17.99C Vancouver
ADS

Jul 15, 2021 1:09 AM -

ਬੀ.ਸੀ. 'ਚ ਐਂਬੂਲੈਂਸ ਸਿਸਟਮ 'ਚ ਸੁਧਾਰ ਲਈ ਕੀਤੇ ਜਾ ਰਹੇ ਕਈ ਬਦਲਾਅ, ਐਡੀਰੀਅਨ ਡਿਕਸ ਨੇ ਕੀਤੇ ਅਹਿਮ ਐਲਾਨ

Share On
b-c-acting-to-improve-ambulance-response-times-support-emergency-workers
The Province is strengthening B.C.'s ambulance system to ensure it is faster and more responsive to British Columbians. (Photo - A. Paramedics of BC/Twitter)

ਬੀ.ਸੀ. 'ਚ ਸੂਬਾ ਸਰਕਾਰ ਵੱਲੋਂ ਐਂਬੂਲੈਂਸ ਸਿਸਟਮ 'ਚ ਸੁਧਾਰ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਪੁਖਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਸਿਸਟਮ ਵਧੇਰੇ ਤੇਜ਼ ਅਤੇ ਵਧੇਰੇ ਰਿਸਪਾਂਸਿਵ ਸਾਬਿਤ ਹੋ ਸਕੇ।

ਤੇਜ਼ੀ ਨਾਲ ਹੋ ਰਹੀ ਡਿਮਾਂਡ ਦੀ ਤਬਦੀਲੀ 'ਤੇ ਖਰਾ ਉਤਰਨ ਵਾਲਾ ਸਿਸਟਮ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਐਡਰੀਅਨ ਡਿਕਸ ਨੇ ਅੱਜ ਇਸ ਸੰਬੰਧ ਵਿੱਚ ਕੁਝ ਐਲਾਨ ਕੀਤੇ।

ਉਨ੍ਹਾਂ ਕਿਹਾ ਕਿ ਜਦ ਅਸੀਂ ਮਦਦ ਦੇ ਲਈ ਕਾਲ ਕਰੀਏ ਤਾਂ ਸਾਡੇ ਲਈ ਇਹ ਪਤਾ ਹੋਣਾ ਜ਼ਰੂਰੀ ਹੈ ਕਿ ਮਦਦ ਪਹੁੰਚ ਰਹੀ ਹੈ ਅਤੇ ਜਲਦੀ ਪਹੁੰਚ ਰਹੀ ਹੈ।

ਐਂਬੂਲੈਂਸ ਸਰਵਿਸ ਦੀ ਡਾਇਰੈਕਟ ਲੀਡਰਸ਼ਿਪ ਨੂੰ ਪੁਖਤਾ ਕਰਨ ਲਈ ਡਿਕਸ ਵੱਲੋਂ ਐਮਰਜੈਂਸੀ ਹੈਲਥ ਸਰਵਿਸਿਸ ਦੇ ਬੋਰਡ ਆਫ ਡਾਇਰੈਕਟਰਸ ਨੂੰ ਰੀ-ਕੌਂਸਟੀਟਿਊਟ ਕੀਤਾ ਜਾ ਰਿਹਾ ਹੈ।

ਹੁਣ ਇਹਨਾਂ ਦਾ ਮੁੱਖ ਉਦੇਸ਼ ਐਂਬੂਲੈਂਸ ਸੇਵਾਵਾਂ 'ਤੇ ਧਿਆਨ ਕੇਂਦਰਿਤ ਕਰਨ ਦਾ ਹੋਵੇਗਾ।

ਡਿਕਸ ਨੇ ਐਲਾਨ ਕੀਤਾ ਕਿ ਵੈਨਕੂਵਰ ਪੁਲਿਸ ਡਿਪਾਰਟਮੈਂਟ ਦੇ ਸਾਬਕਾ ਚੀਫ਼ ਕਾਂਸਟੇਬਲ ਜਿਮ ਚੂ ਨੂੰ ਬੋਰਡ ਦਾ ਮੁਖੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ 'ਚ 85 ਫੁੱਲ ਟਾਈਮ ਪੈਰਾਮੈਡਿਕਸ ਨੂੰ ਹਾਇਰ ਕੀਤਾ ਜਾਵੇਗਾ।

ਇਸ ਤੋਂ ਇਲਾਵਾ 30 ਫੁੱਲ ਟਾਈਮ ਡਿਸਪੈਚਰ ਅਤੇ 22 ਨਵੀਆਂ ਐਂਬੂਲੈਂਸ ਲਿਆਂਦੀਆਂ ਜਾਣਗੀਆਂ।

ਐਮਰਜੈਂਸੀ ਡਿਪਾਰਟਮੈਂਟਸ ਵਿੱਚ ਪਹੁੰਚ ਰਹੇ ਮਰੀਜ਼ਾਂ ਲਈ ਵਧੇਰੇ ਸਟਾਫ਼ ਦੀ ਨਿਯੁਕਤੀ ਦਾ ਵੀ ਐਲਾਨ ਕੀਤਾ ਗਿਆ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link