17.32C Vancouver
ADS

Feb 9, 2022 10:04 PM - The Canadian Press

ਐਵਲਾਂਸ਼ ਕੈਨੇਡਾ ਨੇ ਨੌਰਥ-ਵੈਸਟ ਕੋਸਟ ਕੋਲ ਐਲਪਾਈਨ ਇਲਾਕਿਆਂ 'ਚ ਬਰਫ ਖਿਸਕਣ ਦੇ 'ਐਕਸਟ੍ਰੀਮ' ਖਤਰੇ ਬਾਰੇ ਦਿੱਤੀ ਚੇਤਾਵਨੀ

Share On
avalanche-canada-warns-of-extreme-risk-in-alpine-areas-of-mountains-along-the-northwest-coast
Avalanche Canada warns the risk of a slide in alpine areas of mountains along the northwest coast is ranked as ``extreme'' and backcountry users are urged to stay clear for the next few days. (Photo - Avlanche Canada/Twitter)

ਐਵਲਾਂਸ਼ ਕੈਨੇਡਾ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ ਦੇ ਨੌਰਥ-ਵੈਸਟ ਕੋਸਟ ਕੋਲ ਐਲਪਾਈਨ ਇਲਾਕਿਆਂ 'ਚ ਬਰਫ ਖਿਸਕਣ ਦਾ ਖਤਰਾ ਵਧਦਾ ਜਾ ਰਿਹਾ ਹੈ।

ਐਵਲਾਂਸ਼ ਕੈਨੇਡਾ ਦਾ ਕਹਿਣਾ ਹੈ ਕਿ ਇਸ ਇਲਾਕੇ ਦੇ ਪਹਾੜਾਂ 'ਚ ਬਰਫ ਖਿਸਕਣ ਦੇ ਖਤਰੇ ਨੂੰ 'ਐਕਸਟ੍ਰੀਮ' ਸ਼੍ਰੇਣੀ 'ਚ ਰੱਖਿਆ ਗਿਆ ਹੈ।

ਬੈਕਕੰਟਰੀ 'ਚ ਜਾਣ ਦੇ ਇੱਛੁਕ ਲੋਕਾਂ ਨੂੰ ਅਗਲੇ ਕੁਝ ਦਿਨਾਂ ਲਈ ਇਸ ਇਲਾਕੇ ਤੋਂ ਦੂਰ ਰਹਿਣ ਦੀ ਸਲਾਹ ਜਾਰੀ ਕੀਤੀ ਗਈ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਬਰਫ, ਬਾਰਿਸ਼ ਤੇ ਲਗਾਤਾਰ ਵਧਦੇ ਤਾਪਮਾਨ ਵਿਚਾਲੇ ਐਵਲਾਂਸ਼ ਦਾ ਖਤਰਾ ਕਾਫੀ ਵਧ ਗਿਆ ਹੈ।

ਚੇਤਾਵਨੀ ਦਾ ਸਾਹਮਣਾ ਕਰ ਰਹੇ ਇਲਾਕਿਆਂ 'ਚ ਟੈਰੇਸ ਤੇ ਕੀਟਿਮੈਟ ਦੇ ਇਲਾਕੇ ਵੀ ਸ਼ਾਮਿਲ ਹੈ।

ਐਕਟ੍ਰੀਮ ਰੇਟਿੰਗ ਦਾ ਅਰਥ ਹੈ ਕਿ ਵੱਡੇ ਪੱਧਰ 'ਤੇ ਨੈਚੁਰਲ ਜਾਂ ਮਨੁੱਖੀ ਕਾਰਨਾਂ ਦੇ ਚਲਦਿਆਂ ਐਵਲਾਂਸ਼ ਹੋਣਾ ਲਗਭਗ ਨਿਸ਼ਚਿਤ ਮੰਨਿਆ ਜਾਂਦਾ ਹੈ।

ਨੌਰਥ ਕੋਸਟ ਦੇ ਵੱਡੇ ਇਲਾਕੇ ਲਈ ਐਨਵਾਇਰਨਮੈਂਟ ਕੈਨੇਡਾ ਨੇ ਬਾਰਿਸ਼ ਸੰਬੰਧੀ ਚੇਤਾਵਨੀ ਜਾਰੀ ਕੀਤੀ ਹੈ।

ਟੈਰੇਸ ਤੇ ਕੀਟਿਮੈਟ ਸਮੇਤ ਕਈ ਇਲਾਕਿਆਂ 'ਚ 60mm ਤਕ ਬਾਰਿਸ਼ ਦੀ ਸੰਭਾਵਨਾ ਹੈ।

Latest news

carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
federal-alberta-governments-announce-510m-housing-infrastructure-agreement
Punjabi

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
more-than-100-aftershocks-follow-powerful-earthquake-in-japans-kyushu-region-death-toll-rises-to-13
Punjabi

ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13

ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
westjet-flight-attendants-sign-operational-wind-down-agreement-as-aug-2-strike-deadline-approaches
Punjabi

WestJet, flight attendants sign operational wind-down agreement as Aug. 2 strike deadline approaches

WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link