15.08C Vancouver
ADS

Jul 24, 2026 2:03 PM - Connect Newsroom - Jasmine Singh with files from The Canadian Press

ਅਮਰੀਕੀ ਟੈਰਿਫ ਲਾਗੂ ਹੋਣ 'ਤੇ ਪ੍ਰਭਾਵਿਤ ਕਾਰੋਬਾਰਾਂ ਲਈ ਐਮਰਜੈਂਸੀ ਫੰਡ ਹੋਵੇਗਾ ਉਪਲਬਧ : ਈਬੀ

Share On
b-c-businesses-could-access-1-5b-federal-emergency-fund-if-new-u-s-tariffs-take-effect-eby-says
B.C. Premier David Eby speaks during a news conference in Victoria while addressing the province's response to proposed U.S. tariffs on Canadian exports. (Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਨੇ ਐਲਾਨ ਕੀਤਾ ਹੈ ਕਿ ਜੇਕਰ ਅਮਰੀਕਾ ਵੱਲੋਂ ਨਵੇਂ ਟੈਰਿਫਸ ਲਾਗੂ ਕੀਤੇ ਜਾਂਦੇ ਹਨ ਤਾਂ ਸੂਬੇ ਦੇ ਪ੍ਰਭਾਵਿਤ ਕਾਰੋਬਾਰੀ $1.5 ਬਿਲੀਅਨ ਦੇ ਫੈਡਰਲ ਐਮਰਜੈਂਸੀ ਫੰਡ ਦੀ ਮਦਦ ਲੈ ਸਕਣਗੇ। ਈਬੀ ਨੇ ਪੁਸ਼ਟੀ ਕੀਤੀ ਕਿ ਪ੍ਰਧਾਨ ਮੰਤਰੀ ਕਾਰਨੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਹ ਖੇਤਰੀ ਫੰਡ ਅਜੇ ਵੀ ਕਾਇਮ ਹੈ। ਉਨ੍ਹਾਂ ਉਮੀਦ ਜਤਾਈ ਕਿ ਜੇ ਟਰੰਪ ਵੱਲੋਂ 19 ਅਗਸਤ ਤੋਂ ਕੈਨੇਡੀਅਨ ਚੀਜ਼ਾਂ ਖ਼ਾਸ ਕਰਕੇ ਲੱਕੜ ਦੇ ਉਤਪਾਦਾਂ 'ਤੇ 50 ਫ਼ੀਸਦੀ ਤੱਕ ਟੈਰਿਫ ਲਗਾਉਣ ਦੀ ਦਿੱਤੀ ਗਈ ਧਮਕੀ ਅਮਲ ਵਿਚ ਆਉਂਦੀ ਹੈ ਤਾਂ ਇਹ ਫੰਡ ਬੀ.ਸੀ. ਦੇ ਉਦਯੋਗਾਂ ਨੂੰ ਕੁਝ ਆਸਰਾ ਦੇਵੇਗਾ।

ਪ੍ਰੀਮੀਅਰ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਟੈਰਿਫਸ ਦੇ ਇਸ ਖ਼ਤਰੇ ਕਾਰਨ ਪੈਦਾ ਹੋਈ ਅਨਿਸ਼ਚਿਤਤਾ ਪਹਿਲਾਂ ਹੀ ਬੀ.ਸੀ. ਦੇ ਵਪਾਰੀਆਂ ਦਾ ਨੁਕਸਾਨ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਸਪੱਸ਼ਟ ਕੀਤਾ ਕਿ ਬੀ.ਸੀ. ਦੇ ਸਟੋਰਾਂ ਵਿਚ ਅਮਰੀਕੀ ਸ਼ਰਾਬ ਨੂੰ ਵਾਪਸ ਲਿਆਉਣ ਦਾ ਕੋਈ ਇਰਾਦਾ ਨਹੀਂ ਹੈ, ਭਾਵੇਂ ਟਰੰਪ ਨੇ ਇਸ ਦੀ ਮੰਗ ਕੀਤੀ ਹੈ।

ਈਬੀ ਨੇ ਕਿਹਾ ਕਿ ਜਿਨ੍ਹਾਂ ਸੂਬਿਆਂ ਨੇ ਅਮਰੀਕੀ ਸ਼ਰਾਬ ਨੂੰ ਸ਼ੈਲਫਾਂ ਤੋਂ ਹਟਾਇਆ ਹੈ, ਉਹ ਇਸ ਨੂੰ ਵਾਪਸ ਰੱਖਣ ਦੇ ਪੱਖ ਵਿਚ ਨਹੀਂ ਹਨ ਕਿਉਂਕਿ ਇਹ ਗੱਲਬਾਤ ਵਿਚ ਕੈਨੇਡਾ ਲਈ ਇੱਕ ਵੱਡਾ ਹਥਿਆਰ ਹੈ। ਇਸ ਵਿਚਕਾਰ ਅਮਰੀਕਾ ਵੱਲੋਂ ਜਬਰੀ ਮਜ਼ਦੂਰੀ ਨਾਲ ਬਣੇ ਉਤਪਾਦਾਂ ਦੇ ਇੰਪੋਟ ਨੂੰ ਰੋਕਣ ਵਿਚ ਅਸਫਲਤ ਰਹਿਣ ਦੇ ਨਾਂ 'ਤੇ ਕੈਨੇਡੀਅਨ ਵਸਤੂਆਂ ਉਤੇ ਲਗਾਏ ਗਏ ਨਵੇਂ 10 ਫ਼ੀਸਦੀ ਟੈਰਿਫ ਨੇ ਦੇਸ਼ ਦੇ ਵਪਾਰਕ ਖੇਤਰ ਵਿਚ ਤੁਰੰਤ ਦਬਾਅ ਪੈਦਾ ਕਰ ਦਿੱਤਾ ਹੈ।

