17.58C Vancouver
ADS

Mar 26, 2025 1:25 PM - The Associated Press

ਦੱਖਣੀ ਕੋਰੀਆ 'ਚ ਜੰਗਲੀ ਅੱਗ ਕਾਰਨ 24 ਲੋਕਾਂ ਦੀ ਮੌਤ; ਹਜ਼ਾਰਾਂ ਸਾਲ ਪੁਰਾਣੇ ਮੰਦਰ ਨੂੰ ਪੁੱਜਾ ਨੁਕਸਾਨ

Share On
at-least-24-dead-and-19-injured-as-wildfires-ravage-south-koreas-southern-regions
More than 5,500 people were forced to evacuate from their homes in Andong, the neighboring counties of Uiseong and Sancheong, and the city of Ulsan

ਖੁਸ਼ਕ ਮੌਸਮ ਅਤੇ ਤੇਜ਼ ਹਵਾਵਾਂ ਦੌਰਾਨ ਦੱਖਣੀ ਕੋਰੀਆ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗੀ ਹੋਈ ਹੈ, ਜਿਸ ਕਾਰਨ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 19 ਜ਼ਖਮੀ ਹੋ ਗਏ। ਦੱਖਣੀ ਕੋਰੀਆ ਦੇ ਸਰਕਾਰੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਇਸ ਭਿਆਨਕ ਅੱਗ ਤੋਂ ਬਚਣ ਲਈ ਮੰਗਲਵਾਰ ਨੂੰ ਅੰਦੋਂਗ ਅਤੇ ਹੋਰ ਦੱਖਣੀ ਸ਼ਹਿਰਾਂ ਅਤੇ ਕਸਬਿਆਂ ਦੇ ਅਧਿਕਾਰੀਆਂ ਨੇ ਸਥਾਨਕ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦਾ ਆਦੇਸ਼ ਦਿੱਤਾ ਸੀ। ਦੂਜੇ ਪਾਸੇ, ਫਾਇਰਫਾਈਟਰਜ਼ ਸੁੱਕੀਆਂ ਹਵਾਵਾਂ ਕਾਰਨ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਕਰ ਰਹੇ ਹਨ। ਇਸ ਭਿਆਨਕ ਅੱਗ ਨੇ 43,000 ਏਕੜ ਤੋਂ ਵੱਧ ਜ਼ਮੀਨ ਸੜ ਕੇ ਸੁਆਹ ਕਰ ਦਿੱਤੀ ਅਤੇ ਸੈਂਕੜੇ ਇਮਾਰਤਾਂ ਨੂੰ ਤਬਾਹ ਕਰ ਦਿੱਤਾ ਹੈ, ਜਿਸ ਵਿੱਚ 1,300 ਸਾਲ ਪੁਰਾਣਾ ਬੋਧੀ ਮੰਦਰ ਵੀ ਸ਼ਾਮਲ ਹੈ।

ਦੱਖਣੀ ਕੋਰੀਆ ਦੇ ਗ੍ਰਹਿ ਅਤੇ ਸੁਰੱਖਿਆ ਮੰਤਰਾਲੇ ਦੇ ਅਨੁਸਾਰ ਅੰਦੋਂਗ, ਇਸ ਦੇ ਗੁਆਂਢੀ ਕਸਬਿਆਂ ਉਈਸੇਓਂਗ ਅਤੇ ਸੰਚਿਓਂਗ ਅਤੇ ਉਲਸਾਨ ਸ਼ਹਿਰ ਵਿੱਚ 5,500 ਤੋਂ ਵੱਧ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ। ਇਹ ਖੇਤਰ ਅੱਗ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਦੱਖਣੀ ਕੋਰੀਆਈ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਅੱਗ ਬੁਝਾਉਣ ਵਾਲਿਆਂ ਨੇ ਉਨ੍ਹਾਂ ਇਲਾਕਿਆਂ ਵਿੱਚ ਅੱਗ ਬੁਝਾ ਦਿੱਤੀ ਸੀ ਪਰ ਖੁਸ਼ਕ ਮੌਸਮ ਅਤੇ ਤੇਜ਼ ਹਵਾਵਾਂ ਕਾਰਨ ਅੱਗ ਦੁਬਾਰਾ ਫੈਲ ਗਈ। ਲਗਭਗ 9,000 ਫਾਇਰਫਾਈਟਰ, 130 ਤੋਂ ਵੱਧ ਹੈਲੀਕਾਪਟਰ ਅਤੇ ਸੈਂਕੜੇ ਵਾਹਨ ਅੱਗ ਬੁਝਾਉਣ ਵਿੱਚ ਲੱਗੇ ਹੋਏ ਹਨ।

Latest news

b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
poilievre-criticizes-federal-handling-of-b-c-property-rights-debate-during-vancouver-visit
Punjabi

ਵੈਨਕੂਵਰ ਦੌਰੇ ਦੌਰਾਨ ਪੌਲੀਐਵ ਨੇ ਬੀ.ਸੀ. 'ਚ ਪ੍ਰੋਪਰਟੀ ਰਾਈਟਸ ਦੇ ਮੁੱਦੇ ’ਤੇ ਘੇਰੀ ਫੈਡਰਲ ਸਰਕਾਰ

ਬੀ.ਸੀ. ਵਿਚ ਚੱਲ ਰਹੇ ਪ੍ਰੋਪਰਟੀ ਰਾਈਟਸ ਦੇ ਮੁੱਦੇ 'ਤੇ ਜਨਤਾ ਨੂੰ ਸਾਧਣ ਲਈ ਫੈਡਰਲ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਅੱਜ ਵੈਨਕੂਵਰ ਦੌਰੇ 'ਤੇ ਹਨ। ਪੌਲੀਐਵ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਸਰਕਾਰ ਨਿੱਜੀ ਜਾਇਦਾਦ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਰਹੀ ਹੈ, ਜਿਸ ਕਾਰਨ ਲੱਖਾਂ ਘਰਾਂ ਦੇ ਮਾਲਕਾਂ ਦੀ ਸੁਰੱਖਿਆ ਖ਼ਤਰੇ ਵਿਚ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link