14.49C Vancouver
ADS

Aug 7, 2026 5:14 PM - Connect Newsroom - Ramanpreet kaur

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

Share On
b-c-adds-17-800-net-jobs-in-july-as-unemployment-rate-falls-to-6-2
B.C. Jobs and Economic Development Minister Ravi Kahlon says the province added 17,800 net jobs in July, with gains led by full-time employment. (Photo: X Ravi Kahlon)

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।

ਕਾਹਲੋਂ ਮੁਤਾਬਕ, 32,500 ਫੁੱਲ-ਟਾਈਮ ਨੌਕਰੀਆਂ ਦੇ ਵਾਧੇ ਨਾਲ ਇਸ ਦੌਰਾਨ ਬੀ.ਸੀ. ਪੂਰੇ ਦੇਸ਼ ਵਿਚ ਸਭ ਤੋਂ ਅੱਗੇ ਰਿਹਾ, ਜਿਸ ਵਿਚ ਔਰਤਾਂ ਦੇ ਫੁੱਲ-ਟਾਈਮ ਰੁਜ਼ਗਾਰ ਵਿਚ ਹੋਇਆ 16,200 ਦਾ ਵਾਧਾ ਵੀ ਸ਼ਾਮਲ ਹੈ। ਸੂਬੇ ਦੇ ਮੈਨੂਫੈਕਚਰਿੰਗ ਖੇਤਰ ਵਿਚ 3,100 ਨਵੀਆਂ ਨੌਕਰੀਆਂ ਜੁੜੀਆਂ ਹਨ, ਜਦਕਿ ਖੇਤੀਬਾੜੀ ਖੇਤਰ ਵਿਚ ਪਿਛਲੇ ਸਾਲ ਦੇ ਮੁਕਾਬਲੇ 43.5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸੂਬੇ ਵਿਚ ਔਸਤਨ ਪ੍ਰਤੀ ਘੰਟਾ wage $38.71 ਤੱਕ ਪਹੁੰਚ ਗਈ ਹੈ। ਮੰਤਰੀ ਕਾਹਲੋਂ ਨੇ ਦੱਸਿਆ ਕਿ ਉਹਨਾਂ ਦੀ ਸਰਕਾਰ ਰੁਜ਼ਗਾਰ ਦੇ ਹੋਰ ਨਵੇਂ ਹਾਜ਼ਾਰਾਂ ਮੌਕੇ ਪੈਦਾ ਕਰਨ ਲਈ ਵੱਡੇ ਪ੍ਰੋਜੈਕਟਸ ਵਿਚ ਨਿਵੇਸ਼ ਦੇ ਨਾਲ-ਨਾਲ ਵਰਕਰਜ਼ ਦੀ ਅਗਲੀ ਪੀੜ੍ਹੀ ਨੂੰ ਟ੍ਰੇਨਿੰਗ ਦੇਣ ਅਤੇ ਕਾਰੋਬਾਰਾਂ ਲਈ ਨਵੇਂ ਬਾਜ਼ਾਰਾਂ ਤੱਕ ਪਹੁੰਚਣ ਲਈ ਲਗਾਤਾਰ ਕੰਮ ਕਰ ਰਹੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link