14.71C Vancouver
ADS

Oct 10, 2023 5:30 PM - Connect News

ਹਮਾਸ ਦਾ ਇਜ਼ਰਾਈਲ 'ਤੇ ਹਮਲਾ, 1665 ਮੌਤਾਂ, ਹਜ਼ਾਰਾਂ ਜ਼ਖਮੀ

Share On
attack-on-israel-by-hamas-1665-dead-thousands-injured
The Palestinian militant group Hamas claims it has taken more than 150 Israeli hostages.(Photo: The Canadian Press)

ਇਜ਼ਰਾਈਲ ਅਤੇ ਹਮਾਸ ਦੇ ਵਿਚਕਾਰ ਅੱਜ ਜੰਗ ਦਾ ਚੌਥਾ ਦਿਨ ਹੈ।

ਹਮਾਸ ਨੇ ਗਾਜ਼ਾ ਤੋਂ 7 ਅਕਤੂਬਰ ਨੂੰ ਹਮਲਾ ਕੀਤਾ ਸੀ।

ਹਮਾਸ ਵੱਲੋਂ ਸ਼ਨੀਵਾਰ ਨੂੰ ਕਰੀਬ 5,000 ਰਾਕੇਟ ਦਾਗੇ ਗਏ ਸਨ।

ਹਮਾਸ ਦੇ ਬੰਦੂਕਧਾਰੀਆਂ ਨੇ ਵੀ ਇਜ਼ਰਾਇਲੀ ਖੇਤਰ ਵਿੱਚ ਘੁਸਪੈਠ ਕੀਤੀ।

ਦੋਵਾਂ ਪਾਸਿਆਂ ਦੇ ਨਾਗਰਿਕਾਂ ਨੂੰ ਇਸ ਘਾਤਕ ਬੰਬਾਰੀ ਦੀ ਵੱਡੀ ਕੀਮਤ ਅਦਾ ਕਰਨੀ ਪਈ ਹੈ।

ਫ਼ਲਸਤੀਨੀ ਲੜਾਕੂ ਧੜੇ ਹਮਾਸ ਦਾ ਦਾਅਵਾ ਹੈ ਕਿ ਉਸਨੇ 150 ਤੋਂ ਵੱਧ ਇਜ਼ਰਾਈਲੀਆਂ ਨੂੰ ਬੰਧੀ ਬਣਾਇਆ ਹੋਇਆ ਹੈ।

ਇਜ਼ਰਾਈਲ ਨੇ ਗਾਜ਼ਾ 'ਤੇ ਜਵਾਬੀ ਹਮਲੇ ਵਿੱਚ ਹੁਣ ਤੱਕ 1707 ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਇਸ ਦੌਰਾਨ ਉਨ੍ਹਾਂ ਵੱਲੋਂ ਕਈ ਮਸਜਿਦਾਂ 'ਤੇ ਵੀ ਹਮਲਾ ਕੀਤਾ ਗਿਆ।

ਇਜ਼ਰਾਈਲ ਦੇ ਰੱਖਿਆ ਮੰਤਰੀ ਯੋਐਵ ਗੈਲੈਂਟ ਨੇ ਸੋਮਵਾਰ ਨੂੰ ਗਾਜ਼ਾ ਪੱਟੀ ਦੀ 'ਮੁਕੰਮਲ ਘੇਰਾਬੰਦੀ’ ਕਰਨ ਦਾ ਹੁਕਮ ਦਿੰਦਿਆਂ ਕਿਹਾ ਹੈ ਕਿ ਅਧਿਕਾਰੀ ਗਾਜ਼ਾ ਵਿੱਚ ਬਿਜਲੀ ਦੀ ਸਪਲਾਈ ਦੀ ਠੱਪ ਕਰ ਦੇਣਗੇ ਅਤੇ ਭੋਜਨ 'ਤੇ ਬਾਲਣ ਨੂੰ ਇਲਾਕੇ ਵਿਚ ਨਹੀਂ ਪਹੁੰਚਣ ਦੇਣਗੇ।

ਇਸੇ ਦੌਰਾਨ ਇਜ਼ਰਾਈਲ ਦੇ ਇਨਫ਼ਰਾਸਟਰਕਚਰ ਮਿਨਿਸਟਰ ਇਜ਼ਰਾਈਲ ਕੈਟਜ਼ ਨੇ ਹਮਾਸ ਦੇ ਕੰਟਰੋਲ ਵਾਲੇ ਗਾਜ਼ਾ ਵਿੱਚ ਪਾਣੀ ਦੀ ਸਪਲਾਈ ਤੁਰੰਤ ਠੱਪ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਹਨ।

7 ਅਕਤੂਬਰ ਤੋਂ ਸ਼ੁਰੂ ਹੋਈ ਇਸ ਜੰਗ ਵਿੱਚ ਹੁਣ ਤੱਕ 1665 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2300 ਲੋਕ ਜ਼ਖਮੀ ਹੋ ਗਏ ਹਨ।

ਗਲੋਬਲ ਅਫੇਅਰਜ਼ ਕੈਨੇਡਾ ਨੇ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਇਲਾਕੇ ਵਿੱਚ ਇੱਕ ਕੈਨੇਡੀਅਨ ਦੀ ਮੌਤ ਹੋਈ ਹੈ ਅਤੇ ਦੋ ਹੋਰ ਲਾਪਤਾ ਹਨ।

ਇਸਦੇ ਨਾਲ ਹੀ ਅਮਰੀਕਾ ਨੇ ਇਜ਼ਰਾਈਲ ਨੂੰ ਐਮਰਜੈਂਸੀ ਮਿਲਟਰੀ ਸਹਾਇਤਾ ਪੈਕੇਜ ਦੇਣ ਦਾ ਵੀ ਐਲਾਨ ਕੀਤਾ ਹੈ।

Latest news

b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link