Sep 4, 2020 12:42 AM -

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਸੂਬੇ 'ਚ ਕੋਵਿਡ-19 ਸੰਬੰਧੀ ਮਾਮਲਿਆਂ ਦੀ ਸਥਿਤੀ ਕਾਫੀ ਮੁਸ਼ਕਿਲ ਭਰੀ ਜਾਪਦੀ ਹੈ।
ਹਾਲਾਂਕਿ ਉਨ੍ਹਾਂ ਕਿਹਾ ਕਿ ਇਨ੍ਹਾਂ ਵਧਦੇ ਮਾਮਲਿਆਂ 'ਤੇ ਕਾਬੂ ਪਾਉਣਾ ਅਜੇ ਵੀ ਲੋਕਾਂ ਦੇ ਹੱਥ ਵਿੱਚ ਹੈ।
ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਆ ਕਦਮਾਂ ਦਾ ਖਿਆਲ ਕੀਤਾ ਜਾਵੇ ਅਤੇ ਸਿਹਤ ਸੰਬੰਧੀ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇ, ਤਾਂ ਇਨ੍ਹਾਂ ਮਾਮਲਿਆਂ ਨੂੰ ਕਾਬੂ 'ਚ ਲਿਆਂਦਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਵੱਡੇ ਗਰੁੱਪ ਜਾਂ ਪਾਰਟੀਆਂ ਦਾ ਹਿੱਸਾ ਬਣਨ ਜਿਹੇ ਖਤਰਨਾਕ ਸਾਬਿਤ ਹੋ ਸਕਦੀਆਂ ਹਰਕਤਾਂ ਤੋਂ ਬਚਿਆ ਜਾਵੇ।
ਅੱਜ ਬੀ.ਸੀ. 'ਚ ਕੋਰੋਨਾ ਵਾਇਰਸ ਦੇ 89 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 6,041 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 210 ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,175 ਤੱਕ ਪਹੁੰਚ ਗਏ ਹਨ।