19.69C Vancouver
ADS

Jun 26, 2024 2:59 PM - Connect Newsroom

ਭਾਜਪਾ ਦੇ ਇਸ਼ਾਰੇ ’ਤੇ ਅਕਾਲੀ ਦਲ ਨੂੰ ਤੋੜਨ ਦੀ ਕੀਤੀ ਜਾ ਰਹੀ ਕੋਸ਼ਿਸ਼: ਹਰਸਿਮਰਤ ਕੌਰ ਬਾਦਲ

Share On
attempts-are-being-made-to-break-the-akali-dal-at-the-behest-of-bjp-harsimrat-kaur-badal
He also targeted Bibi Jagir without naming her, Harsimrat Badal said that BJP had also contested the SGPC election for him. (Photo: Facebook/Harsimrat Kaur Badal)

ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਚੱਲ ਰਹੀ ਬਗਾਵਤ ਵਿਚਕਾਰ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਵਿਚ ਭਾਜਪਾ ਦੇ ਕੁਝ ਪਿੱਠੂ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡੇ 117 ਨੇਤਾਵਾਂ ਵਿਚੋਂ ਸਿਰਫ 5 ਨੇਤਾ ਹੀ ਸੁਖਬੀਰ ਬਾਦਲ ਖਿਲਾਫ ਹਨ।

ਉਨ੍ਹਾਂ ਬੀਬੀ ਜਗੀਰ ਦਾ ਨਾਮ ਲਏ ਬਿਨਾਂ ਉਨ੍ਹਾਂ ’ਤੇ ਨਿਸ਼ਾਨਾ ਵੀ ਸਾਧਿਆ, ਹਰਸਿਮਰਤ ਬਾਦਲ ਨੇ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਐੱਸਜੀਪੀਸੀ ਦੀ ਚੋਣ ਵੀ ਲੜਵਾਈ ਸੀ। ਉਥੇ ਹੀ, ਜਾਣਕਾਰੀ ਮੁਤਾਬਕ, ਚੰਡੀਗੜ੍ਹ ਵਿਚ ਪਾਰਟੀ ਦੀ ਅੱਜ ਹੋਈ ਇੱਕ ਮੀਟਿੰਗ ਵਿਚ ਸੁਖਬੀਰ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਪਰ ਉਨ੍ਹਾਂ ਦੇ ਸਾਥਿਆ ਨੇ ਇਸ ਫੈਸਲੇ ਨੂੰ ਨਕਾਰ ਦਿੱਤਾ ਅਤੇ ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣ ਲਈ ਕਿਹਾ।

ਦੱਸ ਦੇਈਏ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌਰ ਸਮੇਤ ਹੋਰ ਸੀਨੀਅਰ ਨੇਤਾਵਾਂ ਨੇ ਸੁਖਬੀਰ ਬਾਦਲ ਖਿਲਾਫ ਬਗਾਵਤ ਕੀਤੀ ਹੈ।

Latest news

15-year-old-charged-after-allegedly-threatening-to-burn-down-port-coquitlam-home
Punjabi

ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼

ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਹਾਲ ਹੀ ਵਿਚ ਉੱਤਰੀ ਵੈਨਕੂਵਰ-ਕੈਪੀਲਾਨੋ ਹਲਕੇ ਵਿਚ ਕੰਜ਼ਰਵੇਟਿਵ ਉਮੀਦਵਾਰ ਵਲੋਂ ਅਗਾਮੀ ਜ਼ਿਮਨੀ ਚੋਣ ਦੇ ਸਬੰਧ ਵਿਚ ਬੁਲਾਈ ਗਈ ਪਰਸ਼ੀਅਨ ਟਾਊਨ ਹਾਲ ਦੌਰਾਨ ਇਹ ਗੱਲ ਆਖੀ ਅਤੇ ਇਹ ਵੀ ਕਿਹਾ ਕਿ Pahlavi ਨਾਲ ਉਹ ਇੱਕ ਵਰਚੁਅਲ ਮੀਟਿੰਗ ਵੀ ਕਰਨਗੇ।
carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link