18.74C Vancouver
ADS

Jan 25, 2024 4:08 PM - The Connect News

ਆਸਟ੍ਰੇਲੀਆ: ਫਿਲਿਪ ਟਾਪੂ ਦੇ ਸਮੁੰਦਰ ਵਿਚ ਡੁੱਬਣ ਨਾਲ 4 ਭਾਰਤੀਆਂ ਦੀ ਮੌਤ

Share On
australia-4-indians-died-due-to-drowning-in-the-sea-of-phillip-island
4 Indians died after drowning in the sea of Phillip Island in Victoria, Australia. The Indian High Commission in Canberra confirmed this on Thursday.

ਆਸਟ੍ਰੇਲੀਆ ਦੇ ਵਿਕਟੋਰੀਆ ਵਿਚ ਫਿਲਿਪ ਟਾਪੂ ਦੇ ਸਮੁੰਦਰ ਵਿਚ ਡੁੱਬਣ ਨਾਲ 4 ਭਾਰਤੀਆਂ ਦੀ ਮੌਤ ਹੋ ਗਈ। ਕੈਨਬਰਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ।

ਮ੍ਰਿਤਕਾਂ ਵਿਚ ਤਿੰਨ ਔਰਤਾਂ ਸਨ, ਜਿਨ੍ਹਾਂ ਦੀ ਪਛਾਣ ਸੁਹਾਨੀ ਆਨੰਦ, ਕੀਰਤੀ ਬੇਦੀ ਅਤੇ ਰੀਮਾ ਸੌਂਧੀ ਵਜੋਂ ਹੋਈ। ਉੱਥੇ ਇੱਕ 23 ਸਾਲਾ ਨੌਜਵਾਨ ਜਗਜੀਤ ਸਿੰਘ ਸੀ।

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਬੀਤੀ ਸ਼ਾਮ 4 ਵਿਅਕਤੀਆਂ ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ,ਰੈਸਕਿਊ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਬੇਸੁਧ ਹਾਲਤ ਵਿਚ ਬਾਹਰ ਕੱਢਿਆ, ਜਿਨ੍ਹਾਂ ਵਿਚੋਂ ਤਿੰਨ ਨੇ ਮੌਕੇ ’ਤੇ ਦਮ ਤੋੜ ਦਿੱਤਾ, ਜਦੋਂ ਇੱਕ 20 ਸਾਲਾ ਲੜਕੀ ਨੂੰ ਏਅਰਲਿਫਟ ਕਰਕੇ ਮੈਲਬੌਰਨ ਦੇ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਨਾਜ਼ੁਕ ਹੋਣ ਦੇ ਚਲਦਿਆਂ ਉਸ ਦੀ ਵੀ ਮੌਤ ਹੋ ਗਈ।

ਲੋਕਲ ਮੀਡੀਆ ਰਿਪੋਰਟਾਂ ਮੁਤਾਬਕ 10 ਲੋਕਾਂ ਦਾ ਇੱਕ ਗਰੁੱਪ ਇੱਥੇ ਪਿਕਨਿਕ ਲਈ ਗਿਆ ਸੀ। ਇਹ ਚਾਰੇ ਵਿਅਕਤੀ ਵੀ ਉਸ ਗਰੁੱਪ ਦਾ ਹਿੱਸਾ ਸਨ। ਜਗਜੀਤ, ਸੁਹਾਨੀ ਅਤੇ ਕੀਰਤੀ ਸਟੂਡੈਂਟ ਵੀਜ਼ਾ ’ਤੇ ਆਸਟ੍ਰੇਲੀਆ ਵਿਚ ਰਹਿ ਰਹੇ ਸਨ, ਜਦੋਂ ਕਿ 43 ਸਾਲਾ ਰੀਮਾ ਸੌਂਧੀ ਆਸਟ੍ਰੇਲੀਆ ਵਿਚ ਘੁੰਮਣ ਗਈ ਸੀ।

Latest news

tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
court-restrains-majithia-khaira-and-retired-justice-ranjit-singh-in-gurpreet-kaur-case
Punjabi

ਮਜੀਠੀਆ-ਖਹਿਰਾ ਸਮੇਤ 3 ਖ਼ਿਲਾਫ਼ ਗੁਰਪ੍ਰੀਤ ਕੌਰ ਦੀ ਪਟੀਸ਼ਨ, ਅਦਾਲਤ ਨੇ ਲਾਈ ਰੋਕ

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਰਿਸ਼ਵਤ ਦੀ ਮੰਗ ਦੇ ਕਥਿਤ ਦੋਸ਼ਾਂ ਨਾਲ ਜੁੜੀ ਕੋਈ ਵੀ ਬੇਬੁਨਿਆਦ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਤ ਕਰਨ, ਫੈਲਾਉਣ ਜਾਂ ਜਾਰੀ ਕਰਨ ਤੋਂ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਅਗਲੇ ਹੁਕਮਾਂ ਤੱਕ ਆਰਜ਼ੀ ਤੌਰ ’ਤੇ ਰੋਕ ਦਿੱਤਾ ਹੈ।
ADS

Related News

post card alt

ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 18 ਲੋਕਾਂ ਦੀ ਗਈ ਜਾਨ

ਦੱਖਣੀ ਸੁਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਰਾਜ ਵਿੱਚ ਵਾਪਰਿਆ।ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਦੁਆਰਾ ਚਾਰਟਰ ਕੀਤੇ ਗਏ ਜਹਾਜ਼ ਵਿੱਚ ਦੋ ਪਾਇਲਟਾਂ ਸਮੇਤ 21 ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਜਹਾਜ਼ ਦੱਖਣੀ ਸੁਡਾਨ ਦੀ ਰਾਜਧਾਨੀ ਜੁਬਾ ਦੇ ਇੱਕ ਤੇਲ ਖੇਤਰ ਦੇ ਨੇੜੇ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਹਾਦਸੇ ਦਾ ਕਾਰਨ ਕੀ ਸੀ ਅਤੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਜਹਾਜ਼ ਵਿੱਚ ਤੇਲ ਕਰਮਚਾਰੀ ਸਵਾਰ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link