16.84C Vancouver
ADS

Mar 30, 2026 6:00 PM - Connect Newsroom - Ramandeep Kaur with files from The Canadian Press

ਫੀਫਾ ਵਰਲਡ ਕੱਪ ਤੋਂ ਪਹਿਲਾਂ ਧੋਖਾਧੜੀ ਦੇ ਮਾਮਲਿਆਂ ਬਾਰੇ ਅਧਿਕਾਰੀਆਂ ਦੀ ਚੇਤਾਵਨੀ

Share On
authorities-warn-of-world-cup-related-fraud-schemes-as-tournament-approaches
A soccer fan walks past signage promoting the FIFA World Cup in Toronto.(Photo: The Canadian Press)

ਵੈਨਕੂਵਰ ਅਤੇ ਟੋਰਾਂਟੋ ਵਿਚ ਹੋਣ ਵਾਲੇ ਫੀਫਾ ਵਰਲਡ ਕੱਪ ਦੇ ਮੱਦੇਨਜ਼ਰ ਦੋਹਾਂ ਸ਼ਹਿਰਾਂ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਧੋਖਾਧੜੀ ਤੋਂ ਸਾਵਾਧਾਨ ਰਹਿਣ ਲਈ ਸੁਚੇਤ ਕੀਤਾ ਹੈ, ਪੁਲਿਸ ਦਾ ਕਹਿਣਾ ਹੈ ਕਿ ਫੀਫਾ ਵਰਲਡ ਕੱਪ 2026 ਦੇ ਉਤਸ਼ਾਹ ਦੇ ਵਿਚਕਾਰ ਧੋਖੇਬਾਜ਼ ਇਸ ਈਵੈਂਟਸ ਦਾ ਫਾਇਦਾ ਉਠਾ ਕੇ ਲੋਕਾਂ ਨੂੰ ਪੈਸੇ ਦਾ ਨੁਕਸਾਨ ਪਹੁੰਚਾ ਸਕਦੇ ਹਨ।

ਕੈਨੇਡੀਅਨ ਐਂਟੀ-ਫ੍ਰਾਡ ਸੈਂਟਰ ਮੁਤਾਬਕ, ਫ਼ਰਜ਼ੀ ਵੈੱਬਸਾਈਟਾਂ ਜਾਂ ਸੋਸ਼ਲ ਮੀਡੀਆ ਰਾਹੀਂ ਨਕਲੀ ਟਿਕਟਾਂ ਵੇਚੀਆਂ ਜਾ ਸਕਦੀਆਂ ਹਨ ਅਤੇ ਅਕਸਰ ਪ੍ਰਸ਼ੰਸਕਾਂ ਨੂੰ ਉਦੋਂ ਪਤਾ ਲੱਗਦਾ ਹੈ ਜਦੋਂ ਸਟੇਡੀਅਮ ਦੇ ਗੇਟ 'ਤੇ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਜਾਂਦੀ ਹੈ। ਪੁਲਿਸ ਮੁਤਾਬਕ, ਅਜਿਹੇ ਘਰਾਂ ਜਾਂ ਹੋਟਲਾਂ ਦੀ ਬੁਕਿੰਗ ਲਈ ਇਸ਼ਤਿਹਾਰ ਦਿੱਤੇ ਜਾ ਸਕਦੇ ਹਨ ਜੋ ਅਸਲ ਵਿਚ ਮੌਜੂਦ ਹੀ ਨਹੀਂ ਹਨ।

ਇਸ ਤੋਂ ਇਲਾਵਾ ਅਸਲੀ ਵਰਗੀਆਂ ਦਿਸਣ ਵਾਲੀਆਂ ਵੈੱਬਸਾਈਟਾਂ 'ਤੇ ਭਾਰੀ ਛੋਟ ਦੇ ਕੇ ਫੀਫਾ ਦਾ ਨਕਲੀ ਸਮਾਨ ਵੇਚਿਆ ਜਾ ਸਕਦਾ ਹੈ, ਜੋ ਸਿਹਤ ਲਈ ਖ਼ਤਰਨਾਕ ਵੀ ਹੋ ਸਕਦਾ ਹੈ। ਵਿਸ਼ੇਸ਼ ਤੌਰ 'ਤੇ ਮਲਟੀ-ਐਂਟਰੀ ਵੀਜ਼ਾ ਜਾਂ ਸਸਤੇ ਹਵਾਈ ਟਿਕਟਾਂ ਦੇ ਪੈਕੇਜ ਦਾ ਲਾਲਚ ਦੇ ਕੇ ਨਿੱਜੀ ਜਾਣਕਾਰੀ ਅਤੇ ਪੈਸੇ ਚੋਰੀ ਕੀਤੇ ਜਾ ਸਕਦੇ ਹਨ।

ਵੈਨਕੂਵਰ ਪੁਲਿਸ ਦੇ ਫਾਇਨੈਂਸ਼ਲ ਕ੍ਰਾਈਮ ਯੂਨਿਟ ਦੇ ਸਾਰਜੈਂਟ ਸ਼ਿਵ ਗਿੱਲ ਨੇ ਪ੍ਰਸ਼ੰਸਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕੋਈ ਪੇਸ਼ਕਸ਼ ਅਸਲੀਅਤ ਨਾਲੋਂ ਕਿਤੇ ਜ਼ਿਆਦਾ ਵਧੀਆ ਅਤੇ ਸਸਤੀ ਲੱਗਦਾ ਹੈ ਤਾਂ ਸਮਝੋ ਕਿ ਇਸ ਵਿਚ ਕੋਈ ਧੋਖਾ ਹੋ ਸਕਦਾ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link