15.7C Vancouver
ADS

Sep 29, 2023 6:07 PM - Connect News

ਪਾਕਿਸਤਾਨ ਵਿੱਚ ਹੋਏ ਬੰਬ ਧਮਾਕਿਆਂ ਵਿੱਚ ਘੱਟੋ-ਘੱਟ 50 ਮੌਤਾਂ ਅਤੇ 90 ਤੋਂ ਵੱਧ ਜ਼ਖ਼ਮੀ

Share On
atleast-50-dead-over-90-injured-in-pakistan-bomb-blasts
The Chief Minister of Balochistan has announced 3 days of mourning in the state.(Photo: The Canadian Press)

ਪਾਕਿਸਤਾਨ ਵਿੱਚ ਸ਼ੁੱਕਰਵਾਰ ਨੂੰ 2 ਥਾਵਾਂ 'ਤੇ ਬੰਬ ਧਮਾਕੇ ਹੋਏ, ਜਿਸ ਕਾਰਨ ਘੱਟੋ ਘੱਟ 50 ਲੋਕਾਂ ਦੀ ਮੌਤ ਹੋ ਗਈ ਤੇ 92 ਲੋਕ ਜ਼ਖਮੀ ਹੋ ਗਏ।

ਪਹਿਲਾ ਧਮਾਕਾ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਮਸਤੁੰਗ ਇਲਾਕੇ 'ਚ ਹੋਇਆ।

ਇਸ ਦੇ ਨਾਲ ਹੀ ਦੂਜਾ ਧਮਾਕਾ ਖੈਬਰ ਪਖਤੂਨਖਵਾ ਸੂਬੇ ਦੀ ਹੰਗੂ ਮਸਜਿਦ 'ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਇਆ।

ਹੰਗੂ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਨਿਸਾਰ ਅਹਿਮਦ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਪੁਸ਼ਟੀ ਕੀਤੀ ਹੈ।

ਇੱਕ ਅਧਿਕਾਰੀ ਨੇ ਦੱਸਿਆ ਕਿ ਧਮਾਕੇ ਕਾਰਨ ਮਸਜਿਦ ਦੀ ਛੱਤ ਡਿੱਗ ਗਈ ਅਤੇ ਲਗਭਗ 30 ਤੋਂ 40 ਲੋਕ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ।

ਜਿੰਨ੍ਹਾਂ ਨੂੰ ਕੱਢਣ ਲਈ ਭਾਰੀ ਮਸ਼ੀਨਰੀ ਮੰਗਵਾਈ ਗਈ ਹੈ।

ਬਲੋਚਿਸਤਾਨ ਦੇ ਚੀਫ਼ ਮਨਿਸਿਟਰ ਨੇ ਸੂਬੇ ਵਿੱਚ 3 ਦਿਨ ਦੇ ਸੋਗ ਦਾ ਐਲਾਨ ਕੀਤਾ ਹੈ।

ਅਸਿਸਟੈਂਟ ਕਮਿਸ਼ਨਰ ਨੇ ਦੱਸਿਆ ਕਿ ਬਲਾਸਟ ਡੀਐਸਪੀ ਨਵਾਜ਼ ਗਿਸ਼ਕੋਰੀ ਦੀ ਕਾਰ ਦੇ ਨਜ਼ਦੀਕ ਹੋਇਆ।

ਹਮਲੇ ਵਿੱਚ ਜਿਸ ਪੁਲਿਸ ਅਧਿਕਾਰੀ ਦੀ ਮੌਤ ਹੋਈ ਉਹ ਡੀਐਸਪੀ ਨਵਾਜ਼ ਹਨ।

ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

ਫਿਲਹਾਲ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਸ ਦੇ ਨਾਲ ਹੀ ਪਾਕਿਸਤਾਨੀ ਤਾਲਿਬਾਨ ਨੇ ਤੁਰੰਤ ਇਸ ਤੋਂ ਦੂਰੀ ਬਣਾ ਲਈ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link