13.46C Vancouver
ADS

Nov 18, 2024 5:27 PM - The Canadian Press

ਐਬਟਸਫੋਰਡ ਅਤੇ ਚਿਲੀਵੈਕ ਵਿਚ ਮਿਲੇ ਏਵੀਅਨ ਫਲੂ ਦੇ ਹੋਰ ਮਾਮਲੇ

Share On
avian-flu-detected-in-additional-abbotsford-and-chilliwack-flocks-cfia
The CFIA currently lists 41 premises in Canada where the flu has been detected in bird flocks, with 37 of those in B.C.(Photo: The Canadian Press)

ਬੀ. ਸੀ. ਦੇ ਐਬਟਸਫੋਰਡ ਅਤੇ ਚਿਲੀਵੈਕ ਸ਼ਹਿਰਾਂ ਵਿਚ ਦੋ ਹੋਰ ਵਪਾਰਕ ਪੋਲਟਰੀ ਫਾਰਮਸ ਵਿਚ ਏਵੀਅਨ ਫਲੂ ਮਿਲਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਦੋਵੇਂ ਸ਼ਹਿਰਾਂ ਵਿਚ ਅਕਤੂਬਰ ਤੋਂ ਕਈ ਮਾਮਲੇ ਮਿਲ ਰਹੇ ਹਨ। ਹਾਲਾਂਕਿ, ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਦਾ ਕਹਿਣਾ ਹੈ ਕਿ ਏਵੀਅਨ ਫਲੂ ਫੂਡ ਸੇਫਟੀ ਲਈ ਚਿੰਤਾ ਦਾ ਵਿਸ਼ਾ ਨਹੀਂ ਹੈ ਅਤੇ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਪਕਾਏ ਹੋਏ ਪੋਲਟਰੀ ਜਾਂ ਅੰਡੇ ਖਾਣ ਨਾਲ ਇਹ ਇਨਸਾਨ ਵਿਚ ਫੈਲ ਸਕਦਾ ਹੈ।

ਏਜੰਸੀ ਦਾ ਕਹਿਣਾ ਹੈ ਕਿ ਫਲੂ ਦੇ ਪਸਾਰ ਨੂੰ ਰੋਕਣ ਲਈ ਲੋੜ ਅਨੁਸਾਰ ਹੋਰ ਪ੍ਰਾਇਮਰੀ ਕੰਟਰੋਲ ਜ਼ੋਨ ਬਣਾਏ ਜਾਣਗੇ। ਸੀ.ਐੱਫ.ਆਈ.ਏ ਨੇ ਮੌਜੂਦਾ ਸਮੇਂ ਕੈਨੇਡਾ ਵਿਚ 41ਪੋਲਟਰੀ ਫਾਰਮਸ ਵਿਚ ਫਲੂ ਦਾ ਪਤਾ ਲਗਾਇਆ ਹੈ, ਜਿਨ੍ਹਾਂ ਵਿਚੋਂ 37 ਬੀ.ਸੀ. ਵਿਚ ਹਨ।

ਪਿਛਲੇ ਹਫ਼ਤੇ ਫਰੇਜ਼ਰ ਇਲਾਕੇ ਦੇ ਇੱਕ ਨਾਬਾਲਗ ਦੇ ਬਰਡ ਫਲੂ ਨਾਲ ਬਿਮਾਰ ਹੋਣ ਦੀ ਪੁਸ਼ਟੀ ਕੀਤੀ ਗਈ ਸੀ, ਜੋ ਕੈਨੇਡਾ ਵਿਚ ਇਸ ਤਰ੍ਹਾਂ ਦਾ ਪਹਿਲਾਂ ਕੇਸ ਸੀ ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਸੰਕ੍ਰਮਿਤ ਕਿਵੇਂ ਹੋਇਆ।

ਵਿਸ਼ਵ ਸਿਹਤ ਸੰਸਥਾ ਦਾ ਕਹਿਣਾ ਹੈ ਕਿ ਏਵੀਅਨ ਫਲੂ ਲਗਭਗ ਦੋ ਦਹਾਕਿਆਂ ਤੋਂ ਜੰਗਲੀ ਪੰਛੀਆਂ ਅਤੇ ਮੁਰਗੀਆਂ ਵਿਚ ਵਿਆਪਕ ਤੌਰ 'ਤੇ ਫੈਲ ਰਿਹਾ ਹੈ ਪਰ ਇਨਸਾਨਾਂ ਵਿਚ ਇਸ ਸੰਕਰਮਣ ਦੇ ਮਾਮਲੇ ਬਹੁਤ ਘੱਟ ਪਾਏ ਗਏ ਹਨ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link