12.04C Vancouver
ADS

Dec 6, 2023 8:35 PM - The Canadian Press

ਬੀਸੀ ਦੀ ਚੀਫ ਕੋਰੋਨਰ ਲੀਜ਼ਾ ਲੈਪੋਇੰਟ 13 ਸਾਲਾਂ ਬਾਅਦ ਅਹੁਦੇ ਤੋਂ ਰਹੀ ਸੇਵਾਮੁਕਤ

Share On
b-c-chief-coroner-lisa-lapointe-retiring-saddened-by-overdose-crisis-policy
British Columbia's Chief Coroner Lisa Lapointe has announced she is leaving her post after 13 years. (Photo :The Canadian Press)

ਬ੍ਰਿਟਿਸ਼ ਕੋਲੰਬੀਆ ਦੀ ਚੀਫ ਕੋਰੋਨਰ ਲੀਜ਼ਾ ਲੈਪੋਇੰਟ ਨੇ 13 ਸਾਲਾਂ ਬਾਅਦ ਆਪਣਾ ਅਹੁਦਾ ਛੱਡਣ ਦੀ ਘੋਸ਼ਣਾ ਕੀਤੀ ਹੈ।

ਲੀਜ਼ਾ ਲੈਪੋਇੰਟ ਨੇ ਫਰਵਰੀ ਵਿੱਚ ਆਪਣੇ ਅਹੁਦੇ ਤੋਂ ਸੇਵਾਮੁਕਤ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਤੋਂ ਬੇਹੱਦ ਨਿਰਾਸ਼ ਹਨ ਕਿ ਸੂਬਾ ਹਜ਼ਾਰਾਂ ਲੋਕਾਂ ਨੂੰ ਟੋਕਸਿਕ ਡਰੱਗਜ਼ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਵਿੱਚ ਅਸਮਰੱਥ ਰਿਹਾ ਹੈ।

ਲੈਪੋਇੰਟ ਨੇ ਅੱਜ ਇੱਕ ਬਿਆਨ ਵਿੱਚ ਕਿਹਾ ਕਿ 2016 ਵਿੱਚ ਪਹਿਲੀ ਵਾਰ ਜਨਤਕ ਸਿਹਤ ਐਮਰਜੈਂਸੀ ਘੋਸ਼ਿਤ ਕੀਤੇ ਜਾਣ ਤੋਂ ਬਾਅਦ 13,000 ਤੋਂ ਵੱਧ ਲੋਕਾਂ ਦੀ ਓਵਰਡੋਜ਼ ਨੇ ਜਾਨ ਲੈ ਲਈ ਹੈ।

ਲੀਜ਼ਾ ਨੇ ਕਿਹਾ ਕਿ ਉਸਨੂੰ ਬੀ.ਸੀ. ਦੇ ਲੋਕਾਂ ਦੀ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਜਲਦ ਹੀ ਪਬਲਿਕ ਸੇਫਟੀ ਅਤੇ ਸਾਲਿਸਟਰ ਜਨਰਲ ਮੰਤਰਾਲਾ ਉਸ ਦੇ ਉੱਤਰਾਧਿਕਾਰੀ ਦੀ ਚੋਣ ਕਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨਗੇ।

ਜ਼ਿਕਰਯੋਗ ਹੈ ਕਿ ਬੀਸੀ ਵਿੱਚ ਓਵਰਡੋਜ਼ ਕਾਰਨ 2,039 ਲੋਕਾਂ ਦੀ ਮੌਤ ਸਾਲ ਦੇ ਪਹਿਲੇ 10 ਮਹੀਨਿਆਂ ਵਿੱਚ ਹੋਈ ਹੈ। 2016 ਵਿੱਚ ਟੋਕਸਿਕ ਡਰੱਗ ਸੰਕਟ ਨੂੰ ਜਨਤਕ ਸਿਹਤ ਐਮਰਜੈਂਸੀ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਹੁਣ ਤੱਕ 13,317 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link