19.86C Vancouver
ADS

Jun 19, 2026 5:16 PM - Connect Newsroom - Ramandeep Kaur with files from The Canadian Press

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

Share On
b-c-approves-underground-block-cave-mining-expansion-at-red-chris-mine
The approval follows consultation with the Tahltan Central Government, which provided its consent for the amendment. (Photo: The Canadian Press)

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।

ਰੈਡ ਕ੍ਰਿਸ ਦਾ ਵਿਸਥਾਰ ਸੂਬਾ ਅਤੇ ਫੈਡਰਲ ਸਰਕਾਰ ਦੋਹਾਂ ਦੇ ਮੇਜਰ ਪ੍ਰਾਜੈਕਟ ਦਾ ਹਿੱਸਾ ਹੈ। ਕੰਪਨੀ ਓਪਨ ਪਿੱਟ ਵਜੋਂ ਪਹਿਲਾਂ ਹੀ ਕੰਮ ਕਰ ਰਹੀ ਸੀ, ਹੁਣ ਈਬੀ ਸਰਕਾਰ ਨੇ ਇਨਵਾਇਰਨਮੈਂਟਲ ਅਸੈਸਮੈਂਟ ਸਰਟੀਫਿਕੇਟ ਵਿਚ ਸੋਧ ਕਰਕੇ ਰੈਡ ਕ੍ਰਿਸ ਨੂੰ ਬਲਾਕ-ਕੇਵਿੰਗ ਤਕਨੀਕ ਵਰਤਣ ਦੀ ਇਜਾਜ਼ਤ ਦਿੱਤੀ ਹੈ। ਸਰਕਾਰ ਨੇ ਇਸ ਮਨਜ਼ੂਰੀ ਦੇ ਨਾਲ 27 ਲਾਜ਼ਮੀ ਸ਼ਰਤਾਂ ਰੱਖੀਆਂ ਹਨ, ਜਿਨ੍ਹਾਂ ਵਿਚ ਪਾਣੀ, ਹਵਾ ਦੀ ਗੁਣਵੱਤਾ ਅਤੇ ਜ਼ਮੀਨ ਦੀ ਸਥਿਰਤਾ ਨੂੰ ਯਕੀਨੀ ਬਣਾਏ ਰੱਖਣਾ ਸ਼ਾਮਲ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link