14.36C Vancouver
ADS

Aug 30, 2021 9:47 AM -

ਕਿਸਾਨਾਂ 'ਤੇ ਹਮਲਾ ਤਾਲਿਬਾਨੀ ਮਾਨਸਿਕਤਾ ਹੈ, ਸਰਕਾਰ ਨੂੰ ਕਿਸਾਨਾਂ ਦੇ 'ਮਨ ਕੀ ਬਾਤ' ਸੁਣਨੀ ਚਾਹੀਦੀ ਹੈ:ਸੰਜੇ ਰਾਊਤ

Share On
attack-on-farmers-is-kind-of-talibani-mentality-govt-doesnt-listen-to-farmers-mann-ki-baat-sanjay-raut
Attack on farmers is kind of Talibani mentality, govt doesn't listen to farmers' Mann ki Baat: Sanjay Raut

ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਨਿਖੇਧੀ ਕਰਦਿਆਂ, ਸ਼ਿਵ ਸੈਨਾ ਆਗੂ ਸੰਜੇ ਰਾਊਤ ਨੇ ਸੋਮਵਾਰ ਨੂੰ ਆਖਿਆ ਕਿ ਹਰਿਆਣਾ ਦੇ ਕਰਨਾਲ ਵਿੱਚ ਕੀਤੀ ਗਈ ਕਾਰਵਾਈ ਤਾਲਿਬਾਨੀ ਮਾਨਸਿਕਤਾ ਦੀ ਤਰਾਂ ਹੈ।

ਰਾਊਤ ਨੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ,"ਕਿਸਾਨਾਂ 'ਤੇ ਹਮਲਾ ਮੁਲਕ ਲਈ ਇੱਕ ਸ਼ਰਮਨਾਕ ਵਾਕਿਆ ਹੈ। ਇਹ ਇੱਕ ਤਰਾਂ ਦੀ ਤਾਲਿਬਾਨੀ ਮਾਨਸਿਕਤਾ ਹੈ। ਕਿਸਾਨ ਗਾਜ਼ੀਪੁਰ ਸਰਹੱਦ, ਹਰਿਆਣਾ ਸਰਹੱਦ 'ਤੇ ਦੋ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ.. ਉਹ ਆਪਣੇ ਹਕੂਕ ਲਈ ਲੜ ਰਹੇ ਹਨ। ਐੱਸ ਡੀ ਐੱਮ ਨੇ ਕਿਸਾਨਾਂ ਦੇ ਸਿਰ ਪਾੜਨ ਦੇ ਹੁਕਮ ਦਿੱਤੇ ਅਤੇ ਸਰਕਾਰ ਇਸ ਮਾਮਲੇ ਵਿੱਚ ਗੰਭੀਰ ਹੀ ਨਹੀਂ ਹੈ। ਇਹ ਸਰਕਾਰ ਇਹ ਕਿਵੇਂ ਆਖ ਸਕਦੀ ਹੈ ਕਿ ਇਹ ਗਰੀਬਾਂ ਅਤੇ ਕਿਸਾਨਾਂ ਲਈ ਹੈ? ਇਹ ਤਾਂ ਕਿਸਾਨਾਂ ਦੇ 'ਮਨ ਕੀ ਬਾਤ' ਵੀ ਨਹੀਂ ਸੁਣਦੀ।"

ਗ਼ੌਰਤਲਬ ਹੈ ਕਿ ਸ਼ਿਵ ਸੈਨਾ ਆਗੂ ਦਾ ਬਿਆਨ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਪੁਲਿਸ ਕਾਰਵਾਈ ਦੌਰਾਨ ਕਿਸਾਨਾਂ ਦੇ ਫੱਟੜ ਹੋਣ ਤੋਂ ਬਾਅਦ ਆਇਆ ਹੈ।

ਐਤਵਾਰ ਨੂੰ ਲਾਠੀਚਾਰਜ ਦੌਰਾਨ ਜ਼ਖਮੀ ਹੋਏ ਇੱਕ ਕਿਸਾਨ ਦੀ ਮੌਤ ਵੀ ਹੋਈ ਹੈ।

ਇਸੇ ਦੌਰਾਨ, ਐਤਵਾਰ ਨੂੰ ਹੀ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਮਨੀ ਲੌਂਡ੍ਰਿੰਗ ਮਾਮਲੇ ਵਿੱਚ ਮਹਾਰਾਸ਼ਟਰ ਦੇ ਮੰਤਰੀ ਅਨਿਲ ਪਰਬ ਨੂੰ ਸੰਮਨ ਭੇਜੇ ਗਏ ਹਨ।

