19.14C Vancouver
ADS

Aug 26, 2022 2:47 PM - ANI

ਗੁਲਾਮ ਨਬੀ ਆਜ਼ਾਦ ਨੇ ਛੱਡੀ ਕਾਂਗਰਸ, ਜਾਖੜ ਬੋਲੇ- 'ਪਾਰਟੀ ਦੇ ਪਤਣ ਦੀ ਸ਼ੁਰੂਆਤ'

Share On
azads-exit-is-beginning-of-end-of-congress-bjp-leader-sunil-jakhar
BJP leader Sunil Jhakhar (Photo : ANI)

ਗੁਲਾਮ ਨਬੀ ਆਜ਼ਾਦ ਵੱਲੋਂ ਕਾਂਗਰਸ ਨੂੰ ਅਲਵਿਦਾ ਕਹੇ ਜਾਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਦਾ ਪਾਰਟੀ ਤੋਂ ਬਾਹਰ ਹੋਣਾ ਕਾਂਗਰਸ ਦੇ "ਪਤਣ ਦੀ ਸ਼ੁਰੂਆਤ" ਹੈ।

ਜਾਖੜ ਇਸ ਸਾਲ ਮਈ ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ।

ਜਾਖੜ ਨੇ ਕਿਹਾ ਕਿ ਸੀਨੀਅਰ ਆਗੂ ਕਾਂਗਰਸ ਕਿਉਂ ਛੱਡ ਰਹੇ ਹਨ, ਇਸ ਨੂੰ ਲੈ ਕੇ ਅੰਦਰਲੀਆਂ ਕਮਜ਼ੋਰੀਆਂ ਨੂੰ ਤਲਾਸ਼ਣ ਅਤੇ ਆਤਮ-ਪੜਚੋਲ ਕਰਨ ਦੀ ਬਜਾਏ, ਉਨ੍ਹਾਂ 'ਤੇ ਪਾਰਟੀ ਨੂੰ "ਧੋਖਾ" ਦੇਣ ਦੇ ਦੋਸ਼ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ, "ਕਾਂਗਰਸ ਨੂੰ ਛੱਡਣ ਵੇਲੇ ਜੋ ਮੈਂ ਟਿੱਪਣੀਆਂ ਕੀਤੀਆਂ ਸਨ, ਗੁਲਾਮ ਨਬੀ ਆਜ਼ਾਦ ਦੀ ਚਿੱਠੀ ਨੇ ਉਨ੍ਹਾਂ ਸ਼ਬਦਾਂ 'ਤੇ ਮੋਹਰ ਲਗਾ ਦਿੱਤੀ ਹੈ। ਜੋ ਮੈਂ ਕਹਿ ਰਿਹਾ ਸੀ, ਉਹ ਸਹੀ ਸੀ। ਚਾਪਲੂਸਾਂ ਨੇ ਰਾਹੁਲ ਜੀ ਤੇ ਸੋਨੀਆ ਜੀ ਨੂੰ ਘੇਰਾ ਪਾਇਆ ਹੋਇਆ ਹੈ। ਕਾਂਗਰਸ ਪਾਰਟੀ ਦੀ ਵਾਗਡੋਰ ਚਾਪਲੂਸਾਂ ਦੇ ਹੱਥਾਂ ਵਿਚ ਆ ਗਈ ਹੈ। ਜਿਨ੍ਹਾਂ ਚਾਪਲੂਸਾਂ ਨੂੰ ਲੋਕ ਨੇਤਾ ਵੀ ਨਹੀਂ ਮੰਨਦੇ, ਕਾਂਗਰਸ ਉਨ੍ਹਾਂ ਨੂੰ ਰਾਸ਼ਟਰੀ ਪਾਰਟੀ ਚਲਾਉਣ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ। ਇਸ ਲਈ ਇਹ ਪਤਾ ਹੀ ਸੀ ਹੋਣਾ ਹੈ।"

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link