15.46C Vancouver
ADS

Aug 11, 2025 4:16 PM - (The Associated Press)

ਆਸਟ੍ਰੇਲੀਆ ਇੱਕ ਫਲਸਤੀਨੀ ਰਾਜ ਨੂੰ ਦੇਵੇਗਾ ਮਾਨਤਾ: ਐਂਥਨੀ ਅਲਬਾਨੀਜ਼

Share On
australia-will-recognize-a-palestinian-state-prime-minister-albanese-says
Albanese's decision follows internal pressure and criticism over the humanitarian situation in Gaza, which he described as a ``catastrophe.'' (Photo: Facebook/Anthony Albanese)

ਆਸਟ੍ਰੇਲੀਆ ਨੇ ਸਤੰਬਰ ਵਿੱਚ ਸੰਯੁਕਤ ਰਾਸ਼ਟਰ ਵਿੱਚ ਫਲਸਤੀਨ ਨੂੰ ਸਟੇਟ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ਵੱਲੋਂ ਇਹ ਕਦਮ ਫਰਾਂਸ, ਯੂਕੇ ਅਤੇ ਕੈਨੇਡਾ ਸਮੇਤ ਹੋਰ ਪੱਛਮੀ ਦੇਸ਼ਾਂ ਵੱਲੋਂ ਕੀਤੇ ਐਲਾਨਾਂ ਤੋਂ ਬਾਅਦ ਚੁੱਕਿਆ ਗਿਆ ਹੈ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਅੱਜ ਕਿਹਾ ਕਿ ਇਹ ਇੱਕ ਅਜਿਹਾ ਕਦਮ ਹੈ ਜੋ ਫਰਾਂਸ, ਬ੍ਰਿਟੇਨ ਅਤੇ ਕੈਨੇਡਾ ਵਾਂਗ ਇਜ਼ਰਾਈਲ 'ਤੇ ਅੰਤਰਰਾਸ਼ਟਰੀ ਦਬਾਅ ਵਧਾਏਗਾ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਸਤੰਬਰ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਦੇ 80ਵੇਂ ਸੈਸ਼ਨ ਵਿੱਚ ਫਲਸਤੀਨ ਨੂੰ ਸਟੇਟ ਦਾ ਦਰਜਾ ਦੇਵੇਗਾ ਤਾਂ ਜੋ ਗਾਜ਼ਾ ਵਿੱਚ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਵੱਲ ਅੰਤਰਰਾਸ਼ਟਰੀ ਗਤੀਵਿਧੀਆਂ ਵਿੱਚ ਯੋਗਦਾਨ ਪਾਇਆ ਜਾ ਸਕੇ।

ਅਲਬਾਨੀਜ਼ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਵੀਰਵਾਰ ਨੂੰ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਇਸ ਮਸਲੇ ਲਈ ਇੱਕ ਰਾਜਨੀਤਿਕ ਹੱਲ ਦੀ ਲੋੜ ਹੈ ਨਾ ਕਿ ਫੌਜੀ ਹੱਲ ਦੀ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ, ਆਸਟ੍ਰੇਲੀਆ ਨੇ ਗਾਜ਼ਾ 'ਤੇ ਫੌਜੀ ਕੰਟਰੋਲ ਲੈਣ ਦੀ ਇਜ਼ਰਾਈਲ ਦੀ ਯੋਜਨਾ ਦੀ ਆਲੋਚਨਾ ਕੀਤੀ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link