11.7C Vancouver
ADS

Sep 1, 2021 8:48 PM -

ਟੋਕੀਓ ਪੈਰਾਲਿੰਪਿਕਸ 'ਚ ਬੁੱਧਵਾਰ ਨੂੰ ਕੈਨੇਡਾ ਨੂੰ ਹਾਸਿਲ ਹੋਏ ਦੋ ਗੋਲਡ ਤੇ ਇੱਕ ਸਿਲਵਰ ਮੈਡਲ; ਔਰਲੀ ਰਿਵਾਰਡ ਨੇ ਰਚਿਆ ਇਤਿਹਾਸ

Share On
aurelie-rivard-greg-stewart-win-gold-medals-for-canada-at-tokyo-paralympics
Aurelie Rivard captured her second gold medal in spectacular fashion, smashing her own world record in the 400-metre freestyle by about five seconds. (Photo - Aurelie Rivard/Twitter)

ਟੋਕਿਓ ਪੈਰਾਲਿੰਪਿਕਸ ਵਿੱਚ ਕੈਨੇਡਾ ਦੇ ਖਾਤੇ 'ਚ ਹੁਣ ਤਕ ਕੁੱਲ 16 ਤਗਮੇ ਆ ਚੁੱਕੇ ਹਨ।

ਇਸ ਦੌਰਾਨ ਕੈਨੇਡਾ ਨੇ 3 ਗੋਲਡ, 8 ਸਿਲਵਰ ਅਤੇ 5 ਕਾਂਸੀ ਦੇ ਤਗਮੇ ਜਿੱਤੇ ਹਨ।

ਹੁਣ ਤਕ ਕੈਨੇਡਾ ਦੀ ਝੋਲੀ ਪਏ 3 ਸੋਨ ਤਗਮਿਆਂ 'ਚ 2 ਤੈਰਾਕੀ ਦੇ ਵਿੱਚ ਹਾਸਿਲ ਹੋਏ ਹਨ।

ਤੈਰਾਕ ਔਰਲੀ ਰਿਵਾਰਡ ਨੇ ਔਰਤਾਂ ਦੀ 100 ਮੀਟਰ ਫ੍ਰੀਸਟਾਈਲ ਐਸ-10 ਸ਼੍ਰੇਣੀ ਤੋਂ ਬਾਅਦ ਬੁੱਧਵਾਰ ਨੂੰ 400 ਮੀਟਰ ਫ੍ਰੀਸਟਾਈਲ ਐਸ-10 ਸ਼੍ਰੇਣੀ 'ਚ ਗੋਲਡ ਮੈਡਲ ਹਾਸਿਲ ਕੀਤਾ।

ਔਰਲੀ ਰਿਵਾਰਡ ਨੇ ਇਸ ਈਵੈਂਟ 'ਚ ਆਪਣਾ ਹੀ ਵਿਸ਼ਵ ਰਿਕਾਰਡ ਤੋੜਦੇ ਹੋਏ ਸੋਨ ਤਗਮਾ ਜਿੱਤਿਆ।

ਖਾਸ ਗੱਲ ਇਹ ਹੈ ਕਿ ਔਰਲੀ ਰਿਵਾਰਡ ਨੇ ਇਸ ਪੈਰਾਲਿੰਪਿਕਸ 'ਚ 2 ਗੋਲਡ ਸਮੇਤ ਕੁੱਲ 4 ਤਗਮੇ ਕੈਨੇਡਾ ਦੀ ਝੋਲੀ ਪਾਏ ਹਨ।

ਬੁੱਧਵਾਰ ਨੂੰ ਇਨ੍ਹਾਂ ਖੇਡਾਂ 'ਚ ਕੈਨੇਡਾ ਨੂੰ 2 ਗੋਲਡ ਅਤੇ ਇੱਕ ਚਾਂਦੀ ਦਾ ਤਗਮਾ ਹਾਸਿਲ ਹੋਇਆ।

ਗ੍ਰੈਗ ਸਟੀਵਰਟ ਨੇ ਅਥਲੈਟਿਕਸ 'ਚ ਪੁਰਸ਼ਾਂ ਦੇ ਸ਼ੌਟਪੁੱਟ ਐਫ-46 ਈਵੈਂਟ 'ਚ ਗੋਲਡ ਮੈਡਲ ਹਾਸਿਲ ਕੀਤਾ।

ਬੀ.ਸੀ. 'ਚ ਕੈਮਲੂਪਸ ਦੇ ਇਸ 35 ਸਾਲਾ ਖਿਡਾਰੀ ਨੇ 16.75 ਮੀਟਰ ਦੇ ਥਰੋਅ ਨਾਲ ਪੈਰਾਲਿੰਪਿਕ ਰਿਕਾਰਡ ਸਥਾਪਿਤ ਕਰਦੇ ਹੋਏ ਸੋਨ ਤਗਮਾ ਜਿੱਤਿਆ।

ਇਸ ਤੋਂ ਇਲਾਵਾ ਅਥਲੈਟਿਕਸ ਵਿੱਚ ਪੁਰਸ਼ਾਂ ਦੇ 100 ਮੀਟਰ ਟੀ-53 ਈਵੈਂਟ 'ਚ ਬਰੈਂਟ ਲਾਕੋਟਾਸ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link