Latest news

carney-defends-bill-c-39-vows-to-fast-track-major-projects
Punjabi

ਬਿੱਲ C-39 'ਤੇ ਕਾਰਨੀ ਦਾ ਸਪੱਸ਼ਟ ਰੁਖ, ਪ੍ਰੋਜੈਕਟਾਂ ਦੀ ਮਨਜ਼ੂਰੀ ਹੋਵੇਗੀ ਫਾਸਟ-ਟ੍ਰੈਕ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਫੈਡਰਲ ਪ੍ਰੋਜੈਕਟ ਦੀ ਮਨਜ਼ੂਰੀ ਨੂੰ ਫਾਸਟ ਟ੍ਰੈਕ ਕਰਨ ਅਤੇ ਲੇਬਰ ਕੋਡ ਵਿਚ ਤਬਦੀਲੀ ਲਈ ਲਿਬਰਲ ਸਰਕਾਰ ਵਲੋਂ ਪੇਸ਼ ਕੀਤੇ ਬਿੱਲ ਨੂੰ ਲੈ ਕੇ ਹੋ ਰਹੀਆਂ ਆਲੋਚਨਾਵਾਂ ਨੂੰ ਦਰਕਿਨਾਰ ਕਰਦੇ ਹੋਏ ਇਸ 'ਤੇ ਅੱਗੇ ਵਧਣ ਦਾ ਸਪੱਸ਼ਟ ਜਵਾਬ ਦਿੱਤਾ ਹੈ। ਨਿਊਯਾਰਕ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਿਲਡ ਕੈਨੇਡਾ ਸਟਰੌਂਗ ਲਈ ਉਨ੍ਹਾਂ ਨੂੰ ਜਨਤਾ ਨੇ ਸਪੱਸ਼ਟ ਫਤਵਾ ਦਿੱਤਾ ਹੈ ਅਤੇ ਉਹ ਆਰਥਿਕਤਾ ਸੁਧਾਰਾਂ ਨੂੰ ਅੱਗੇ ਵਧਾਉਣ ਤੋਂ ਪਿੱਛੇ ਨਹੀਂ ਹਟਣਗੇ।
b-c-conservative-leader-slams-ebys-early-election-call-as-opportunistic
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ’ਤੇ ਹਮਲਾ, ਅਗਾਊਂ ਚੋਣਾਂ ਨੂੰ ਦੱਸਿਆ ‘ਮੌਕਾਪ੍ਰਸਤ ਕਦਮ’

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਡੇਵਿਡ ਈਬੀ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਇੱਕ ਸਸਤਾ ਅਤੇ ਮੌਕਾਪ੍ਰਸਤ ਸਿਆਸੀ ਕਦਮ ਕਰਾਰ ਦਿੱਤਾ ਹੈ। ਮੰਗਲਵਾਰ ਵੈਨਕੂਵਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੈਰ-ਜ਼ਰੂਰੀ ਚੋਣਾਂ ਦੀ ਨਾ ਤਾਂ ਕਿਸੇ ਨੇ ਮੰਗ ਕੀਤੀ ਸੀ ਅਤੇ ਨਾ ਹੀ ਲੋਕ ਇਹ ਚਾਹੁੰਦੇ ਸਨ।
canada-india-trade-deal-talks-expected-to-conclude-by-november-modi-visit-planned-for-december
Punjabi

ਕੈਨੇਡਾ-ਭਾਰਤ ਟ੍ਰੇਡ ਡੀਲ ’ਤੇ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ, ਮੋਦੀ ਦਸੰਬਰ ’ਚ ਆ ਸਕਦੇ ਕੈਨੇਡਾ

ਕੈਨੇਡਾ ਅਤੇ ਭਾਰਤ ਵਿਚਕਾਰ ਟ੍ਰੇਡ ਡੀਲ ਇਸੇ ਸਾਲ ਹੋਣ ਜਾ ਰਹੀ ਹੈ, ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪੀ. ਐੱਮ. ਨਰਿੰਦਰ ਮੋਦੀ ਦੇ ਦਸੰਬਰ ਵਿਚ ਕੈਨੇਡਾ ਆਉਣ ਦੀ ਪੁਸ਼ਟੀ ਕੀਤੀ ਹੈ। ਪਟਨਾਇਕ ਮੁਤਾਬਕ, ਦੋਵਾਂ ਦੇਸ਼ਾਂ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਤੋਂ ਅਗਲੇ ਮਹੀਨੇ ਪੀ. ਐੱਮ. ਮੋਦੀ ਅਤੇ ਪ੍ਰਧਾਨ ਮੰਤਰੀ ਕਾਰਨੀ ਇਸ ਸਮਝੌਤੇ 'ਤੇ ਸਾਈਨ ਕਰ ਸਕਦੇ ਹਨ।
alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link