13.54C Vancouver
ADS

Sep 14, 2020 8:21 PM -

ਬੀ.ਸੀ. ਵੱਲੋਂ ਕੈਨੇਡਾ ਵਿਚ ਆਪਣੀ ਤਰ੍ਹਾਂ ਦੇ ਪਹਿਲੇ ਨਵੇਂ ਲੰਗ ਸਕ੍ਰੀਨਿੰਗ ਪ੍ਰੋਗਰਾਮ ਦੀ ਕੀਤੀ ਗਈ ਘੋਸ਼ਣਾ

Share On
b-c-announces-early-lung-cancer-screening-program-touted-as-first-in-canada
Premier John Horgan and and health minister Adrian Dix take turns answering questions during a press conference to update on the province's fall pandemic preparedness plan at the provincial legislature in Victoria, Wednesday, Sept. 9, 2020. The British Columbia government has announced a new lung cancer screening program it says is the first of its kind in Canada aimed at early diagnosis of the deadliest form of the disease. THE CANADIAN PRESS/Chad Hipolito

ਬੀ.ਸੀ. ਸਰਕਾਰ ਨੇ ਇੱਕ ਨਵੇਂ ਲੰਗ ਕੈਂਸਰ ਸਕ੍ਰੀਨਿੰਗ ਪ੍ਰੋਗਰਾਮ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਦੇ ਜ਼ਰੀਏ ਉਨ੍ਹਾਂ ਲੋਕਾਂ ਦੇ ਕੈਂਸਰ ਦਾ, ਜਿੰਨ੍ਹਾਂ ਨੂੰ ਫੇਫੜਿਆਂ ਦਾ ਕੈਂਸਰ ਹੋਣ ਦਾ ਵਧੇਰੇ ਖਤਰਾ ਹੈ, ਉਸ ਬਾਰੇ ਜਲਦੀ ਪਤਾ ਲਗਾਉਣ ਅਤੇ ਉਨ੍ਹਾਂ ਦਾ ਇਲਾਜ ਜਲਦੀ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ।

ਵਿਕਟੋਰੀਆ ਵਿੱਚ ਇਸ ਸੰਬੰਧੀ ਐਲਾਨ ਕਰਦਿਆਂ ਬੀ.ਸੀ. ਦੇ ਪ੍ਰੀਮੀਅਰ ਜੌਨ ਹੌਰਗਨ ਨੇ ਕਿਹਾ ਕਿ ਇਸ ਪ੍ਰੋਗਰਾਮ ਦੇ ਤਹਿਤ ਬੀ.ਸੀ. ਭਰ ਵਿੱਚ ਕਲੀਨਿਕ ਬਣਾਏ ਜਾਣਗੇ।

ਪ੍ਰੋਗਰਾਮ ਦਾ ਵਿਕਾਸ ਫੌਰਨ ਸ਼ੁਰੂ ਕੀਤਾ ਜਾਵੇਗਾ ਅਤੇ 2022 ਦੇ ਫੌਲ ਤੱਕ ਮਰੀਜ਼ਾਂ ਦੇ ਸਕੈਨ ਸ਼ੁਰੂ ਹੋ ਜਾਣਗੇ।

ਇਹ ਪ੍ਰੋਗਰਾਮ 'ਬੀ.ਸੀ ਕੈਂਸਰ' ਦੁਆਰਾ ਚਲਾਇਆ ਜਾਵੇਗਾ ਅਤੇ ਇਹ ਕੈਨੇਡਾ ਦੇ ਕਿਸੇ ਵੀ ਸੂਬੇ ਵਿੱਚ ਅਜਿਹਾ ਪਹਿਲਾ ਪ੍ਰੋਗਰਾਮ ਹੈ।

ਅਨੁਮਾਨ ਹੈ ਕਿ ਇਸ ਪ੍ਰੋਗਰਾਮ ਰਾਹੀਂ ਹਰ ਸਾਲ 300 ਲੋਕਾਂ ਦੇ ਕੈਂਸਰ ਦਾ ਪਹਿਲੇ ਦੇ ਮੁਕਾਬਲੇ ਜਲਦੀ ਪਤਾ ਲਗਾਇਆ ਜਾ ਸਕੇਗਾ।

ਇਸ ਐਲਾਨ ਦੇ ਮੌਕੇ ਪ੍ਰੀਮੀਅਰ ਜੌਨ ਹੌਰਗਨ ਨੇ ਫੌਲ ਵਿੱਚ ਚੋਣਾਂ ਬਾਰੇ ਕੀਤੇ ਗਏ ਸਵਾਲ ਦਾ ਹਾਂ ਜਾਂ ਨਾ ਵਿੱਚ ਜਵਾਬ ਨਹੀਂ ਦਿੱਤਾ।

ਪ੍ਰੀਮੀਅਰ ਹੌਰਗਨ ਨੇ ਕਿਹਾ ਕਿ ਇਸ ਬਾਰੇ ਗੱਲ ਸਮਾਂ ਆਉਣ 'ਤੇ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਬੀ.ਸੀ. ਵਿੱਚ ਫੇਫੜਿਆਂ ਦੇ ਕੈਂਸਰ ਕਾਰਨ ਹਰ ਦਿਨ , 6 ਲੋਕਾਂ ਦੀ ਮੌਤ ਹੁੰਦੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link