14.04C Vancouver
ADS

Dec 23, 2025 4:58 PM - Connect Newsroom - Jasmine Singh with files from The Canadian Press

ਬੀ.ਸੀ. ਕੰਜ਼ਰਵੇਟਿਵ ਲੀਡਰਸ਼ਿਪ ਦੌੜ ਪਾਰਟੀ ਨੂੰ ਨਵੀਂ ਦਿਸ਼ਾ ਦੇਵੇਗੀ: ਹੈਲਫੋਰਡ

Share On
b-c-conservative-leadership-race-aims-to-reset-party-direction-after-internal-turmoil-says-halford
Trevor Halford, interim leader of the Conservative Party of B.C., speaks to reporters at the B.C. Legislature in Victoria. (Photo: The Canadian Press)

ਬੀ. ਸੀ. ਕੰਜ਼ਰਵੇਟਿਵ ਦੇ ਅੰਤਰਿਮ ਲੀਡਰ ਟ੍ਰੇਵਰ ਹੈਲਫੋਰਡ ਨੇ ਸਾਲ ਦੇ ਅੰਤ ਵਿਚ ਦਿੱਤੇ ਇੱਕ ਇੰਟਰਵਿਊ ਦੌਰਾਨ ਵਿਸ਼ਵਾਸ ਪ੍ਰਗਟਾਇਆ ਹੈ ਕਿ ਆਉਣ ਵਾਲੀ ਲੀਡਰਸ਼ਿਪ ਚੋਣ ਪਾਰਟੀ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਚੋਣ ਨਾ ਸਿਰਫ਼ ਮੈਂਬਰਸ ਨੂੰ ਇੱਕ ਮੰਚ 'ਤੇ ਲਿਆਵੇਗੀ ਬਲਕਿ ਸੂਬੇ ਲਈ ਇੱਕ ਅਜਿਹਾ ਨਵਾਂ ਵਿਜ਼ਨ ਵੀ ਪੇਸ਼ ਕਰੇਗੀ ਜੋ ਲੋਕਾਂ ਨੂੰ ਇੱਕ ਮਜ਼ਬੂਤ ਬਦਲ ਪ੍ਰਦਾਨ ਕਰੇਗਾ।

ਹੈਲਫੋਰਡ ਨੇ ਕਿਹਾ ਕਿ ਜੌਨ ਰਸਟੈਡ ਦੇ ਲੀਡਰਸ਼ਿਪ ਛੱਡਣ ਤੋਂ ਬਾਅਦ ਪਾਰਟੀ ਹੁਣ ਅੱਗੇ ਵੱਧ ਰਹੀ ਹੈ ਅਤੇ ਫੰਡ ਇਕੱਠਾ ਕਰਨ ਦੇ ਮਾਮਲੇ ਵਿਚ ਕੁਝ ਸਭ ਤੋਂ ਵਧੀਆ ਦਿਨ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਨਵਾਂ ਲੀਡਰ ਪਾਰਟੀ ਦੀਆਂ ਅੰਦਰੂਨੀ ਚੁਣੌਤੀਆਂ ਨੂੰ ਖਤਮ ਕਰਕੇ ਸਾਰਿਆਂ ਨੂੰ ਨਾਲ ਲੈ ਕੇ ਚੱਲੇਗਾ।

ਹੈਲਫੋਰਡ ਨੇ ਐਨ.ਡੀ.ਪੀ. ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੀ.ਸੀ. ਇਸ ਸਮੇਂ ਜਬਰੀ, ਜੰਗਲਾਤ ਅਤੇ ਹੈਲਥ ਕੇਅਰ ਵਰਗੇ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬਾ ਵਾਸੀ ਅੱਗੇ ਵਧਣ ਦੀ ਬਜਾਏ ਪਿੱਛੇ ਜਾ ਰਹੇ ਹਨ ਤੇ ਅਸੀਂ ਸਰਕਾਰ ਨੂੰ ਹਰ ਰੋਜ਼ ਜਵਾਬਦੇਹ ਬਣਾਵਾਂਗੇ।

ਗੌਰਤਲਬ ਹੈ ਕਿ ਲੀਡਰਸ਼ਿਪ ਦੀ ਦੌੜ ਲਈ ਕਈ ਸੰਭਾਵੀ ਉਮੀਦਵਾ ਰਾਂ ਦੇ ਨਾਂ ਚਰਚਾ ਵਿਚ ਹਨ, ਜਿਨ੍ਹਾਂ ਵਿਚ ਸੰਘੀ ਸੰਸਦ ਮੈਂਬਰ ਐਰੋਨ ਗਨ, ਸਾਬਕਾ ਗ੍ਰੋਸਰੀ ਐਗਜ਼ੀਕਿਊਟਿਵ ਡੈਰੇਲ ਜੋਨਸ ਅਤੇ ਵਿਧਾਇਕ ਪੀਟਰ ਮਿਲੋਬਾਰ ਅਤੇ ਹਰਮਨ ਭੰਗੂ ਸ਼ਾਮਲ ਹਨ, ਹਾਲਾਂਕਿ ਅਜੇ ਤੱਕ ਕਿਸੇ ਨੇ ਵੀ ਲੀਡਰਸ਼ਿਪ ਚੋਣ ਲੜਨ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link