13.93C Vancouver
ADS

Jan 30, 2026 7:09 PM - Connect Newsroom - Jasmine Singh with files from The Canadian Press

ਬ੍ਰਿਟਿਸ਼ ਕੋਲੰਬੀਆ ਦੀ ਜਿਮ ਪੈਟੀਸਨ ਡਿਵੈਲਪਮੈਂਟਸ ਨੇ ਵਰਜੀਨੀਆ ਗੋਦਾਮ ਦੀ ਆਈ.ਸੀ.ਈ ਨੂੰ ਵਿਕਰੀ ਕੀਤੀ ਰੱਦ

Share On
b-c-based-jim-pattison-developments-cancels-virginia-warehouse-sale-to-ice
The 43.5-acre warehouse in Hanover County, Virginia, was slated for sale to U.S. authorities before the deal was cancelled. (Photo: The Canadian Press)

ਬੀ. ਸੀ. ਦੇ ਅਰਬਪਤੀ ਜਿਮ ਪੈਟੀਸਨ ਦੀ ਕੰਪਨੀ ਨੇ ਇੱਕ ਅਹਿਮ ਐਲਾਨ ਕਰਦਿਆਂ ਅਮਰੀਕੀ ਏਜੰਸੀ ਆਈ.ਸੀ.ਈ. ਯਾਨੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੂੰ ਵਰਜੀਨੀਆ ਸਥਿਤ ਆਪਣੇ 550,000 ਵਰਗ ਫੁੱਟ ਵੇਅਰ ਹਾਊਸ ਵੇਚਣ ਦੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਇਹ ਜਗ੍ਹਾ ਆਈ.ਸੀ.ਈ. ਲਈ ਡੀਟੈਂਸ਼ਨ ਸੈਂਟਰ ਵਜੋਂ ਵਰਤੀ ਜਾਣੀ ਸੀ।

ਜਿਮ ਪੈਟੀਸਨ ਡਿਵੈਲਪਮੈਂਟ ਨੇ ਸ਼ੁੱਕਰਵਾਰ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਰਜੀਨੀਆ ਵਿਚ ਸਾਡੀ ਉਦਯੋਗਿਕ ਇਮਾਰਤ ਨੂੰ ਵੇਚਣ ਦਾ ਸੌਦਾ ਹੁਣ ਅੱਗੇ ਨਹੀਂ ਵਧੇਗਾ। ਇਸ ਸੌਦੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਅਤੇ ਅਮਰੀਕਾ ਦੋਵਾਂ ਥਾਵਾਂ 'ਤੇ ਤਿੱਖਾ ਪ੍ਰਤੀਕਰਮ ਦੇਖਣ ਨੂੰ ਮਿਲਿਆ ਸੀ। ਬੀ. ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਅਤੇ ਸੰਸਦ ਮੈਂਬਰ ਜੈਨੀ ਕਵੈਨ ਵਰਗੇ ਸਿਆਸਤਦਾਨਾਂ ਨੇ ਕੰਪਨੀ ਨੂੰ ਮਨੁੱਖੀ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਇਸ ਸੌਦੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ।

ਸ਼ਰਮਾ ਨੇ ਕਿਹਾ ਸੀ ਕਿ ਕੈਨੇਡੀਅਨ ਕਾਰੋਬਾਰੀਆਂ ਨੂੰ ਅਮਰੀਕਾ ਵਿਚ ਜੋ ਕੁਝ ਵਾਪਰ ਰਿਹਾ ਹੈ ਉਸ ਨੂੰ ਧਿਆਨ ਰੱਖ ਕੇ ਆਪਣੀ ਭੂਮਿਕਾ ਬਾਰੇ ਸੋਚਣ ਦੀ ਲੋੜ ਹੈ। ਡੈਮੋਕ੍ਰੇਸਿੰਗ ਰਾਈਸਿੰਗ ਵਰਗੇ ਗਰੁੱਪਾਂ ਨੇ ਕਿਹਾ ਸੀ ਕਿ ਆਈ.ਸੀ.ਈ. ਵਰਗੀ ਏਜੰਸੀ ਨੂੰ ਬਿਲਿੰਡਗ ਵੇਚਣਾ ਨੈਤਿਕ ਤੌਰ 'ਤੇ ਗਲਤ ਹੋਵੇਗਾ ਕਿਉਂਕਿ ਇਹ ਏਜੰਸੀ ਪਰਿਵਾਰਾਂ ਨੂੰ ਵੱਖ ਕਰਨ ਅਤੇ ਸਖ਼ਤ ਇਮੀਗ੍ਰੇਸ਼ਨ ਕਾਰਵਾਈਆਂ ਲਈ ਜਾਣੀ ਜਾਂਦੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link