14.16C Vancouver
ADS

Mar 6, 2020 11:21 PM -

ਪ੍ਰੀਮਿਅਰ ਜੌਨ ਹੌਰਗਨ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ, ਡਿਪਟੀ ਮੰਤਰੀਆਂ ਦੀ ਕਮੇਟੀ ਦਾ ਕੀਤਾ ਗਠਨ

Share On
b-c-activating-its-provincial-pandemic-plan-to-deal-with-the-novel-coronavirus
Premier John Horgan addressing media conference in Vancouver, about activating its provincial pandemic plan to deal with the novel coronavirus. Health Minister Adrian Dix and Provincial Health Officer Dr. Bonnie Henry can also be seen in the pic. March 6, 2020. Connect News/Jawad Siddiqui

ਬੀ.ਸੀ. ਦੇ ਪ੍ਰੀਮੀਅਰ ਜੌਨ ਹੌਰਗਨਨੇ ਕਰੋਨਾ ਵਾਇਰਸ ਨਾਲ ਨਜਿੱਠਣ ਦੇ ਸਰਕਾਰ ਦੇ ਤਰੀਕੇ ਨੂੰ ਸੇਧ ਦੇਣ ਲਈ ਡਿਪਟੀ ਮੰਤਰੀਆਂਦੀ ਇੱਕ ਕਮੇਟੀ ਬਣਾ ਦਿੱਤੀ ਹੈ।

ਵੈਨਕੂਵਰ ਵਿੱਚ ਇਸ ਸੰਬੰਧੀ ਐਲਾਨ ਕਰਦਿਆਂ ਪ੍ਰੀਮੀਅਰ ਹੌਰਗਨ ਨੇ ਕਿਹਾ ਕਿ ਇਹ ਕਮੇਟੀ ਯਕੀਨੀ ਬਣਾਏਗੀ ਕਿ ਕਰੋਨਾ ਵਾਇਰਸ ਨਾਲ ਸੰਬੰਧਿਤ ਕਿਸੇ ਵੀ ਸਥਿਤੀ ਦੇ ਲਈ ਸਰਕਾਰ ਦੀ ਤਿਆਰੀ ਪੂਰੀ ਹੋਵੇ।

ਪ੍ਰੀਮੀਅਰ ਹੌਰਗਨ ਨੇ ਕਿਹਾ ਕਿ ਇਸ ਕਮੇਟੀ ਦੀ ਕੋ ਚੇਅਰ (ਸਹਿ ਪ੍ਰਧਾਨ), ਬੀ.ਸੀ. ਐਮਰਜੈਂਸੀ ਮਨੇਜਮੈਂਟ ਦੀ ਲੋਰੀ ਹਾਲਸ (Lori Halls) ਅਤੇ ਮਨਿਸਟਰੀ ਆਫ਼ ਹੈਲਥ ਦੇ ਸਟੀਫਨ ਬ੍ਰਾਉਨ (Stephen Brown) ਹੋਣਗੇ।

ਇਸ ਮੌਕੇ ਤੇ ਸਰਕਾਰ ਦੁਆਰਾ ਜਾਣਕਾਰੀ ਦਿੱਤੀ ਗਈ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ, ਬੀ.ਸੀ. ਦੀ ਯੋਜਨਾ ਦੇ ਦੋ ਪੜਾਅ (Phases) ਹਨ।

ਹਾਲ ਦੀ ਘੜੀ ਵਿੱਚ ਪਹਿਲਾ ਪੜ੍ਹਾਅ (phase 1) ਚੱਲ ਰਿਹਾ ਹੈ, ਜਿਸ ਵਿੱਚ ਕਰੋਨਾ ਵਾਇਰਸ ਨੂੰ ਵੱਡੇ ਪੱਧਰ ਤੇ ਫੈਲਣ ਤੋਂ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ, ਅਤੇ ਇਹ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਤੇਜ਼ੀ ਨਾਲ ਸ਼ਨਾਖਤ, ਕੇਸ ਜਨਤਕ ਜਾਣਕਾਰੀ ਅਤੇ ਫੈਡਰਲ ਸਰਕਾਰ ਨਾਲ ਬਾਰਡਰ ਕੰਟਰੋਲ ਲਈ ਨੇੜਲੇ ਸਹਿਯੋਗ ਨਾਲ ਯਕੀਨੀ ਬਣਾਇਆ ਜਾ ਰਿਹਾ ਹੈ।

ਸਰਕਾਰ ਦੁਆਰਾ ਦੱਸਿਆ ਗਿਆ ਕਿ ਕਰੋਨਾ ਵਾਇਰਸ ਨਾਲ ਨਜਿੱਠਣ ਦੀ ਯੋਜਨਾ ਦੇ ਅਗਲੇ ਫੇਜ਼ ਦਾ ਸੰਬੰਧ ਕਰੋਨਾ ਵਾਇਰਸ ਤੇ ਬੀ.ਸੀ. ਵਿੱਚ ਵੱਡੇ ਪੱਧਰ ਤੇ ਫੈਲਣ ਨਾਲ ਹੈ ਅਤੇ ਹਾਲਾਂਕਿ ਇਸ ਸਮੇਂ ਸਥਿਤੀ ਅਜਿਹੀ ਨਹੀਂ, ਪਰ ਸਰਕਾਰ ਅਜਿਹੀ ਸਥਿਤੀ ਦੇ ਨਾਲ ਨਜਿੱਠਣ ਦੀ ਯੋਜਨਾ ਵਿੱਚ ਤੈਅ ਕੀਤੇ ਗਏ ਕਦਮ ਚੁੱਕ ਰਹੀ ਹੈ।

ਇਸ ਮੌਕੇ ਤੇ ਪ੍ਰੀਮੀਅਰ ਹੌਰਗਨ ਦੇ ਨਾਲ ਸਿਹਤ ਮੰਤਰੀ ਐਡਰੀਅਨ ਡਿਕਸ, ਅਤੇ ਸੂਬੇ ਦੀ ਸਿਹਤ ਅਫਸਰ ਡਾ. ਬੌਨੀ ਹੈਨਰੀ ਵੀ ਮੌਜੂਦ ਸਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link