13.8C Vancouver
ADS

Jul 21, 2020 10:25 PM -

ਬੀ.ਸੀ. 'ਚ ਸਰਜਰੀਆਂ ਦਾ ਬੈਕਲੌਗ 15 ਮਹੀਨੇ 'ਚ ਖ਼ਤਮ ਕਰਨ ਦਾ ਅਨੁਮਾਨ, ਪਰ ਕੋਵਿਡ-19 ਮਾਮਲਿਆਂ ਦਾ ਵਾਧਾ ਪਾ ਸਕਦਾ ਪ੍ਰਭਾਵ 

Share On
b-c-aims-to-clear-surgery-backlog-in-15-months-if-covid-19-surge-doesnt-happen
File - Adrian Dix says 32,400 procedures were not done or not scheduled as of mid-March to retain beds that may have been needed for COVID-19 patients. (The Canadian Press)

ਬੀ.ਸੀ. ਦੇ ਸਿਹਤ ਮੰਤਰੀ ਐਡਰੀਅਨ ਡਿਕਸ ਦਾ ਕਹਿਣਾ ਹੈ ਕਿ ਸੂਬੇ ਨੇ ਵਧੇਰੇ ਸਟਾਫ ਲਿਆਂਦਾ ਹੈ ਅਤੇ ਆਪਰੇਟਿੰਗ-ਰੂਮ ਦੇ ਘੰਟਿਆਂ 'ਚ ਵੀ ਵਾਧਾ ਕੀਤਾ ਗਿਆ ਹੈ।

ਇਸ ਦੇ ਆਸਰੇ ਕੈਂਸਲ ਕੀਤੀਆਂ ਗਈਆਂ ਸਰਜਰੀਆਂ ਦੁਬਾਰਾ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਾਲਾਂਕਿ ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮਾਮਲਿਆਂ 'ਚ ਫਿਰ ਤੋਂ ਵਾਧਾ ਹੁੰਦਾ ਹੈ ਤਾਂ ਸਰਜਰੀਆਂ 'ਤੇ ਫਿਰ ਤੋਂ ਪ੍ਰਭਾਵ ਪੈ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਮਾਰਚ ਦੇ ਅੱਧ ਤੱਕ 32,400 ਪ੍ਰੋਸੀਜਰ ਅਜਿਹੇ ਸਨ ਜੋ ਨਹੀਂ ਕੀਤੇ ਜਾ ਸਕੇ ਸਨ।

ਮੰਤਰੀ ਡਿਕਸ ਨੇ ਦੱਸਿਆ ਕਿ ਪਹਿਲਾਂ ਤੋਂ 'ਵੇਟ ਲਿਸਟ' (ਉਡੀਕ ਕਰ ਰਹੇ ਮਰੀਜ਼) 'ਚ ਸ਼ਾਮਿਲ ਮਰੀਜ਼ਾਂ ਦੇ ਨਾਲ ਮੌਜੂਦਾ ਮਾਮਲਿਆਂ ਦੀ ਗਿਣਤੀ ਕਾਫੀ ਵੱਧ ਗਈ ਹੈ, ਅਤੇ ਪੋਸੀਜਰਜ਼ ਦੀ ਗਿਣਤੀ 95,000 ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਬਸੰਤ ਰੁੱਤ 'ਚ ਜਿਹੜੇ ਲੋਕਾਂ ਦੀਆਂ ਸਰਜਰੀਆਂ ਕੈਂਸਲ ਹੋਈਆਂ ਸਨ, ਉਨ੍ਹਾਂ ਵਿੱਚੋਂ ਕਰੀਬ ਅੱਧੇ ਲੋਕਾਂ ਦੀਆਂ 18 ਮਈ ਤੋਂ 25 ਜੂਨ ਵਿਚਾਲੇ ਸਰਜਰੀਆਂ ਹੋ ਸਕੀਆਂ ਸਨ।

ਮੰਤਰੀ ਡਿਕਸ ਨੇ ਆਪਣੇ ਟਵਿਟਰ ਖਾਤੇ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ 62,744 ਮਰੀਜ਼ਾਂ ਦੇ ਨਾਲ ਸੰਪਰਕ ਕੀਤਾ ਗਿਆ ਹੈ।

ਆਪਰੇਟਿੰਗ ਘੰਟਿਆਂ ਦੇ 97% ਤੱਕ ਪਹੁੰਚ ਬਾਰੇ ਜਾਣਕਾਰੀ ਦਿੱਤੀ ਗਈ।

ਸਾਰੇ ਆਪ੍ਰੇਸ਼ਨ ਰੂਮ ਪੂਰੀ ਕਪੈਸਟੀ 'ਤੇ ਦੱਸੇ ਗਏ ਅਤੇ ਇਨ੍ਹਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੋਲ੍ਹਣ ਬਾਰੇ ਦੱਸਿਆ ਗਿਆ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link