14.23C Vancouver
ADS

Jan 3, 2025 2:15 PM - The Canadian Press

ਐਲਬਰਟਾ ਦੇ ਅਥਾਬਾਸਕਾ ਤੋਂ ਵੱਡੀ ਗਿਣਤੀ 'ਚ ਚੋਰੀ ਦੇ ਵਾਹਨ ਜ਼ਬਤ

Share On
athabasca-chop-shop-bust-yields-millions-in-stolen-vehicles
Athabasca R-C-M-P say a G-P-S tracking system in a vehicle that was reported stolen on Sunday

ਐਲਬਰਟਾ ਦੇ ਪੇਂਡੂ ਇਲਾਕੇ ਅਥਾਬਾਸਕਾ ਵਿਚ ਪੁਲਿਸ ਨੇ GPS ਦੀ ਮਦਦ ਨਾਲ ਚੋਰੀ ਦੇ ਕਈ ਵਾਹਨ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਥੋੜ੍ਹਾ-ਬਹੁਤਾ ਬਦਲ ਕੇ ਮੁੜ ਵੇਚਿਆ ਜਾਣਾ ਸੀ। ਸਿਪਾਹੀ ਕੋਰੀ ਰਿਗਸ ਨੇ ਜਾਣਕਾਰੀ ਦਿੱਤੀ ਕਿ GPS ਟਰੈਕਿੰਗ ਦੀ ਮਦਦ ਨਾਲ ਉਨ੍ਹਾਂ ਨੇ ਕਈ ਮਿਲੀਅਨ ਡੌਲਰਜ਼ ਦੀ ਪ੍ਰੋਪਰਟੀ ਨੂੰ ਬਚਾ ਲਿਆ।

ਉਨ੍ਹਾਂ ਦੱਸਿਆ ਕਿ ਇਹ ਗੈਰ-ਕਾਨੂੰਨੀ ਕਾਰਵਾਈ ਇਕ ਦੁਕਾਨ ਵਿਚ ਚੱਲਦੀ ਸੀ। ਵੱਡੀ ਗਿਣਤੀ ਵਿਚ ਕਈ ਵਿਭਾਗਾਂ ਦੇ ਔਫੀਸਰਜ਼ ਜਦ ਇੱਥੇ ਗਏ ਤਾਂ ਉਨ੍ਹਾਂ ਦੇਖਿਆ ਕਿ ਇੱਥੇ ਵੱਡੀ ਗਿਣਤੀ ਵਿਚ ਸੈਮੀ ਟਰੱਕ ਅਤੇ ਟਰੇਲਰਜ਼, ਭਾਰੀ ਸਾਮਾਨ ਅਤੇ ਇਸ ਦੇ ਹਿੱਸੇ ਪਏ ਸਨ। ਪੁਲਿਸ ਨੇ ਇੱਥੋਂ 36 ਸਾਲਾ ਕਾਇਲ ਚਾਰਲਸ ਕੁਸ਼ਿੰਗ ਨੂੰ ਹਿਰਾਸਤ ਵਿਚ ਲਿਆ ਹੈ। ਉਸ ਨੂੰ $5,000 ਤੋਂ ਵੱਧ ਦੀ ਪ੍ਰੋਪਰਟੀ ਅਪਰਾਧ ਰਾਹੀਂ ਇਕੱਠੀ ਕਰਨ, ਵਾਹਨਾਂ ਦੇ ਆਈ.ਡੀ. ਨੰਬਰ ਖਰਾਬ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ। ਉਹ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਵਿਚ ਚਾਰਜ ਹੈ।

ਦੱਸਿਆ ਜਾ ਰਿਹਾ ਹੈ ਕਿ ਫੋਰਟ ਮੈਕਮਰੀ ਵਿਚੋਂ ਵਧੇਰੇ ਵਾਹਨ ਚੋਰੀ ਕੀਤੇ ਗਏ ਸਨ। ਉਸ ਨੂੰ 27 ਜਨਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link