਭਾਰੀ ਬਾਰਸ਼ ਦੀ ਚਿਤਾਵਨੀ ਲਾਗੂ ਕੀਤੀ ਗਈ ਹੈ। ਕਈ ਖੇਤਰਾਂ ਨੂੰ ਆਫ਼ਤ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

ਰਿਪੋਰਟ ਮੁਤਾਬਕ, ਪਾਕਿਸਤਾਨੀ ਪੰਜਾਬ ਜਿਥੇ ਦੇਸ਼ ਦੀ 25 ਕਰੋੜ ਆਬਾਦੀ ਦਾ ਲਗਭਗ ਅੱਧਾ ਹਿੱਸਾ ਰਹਿੰਦਾ ਹੈ, ਉਥੇ ਜੁਲਾਈ ਵਿਚ ਪਿਛਲੇ ਸਾਲ ਦੀ ਤੁਲਨਾ ਵਿਚ 73 ਫੀਸਦੀ ਜ਼ਿਆਦਾ ਬਾਰਸ਼ ਦਰਜ ਕੀਤੀ ਜਾ ਚੁੱਕੀ ਹੈ ਅਤੇ ਪਿਛਲੇ ਮੌਨਸੂਨ ਦੇ ਮੁਕਾਬਲੇ ਜ਼ਿਆਦਾ ਮੌਤਾਂ ਹੋਈਆਂ ਹਨ।

Latest news

bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
abbotsford-crash-motorcyclist-suffers-life-threatening-injuries-in-suv-collision
Punjabi

ਐਬਟਸਫੋਰਡ ਹਾਦਸਾ: SUV ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐਬਟਸਫੋਰਡ ਵਿਚ ਜਾਰਜ ਫਰਗੂਸਨ ਵੇਅ ਅਤੇ ਗਲੈਡਿਸ ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮੋਟਰਸਾਈਕਲ ਅਤੇ ਐਸ.ਯੂ.ਵੀ. ਵਿਚਕਾਰ ਟੱਕਰ ਵਿਚ ਇੱਕ ਵਿਅਕਤੀ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ, ਜੋ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਿਸ ਮੁਤਾਬਕ, ਇਹ ਟੱਕਰ ਬੁੱਧਵਾਰ ਨੂੰ ਸ਼ਾਮ ਕਰੀਬ 4 ਵਜੇ ਹੋਈ, ਇਸ ਹਾਦਸੇ ਵਿਚ ਐਸ.ਯੂ.ਵੀ. ਦੇ ਡਰਾਈਵਰ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਉਸ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
abbotsford-mission-byelection-four-candidates-face-off-in-debate-on-key-issues
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ: ਚਾਰ ਉਮੀਦਵਾਰ ਆਹਮੋ-ਸਾਹਮਣੇ, ਅਹਿਮ ਮੁੱਦਿਆਂ ’ਤੇ ਹੋਈ ਬਹਿਸ

ਐਬਟਸਫੋਰਡ-ਮਿਸ਼ਨ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਬੁੱਧਵਾਰ ਰਾਤ 4 ਉਮੀਦਵਾਰਾਂ ਵਿਚਕਾਰ ਡਿਬੇਟ ਮੁਕੰਮਲ ਹੋ ਗਈ ਹੈ। ਐਬਟਸਫੋਰਡ ਚੈਂਬਰ ਆਫ਼ ਕਾਮਰਸ ਵੱਲੋਂ ਕਰਾਵਈ ਗਈ ਇਸ ਡਿਬੇਟ ਵਿਚ ਐਨ.ਡੀ.ਪੀ. ਦੀ Pam Alexis, ਬੀਸੀ ਕੰਜ਼ਰਵੇਟਿਵ ਲੀਡਰ Kerry-Lynne Findlay, CentreBC ਦੀ ਲਖਵਿੰਦਰ ਕੌਰ ਝੱਜ ਅਤੇ ਗ੍ਰੀਨ ਪਾਰਟੀ ਦੇ ਸਟੀਫਨ ਫਾਉਲਰ ਸ਼ਾਮਲ ਹੋਏ, ਡਿਬੇਟ ਵਿਚ ਟ੍ਰਾਂਸਪੋਰਟੇਸ਼ਨ, ਕਿਫਾਇਤੀ ਅਤੇ ਟੈਕਸ ਨਾਲ ਜੁੜੇ ਪ੍ਰਮੁੱਖ ਮੁੱਦੇ ਰਹੇ, ਖਾਸ ਤੌਰ 'ਤੇ ਹਾਈਵੇਅ 11 ਦੀ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਲਖਵਿੰਦਰ ਝੱਜ ਨੇ ਇਸ ਦੇ ਵਿਸਥਾਰ ਦੀ ਵਕਾਲਤ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link