ਇਸ ਬਾਰੇ ਰਾਊਤ ਨੇ ਆਖਿਆ,"ਸਾਡੇ ਆਵਾਜਾਈ ਮੰਤਰੀ ਅਨਿਲ ਪਰਬ ਨੂੰ ਅਚਾਨਕ ਹੀ ਈਡੀ ਵੱਲੋਂ ਨੋਟਿਸ ਭੇਜਿਆ ਗਿਆ ਹੈ। ਇਹ ਸਾਡੇ ਲਈ ਕੋਈ ਵੱਡੀ ਗੱਲ ਨਹੀਂ ਹੈ। ਇਹ ਕੋਈ ਮੌਤ ਦਾ ਵਾਰੰਟ ਨਹੀਂ ਹੈ। ਇਹ ਸਾਡੇ ਲਈ ਤਮਗ਼ੇ ਦੀ ਤਰਾਂ ਹੈ। ਈਡੀ ਨੇ ਆਪਣਾ ਸਭ ਤੋਂ ਵਧੀਆ ਅਫਸਰ ਬੀਜੇਪੀ ਦਫ਼ਤਰ ਵਿੱਚ ਬਿਠਾਇਆ ਹੈ ਜਾਂ ਬੀਜੇਪੀ ਕਾਰਜਕਾਰੀ ਨੂੰ ਈਡੀ ਦਫ਼ਤਰ ਵਿੱਚ ਬਿਠਾਇਆ ਹੈ। ਸਿਆਸਤ ਵਿੱਚ ਕੰਮ ਕਰਨ ਵਾਲਿਆਂ ਨੂੰ ਅਜਿਹੀਆਂ ਚਿੱਠੀਆਂ ਮਿਲਦੀਆਂ ਹੀ ਰਹਿੰਦੀਆਂ ਹਨ।"

ਉਨ੍ਹਾਂ ਅੱਗੇ ਆਖਿਆ ਕਿ ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਘਾੜੀ ਸਰਕਾਰ ਬਹੁਤ ਮਜ਼ਬੂਤ ਹੈ ਅਤੇ ਭਾਜਪਾ ਇਸਨੂੰ ਤੋੜ ਨਹੀਂ ਸਕਦੀ।

"ਸਰਕਾਰ ਦੋ ਸਾਲਾਂ ਤੋਂ ਸੱਤਾ ਵਿੱਚ ਹੈ ਅਤੇ ਆਪਣਾ ਕਾਰਜਕਾਲ ਪੂਰਾ ਕਰੇਗੀ। ਤੁਸੀਂ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੋ, ਇਹ ਕੰਧ ਨਹੀਂ ਟੁੱਟੇਗੀ। ਅਸੀਂ ਇਸ ਪ੍ਰੇਮ ਪੱਤਰ ਦਾ ਸਵਾਗਤ ਕਰਦੇ ਹਾਂ। ਭਾਵੇਂ ਜਿੰਨੀਆਂ ਮਰਜ਼ੀ ਚਿੱਠੀਆਂ ਆਉਣ, ਸਾਡੇ ਸ਼ਿਵ ਸੈਨਿਕ ਤਿਆਰ ਹਨ,"ਉਨ੍ਹਾਂ ਅੱਗੇ ਆਖਿਆ।

ਜ਼ਿਕਰਯੋਗ ਹੈ ਕਿ ਹਰਿਆਣਾ ਪੁਲਿਸ ਵੱਲੋਂ ਸ਼ਨੀਵਾਰ ਨੂੰ ਬਸਤਰ ਟੌਲ ਪਲਾਜ਼ਾ ਨੇੜੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀ-ਚਾਰਜ ਕੀਤਾ ਗਿਆ ਸੀ, ਜਿੱਥੇ ਉਹ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਪ੍ਰੋਗਰਾਮ ਵਿੱਚ ਪਹੁੰਚਣ ਵਾਲੀ ਥਾਂ 'ਤੇ ਉਨ੍ਹਾਂ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ।

ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਦਾ ਕਲਿਪ ਫੈਲਿਆ, ਜਿਸਨੂੰ ਪੀਲੀਭੀਤ ਤੋਂ ਭਾਜਪਾ ਦੇ ਐੱਮਪੀ ਵਰੁਣ ਗਾਂਧੀ ਨੇ ਟਵੀਟ ਕੀਤਾ ਸੀ, ਇਸ ਵੀਡੀਓ ਵਿੱਚ ਕਰਨਾਲ ਦੇ ਐੱਸ ਡੀ ਐੱਮ ਆਯੂਸ਼ ਸਿਨਹਾ ਨੂੰ ਕਥਿਤ ਤੌਰ 'ਤੇ ਪੁਲਿਸਵਾਲਿਆਂ ਨੂੰ "ਉਨ੍ਹਾਂ ਦੇ (ਵਿਰੋਧ ਕਰ ਰਹੇ ਕਿਸਾਨਾਂ) ਸਿਰ ਪਾੜਨ ਦੀ ਹਦਾਇਤ ਦਿੰਦੇ ਵੇਖਿਆ ਜਾ ਸਕਦਾ ਹੈ, ਤਾਂ ਜੋ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ ਅਤੇ ਸੁਰੱਖਿਆ ਘੇਰਾਬੰਦੀ ਦੀ ਕਿਸੇ ਨੂੰ ਉਲੰਘਣਾ ਨਾ ਕਰਨ ਦਿੱਤੀ ਜਾ ਸਕੇ।

ਇਸ ਕਲਿਪ ਦੇ ਫੈਲਣ ਤੋਂ ਬਾਦ, ਸਿਨਹਾ ਨੇ ਏਐੱਨਆਈ ਨੂੰ ਆਖਿਆ,"ਕਈ ਥਾਵਾਂ 'ਤੇ ਪਥਰਾਅ ਸ਼ੁਰੂ ਹੋ ਗਿਆ ਸੀ... ਇਹ ਸਭ ਫੋਰਸ ਨੂੰ ਅਨੁਪਾਤਕ ਢੰਗ ਨਾਲ ਵਰਤਣ ਲਈ ਦਿੱਤੀ ਗਈ ਬ੍ਰੀਫਿੰਗ ਦੌਰਾਨ ਆਖਿਆ ਗਿਆ ਸੀ।"

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link